ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ
Published : Oct 7, 2022, 2:58 pm IST
Updated : Oct 7, 2022, 2:58 pm IST
SHARE ARTICLE
Bailable warrant issued against former sports minister Rana Gurmeet Singh Sodhi
Bailable warrant issued against former sports minister Rana Gurmeet Singh Sodhi

ਰਾਜਸਥਾਨ ਦੀ ਮਮਤਾ ਅਜ਼ਰ ਨੇ ਕਾਂਗਰਸ ਦੀ ਟਿਕਟ ਦਿਵਾਉਣ ਦੇ ਨਾਂ 'ਤੇ 40 ਲੱਖ ਲੈਣ ਦੇ ਲਗਾਏ ਇਲਜ਼ਾਮ 

21 ਅਕਤੂਬਰ ਤੱਕ ਰਾਜਸਥਾਨ ਦੀ ਧੌਲਪੁਰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਹੋਣ ਦਾ ਹੁਕਮ 
ਮੁਹਾਲੀ :
ਪੰਜਾਬ ਦੇ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਗੁਰਮੀਤ ਸਿੰਘ ਸੋਢੀ 'ਤੇ ਰਾਜਸਥਾਨ ਦੇ ਧੌਲਪੁਰ ਜ਼ਿਲ੍ਹੇ ਦੀ ਬਾਰੀ ਐਮਜੀਐਮ ਅਦਾਲਤ ਨੇ ਲੋਕ ਸਭਾ ਚੋਣਾਂ ਲਈ ਟਿਕਟ ਦਿਵਾਉਣ ਦੇ ਨਾਂ 'ਤੇ ਇਕ ਔਰਤ ਤੋਂ 40 ਲੱਖ ਰੁਪਏ ਲੈਣ ਦਾ ਦੋਸ਼ ਲਗਾਇਆ ਹੈ। ਸੋਢੀ ਨੂੰ 21 ਅਕਤੂਬਰ ਤੱਕ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਜਾਣਕਾਰੀ ਅਨੁਸਾਰ ਜੁਲਾਈ 2019 ਵਿੱਚ, ਮਮਤਾ ਅਜ਼ਰ ਪਤਨੀ ਮੁਕੇਸ਼ ਅਜ਼ਰ, ਵਾਸੀ ਹਵੇਲੀ ਪੱਡਾ ਨੇ ਅਦਾਲਤ ਵਿੱਚ ਇੱਕ ਇਸਤਗਾਸਾ ਪੇਸ਼ ਕਰਦਿਆਂ ਦੋਸ਼ ਲਗਾਇਆ ਸੀ ਕਿ ਬਾਂਕੇਲਾਲ ਪੁੱਤਰ ਕਿਸ਼ਨਲਾਲ, ਵਾਸੀ ਬਰੋਲੀਪੁਰਾ, ਬਾਰੀ, ਫਿਰੋਜ਼ਪੁਰ, ਪੰਜਾਬ ਦੇ ਰਹਿਣ ਵਾਲੇ ਉਸ ਦੇ ਭਰਾ ਹਰੀਚਰਨ ਜਾਟਵ ਅਤੇ ਪੰਜਾਬ ਦੇ ਤਤਕਾਲੀ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਪੁੱਤਰ ਨਰਜੀਤ ਸਿੰਘ ਸੋਢੀ ਨੇ ਉਸ ਨੂੰ ਧੌਲਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ਦਿਵਾਉਣ ਦਾ ਦਾਅਵਾ ਕਰਦਿਆਂ ਬਦਲੇ ਵਿੱਚ 40 ਲੱਖ ਰੁਪਏ ਦੀ ਮੰਗ ਕੀਤੀ ਸੀ।

ਉਨ੍ਹਾਂ ਨੇ ਇਨ੍ਹਾਂ ਲੋਕਾਂ ਨੂੰ ਟਿਕਟ ਲਈ 40 ਲੱਖ ਰੁਪਏ ਦਿੱਤੇ ਪਰ ਉਸ ਤੋਂ ਬਾਅਦ ਨਾ ਤਾਂ ਟਿਕਟ ਮਿਲੀ ਅਤੇ ਨਾ ਹੀ ਇਨ੍ਹਾਂ ਲੋਕਾਂ ਨੇ ਪੈਸੇ ਵਾਪਸ ਕੀਤੇ। ਇਸ ਸਬੰਧੀ ਰਾਣਾ ਗੁਰਮੀਤ ਸੋਢੀ ਦੇ ਪੁੱਤਰ ਹੀਰਾ ਸੋਢੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਸੱਚਾਈ ਨਹੀਂ ਹੈ। ਹੁਣ ਜੇਕਰ ਕੋਈ ਉਨ੍ਹਾਂ ਦੇ ਪਿਤਾ ਦੇ ਨਾਮ 'ਤੇ ਪੈਸੇ ਦਾ ਗਬਨ ਕਰਦਾ ਹੈ ਤਾਂ ਇਸ ਵਿੱਚ ਉਨ੍ਹਾਂ ਦਾ ਕੀ ਕਸੂਰ ਹੈ? ਹੀਰਾ ਸੋਢੀ ਨੇ ਕਿਹਾ ਕਿ ਉਹ ਕਾਨੂੰਨ ਵਿੱਚ ਵਿਸ਼ਵਾਸ ਰੱਖਦੇ ਹਨ। ਲਗਾਏ ਗਏ ਦੋਸ਼ ਝੂਠੇ ਸਾਬਤ ਹੋਣਗੇ ਅਤੇ ਉਨ੍ਹਾਂ ਦੇ ਪਿਤਾ ਨੂੰ ਇਨਸਾਫ਼ ਮਿਲੇਗਾ।

ਮਮਤਾ ਅਜ਼ਰ ਨੇ ਦੱਸਿਆ ਕਿ ਉਨ੍ਹਾਂ ਦੇ ਸਹੁਰਾ ਮਰਹੂਮ ਬਲਵੰਤ ਸਿੰਘ 1969 ਵਿੱਚ ਜਾਟਵ ਬਾੜੀ ਤੋਂ ਕਾਂਗਰਸੀ ਵਿਧਾਇਕ ਰਹੇ ਸਨ।  ਪਰਿਵਾਰ ਦੇ ਬੰਕੇਲਾਲ ਜਾਟਵ ਪੁੱਤਰ ਕਿਸ਼ਨਲਾਲ ਦਾ ਭਰਾ ਹਰੀਚਰਨ ਪੰਜਾਬ ਦੇ ਫਿਰੋਜ਼ਪੁਰ ਦੇ ਸਾਬਕਾ ਖੇਡ ਮੰਤਰੀ ਗੁਰਮੀਤ ਸਿੰਘ ਸੋਢੀ ਦੇ ਨਾਲ ਫਿਰੋਜ਼ਪੁਰ ਵਿੱਚ ਰਹਿੰਦਾ ਹੈ ਅਤੇ ਪੱਥਰ ਅਤੇ ਸੰਗਮਰਮਰ ਲਗਾਉਣ ਦੀ ਠੇਕੇਦਾਰੀ ਕਰਦਾ ਹੈ। ਬਾਂਕੇਲਾਲ ਦਾ ਮਮਤਾ ਅਜ਼ਰ ਦੇ ਸਹੁਰੇ ਘਰ ਆਉਣਾ ਜਾਣਾ ਸੀ। ਜਦੋਂ 2019 ਵਿੱਚ ਲੋਕ ਸਭਾ ਚੋਣਾਂ ਆਉਣ ਵਾਲੀਆਂ ਸਨ ਤਾਂ ਮਾਰਚ ਮਹੀਨੇ ਵਿੱਚ ਉਨ੍ਹਾਂ ਦੇ ਘਰ ਚੋਣ ਨੂੰ ਲੈ ਕੇ ਚਰਚਾ ਚਲ ਰਹੀ ਸੀ।

ਮਮਤਾ ਨੇ ਦੱਸਿਆ ਕਿ ਬਾਂਕੇਲਾਲ ਨੇ ਉਸ ਨੂੰ ਧੌਲਪੁਰ-ਕਰੌਲੀ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ ਦਿਵਾਉਣ ਦਾ ਭਰੋਸਾ ਦਿੱਤਾ ਅਤੇ ਉਸ ਦੇ ਭਰਾ ਹਰੀਚਰਨ ਨਾਲ ਫੋਨ 'ਤੇ ਗੱਲ ਕਰਵਾਈ। ਇਸ ਤੋਂ ਬਾਅਦ ਮੁਕੇਸ਼ ਅਜ਼ਰ ਆਪਣੀ ਪਤਨੀ ਮਮਤਾ ਨਾਲ ਬਾਂਕੇਲਾਲ ਨੂੰ ਲੈ ਕੇ ਪੰਜਾਬ ਦੇ ਫਿਰੋਜ਼ਪੁਰ ਚਲੇ ਗਏ, ਜਿੱਥੇ ਬਾਂਕੇਲਾਲ ਦੇ ਭਰਾ ਹਰੀਚਰਨ ਨੇ ਰਾਣਾ ਗੁਰਮੀਤ ਸਿੰਘ ਸੋਢੀ ਨਾਲ ਗੱਲ ਕੀਤੀ ਅਤੇ ਪਾਰਟੀ ਫੰਡ ਦੇ ਨਾਂ 'ਤੇ 40 ਲੱਖ ਰੁਪਏ ਦੇਣ ਦੀ ਗੱਲ ਕਹੀ ਪਰ ਟਿਕਟ ਦੇਣ ਦੇ ਨਾਂ 'ਤੇ ਸਾਡੇ ਧੋਖਾਧੜੀ ਹੋਈ।

ਮਮਤਾ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਦੇ ਤਿੰਨ ਦੋਸ਼ੀਆਂ 'ਚੋਂ ਇਕ ਬਾਂਕੇਲਾਲ ਨੂੰ ਕਰੀਬ ਇਕ ਸਾਲ ਪਹਿਲਾਂ ਗ੍ਰਿਫਤਾਰ ਕੀਤਾ ਸੀ। ਕੋਤਵਾਲੀ ਪੁਲਿਸ ਮੁਲਜ਼ਮ ਹਰੀਚਰਨ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਅਤੇ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦਿੱਤਾ ਹੈ। ਰਾਣਾ ਗੁਰਮੀਤ ਸਿੰਘ ਸੋਢੀ ਨੂੰ ਦੋਸ਼ੀ ਮੰਨਦੇ ਹੋਏ ਅਦਾਲਤ ਨੇ 31 ਅਗਸਤ 2022 ਨੂੰ ਜ਼ਮਾਨਤੀ ਵਾਰੰਟ ਵੀ ਜਾਰੀ ਕਰ ਕੇ 1 ਮਹੀਨੇ 'ਚ ਅਦਾਲਤ 'ਚ ਪੇਸ਼ ਕਰਨ ਦੇ ਹੁਕਮ ਦਿੱਤੇ ਸਨ ਪਰ ਪੁਲਿਸ ਨੇ 30 ਸਤੰਬਰ ਨੂੰ ਅਦਾਲਤ 'ਚ ਪੇਸ਼ ਹੋ ਕੇ ਕਿਹਾ ਕਿ ਇਥੋਂ ਪੰਜਾਬ ਦੀ ਦੂਰੀ ਜ਼ਿਆਦਾ ਹੋਣ ਕਾਰਨ ਕਾਰਵਾਈ ਨਹੀਂ ਹੋ ਸਕੀ। ਇਸ 'ਤੇ ਅਦਾਲਤ ਨੇ 30 ਸਤੰਬਰ ਨੂੰ ਦੂਜਾ ਜ਼ਮਾਨਤੀ ਵਾਰੰਟ ਜਾਰੀ ਕੀਤਾ, ਜਿਸ 'ਚ ਉਸ ਨੂੰ 21 ਅਕਤੂਬਰ ਤੱਕ ਪੇਸ਼ ਹੋਣ ਲਈ ਕਿਹਾ ਗਿਆ ਹੈ।

ਦੱਸਣਯੋਗ ਹੈ ਕਿ ਪੰਜਾਬ 'ਚ ਜਦੋਂ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਇਆ ਤਾਂ ਰਾਣਾ ਗੁਰਮੀਤ ਸਿੰਘ ਸੋਢੀ ਵੀ ਨਿਸ਼ਾਨੇ 'ਤੇ ਆ ਗਏ। ਜਦੋਂ ਮੰਤਰੀਆਂ ਦੇ ਨਾਵਾਂ ਦਾ ਨਵੇਂ ਸਿਰੇ ਤੋਂ ਫੈਸਲਾ ਹੋਇਆ ਤਾਂ ਕੈਪਟਨ ਸਰਕਾਰ ਵਿੱਚ ਖੇਡ ਮੰਤਰੀ ਰਹੇ ਗੁਰਮੀਤ ਸਿੰਘ ਸੋਢੀ ਮੰਤਰੀ ਮੰਡਲ ਤੋਂ ਬਾਹਰ ਸਨ। ਫਿਰ ਸਪੱਸ਼ਟ ਹੋ ਗਿਆ ਕਿ ਕੈਪਟਨ ਨਾਲ ਨੇੜਤਾ ਦਾ ਖਾਮਿਆਜ਼ਾ ਉਨ੍ਹਾਂ ਨੂੰ ਭੁਗਤਣਾ ਪਿਆ। ਇਸ ਦਾ ਮੁੱਖ ਕਾਰਨ ਇਹ ਸੀ ਕਿ ਜਦੋਂ ਕੈਪਟਨ ਖਿਲਾਫ ਕਾਂਗਰਸ 'ਚ ਬਗਾਵਤ ਹੋਈ ਸੀ ਤਾਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਪਣੀ ਤਾਕਤ ਦਿਖਾਉਣ ਲਈ ਆਪਣੇ ਘਰ ਡਿਨਰ ਪਾਰਟੀ ਦਾ ਆਯੋਜਨ ਕੀਤਾ ਸੀ। ਰਾਣਾ ਗੁਰਮੀਤ ਸੋਢੀ ਹੁਣ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

SHARE ARTICLE

ਏਜੰਸੀ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement