ਅਮਰੀਕਾ ਦੇ ਕਨੈਕਟੀਕਟ ਵਿਚ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇਗਾ ਸਿੱਖ ਇਤਿਹਾਸ
Published : Oct 7, 2023, 10:04 am IST
Updated : Oct 7, 2023, 11:44 am IST
SHARE ARTICLE
Connecticut to include Sikhism in new social science curriculum
Connecticut to include Sikhism in new social science curriculum

ਸਿਲੇਬਸ ਵਿਚ ਸਿੱਖ ਧਰਮ ਨੂੰ ਸ਼ਾਮਲ ਕਰਨ ਵਾਲਾ ਅਮਰੀਕਾ ਦਾ 18ਵਾਂ ਸੂਬਾ ਬਣਿਆ ਕਨੈਕਟੀਕਟ

 

ਵਾਸ਼ਿੰਗਟਨ: ਅਮਰੀਕਾ ਵਿਚ ‘ਕਨੈਕਟੀਕਟ ਸਟੇਟ ਬੋਰਡ ਆਫ ਐਜੂਕੇਸ਼ਨ’ ਨੇ ਸਮਾਜਿਕ ਵਿਗਿਆਨ ਦੇ ਅਪਣੇ ਨਵੇਂ ਪਾਠਕ੍ਰਮ ਵਿਚ ਸਿੱਖ ਧਰਮ ਨੂੰ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਪਹਿਲਕਦਮੀ ਨਾਲ ਕਨੈਕਟੀਕਟ ਦੇ ਲਗਭਗ 5,14,000 ਵਿਦਿਆਰਥੀਆਂ ਨੂੰ ਸਿੱਖ ਭਾਈਚਾਰੇ ਬਾਰੇ ਜਾਣਨ ਦਾ ਮੌਕਾ ਮਿਲੇਗਾ। ਸਥਾਨਕ ਸਿੱਖ ਭਾਈਚਾਰਾ ਲੰਮੇ ਸਮੇਂ ਤੋਂ ਅਪਣੇ ਧਰਮ ਨੂੰ ਪਾਠਕ੍ਰਮ ਦਾ ਹਿੱਸਾ ਬਣਾਉਣ ਦੀ ਮੰਗ ਕਰ ਰਿਹਾ ਸੀ।

ਇਹ ਵੀ ਪੜ੍ਹੋ: ਮੈਕਸੀਕੋ 'ਚ ਸੜਕ ਹਾਦਸੇ ਵਿਚ 18 ਲੋਕਾਂ ਦੀ ਮੌਤ; ਜ਼ਿਆਦਾਤਰ ਪ੍ਰਵਾਸੀ

ਨੌਰਵਿਚ ਸਿਟੀ ਕੌਂਸਲਮੈਨ ਸਵਰਨਜੀਤ ਸਿੰਘ ਨੇ ਕਿਹਾ, “ਨਵਾਂ ਪਾਠਕ੍ਰਮ ਸਿੱਖਿਆ ਦੇ ਤਿੰਨੇ ਪੱਧਰਾਂ ਦੇ ਵਿਦਿਆਰਥੀਆਂ ਨੂੰ ਸਿੱਖ ਭਾਈਚਾਰੇ ਬਾਰੇ ਜਾਣਨ ਦਾ ਮੌਕਾ ਪ੍ਰਦਾਨ ਕਰੇਗਾ। ਵਿਦਿਆਰਥੀਆਂ ਨੂੰ ਛੋਟੀ ਉਮਰ ਤੋਂ ਹੀ ਸਿੱਖ ਧਰਮ ਦੇ ਇਤਿਹਾਸ ਅਤੇ ਭਾਈਚਾਰੇ ਦੇ ਯੋਗਦਾਨ ਬਾਰੇ ਪੜ੍ਹਾਉਣਾ ਇਸ ਖੇਤਰ ਵਿਚ ਸਾਡੇ ਵਿਦਿਆਰਥੀਆਂ ਲਈ ਇਕ ਸੁਰੱਖਿਅਤ ਮਾਹੌਲ ਬਣਾਉਣ ਵਿਚ ਮਦਦ ਕਰੇਗਾ।”

ਇਹ ਵੀ ਪੜ੍ਹੋ: ਚੰਡੀਗੜ੍ਹ ਵਿਚ ਮੈਟਰੋ ਲਾਈਨ ਵਿਛਾਉਣ ਲਈ ਖਾਕਾ ਤਿਆਰ; 3 ਪੜਾਵਾਂ ਵਿਚ ਹੋਵੇਗਾ ਨਿਰਮਾਣ  

ਇਸ ਦੇ ਨਾਲ ਹੀ ‘ਸਿੱਖ ਕੁਲੀਸ਼ਨ’ ਨੇ ਇਕ ਪ੍ਰੈਸ ਰਿਲੀਜ਼ ਵਿਚ ਕਿਹਾ ਕਿ ਆਉਣ ਵਾਲੇ ਸਾਲਾਂ ਵਿਚ ਕਨੈਕਟੀਕਟ ਵਿਚ ਨਵੇਂ ਪਾਠਕ੍ਰਮ ਨੂੰ ਅਪਣਾਉਣ ਅਤੇ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਸੰਗਠਨ ਨੇ ਕਿਹਾ ਕਿ ਸਿੱਖ ਕੁਲੀਸ਼ਨ ਇਸ ਪ੍ਰਕਿਰਿਆ ਦੌਰਾਨ ਕਨੈਕਟੀਕਟ ਸਿੱਖਿਆ ਵਿਭਾਗ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੂਬੇ ਭਰ ਦੇ ਸਕੂਲਾਂ ਵਿਚ ਸਿੱਖ ਧਰਮ ਪੜ੍ਹਾਇਆ ਜਾਵੇ।

ਇਹ ਵੀ ਪੜ੍ਹੋ: 19ਵੀਆਂ ਏਸ਼ੀਆਈ ਖੇਡਾਂ: ਭਾਰਤੀ ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਮਗ਼ਾ, ਭਾਰਤ ਦੇ 100 ਤਮਗ਼ੇ ਪੂਰੇ  

ਸਿੱਖ ਧਰਮ ਬਾਰੇ ਸਹੀ ਜਾਣਕਾਰੀ ਨੂੰ ਸਮਾਜਿਕ ਵਿਗਿਆਨ ਦੇ ਪਾਠਕ੍ਰਮ ਦਾ ਹਿੱਸਾ ਬਣਾਉਣ ਲਈ 'ਸਿੱਖ ਕੋਲੀਸ਼ਨ' ਨਾਲ ਹੱਥ ਮਿਲਾਉਣ ਵਾਲਾ ਕਨੈਕਟੀਕਟ ਅਮਰੀਕਾ ਦਾ 18ਵਾਂ ਸੂਬਾ ਬਣ ਗਿਆ ਹੈ। ਜੂਨ ਵਿਚ ਵਾਸ਼ਿੰਗਟਨ ਨੇ ਸਕੂਲੀ ਪਾਠਕ੍ਰਮ ਵਿਚ ਸਿੱਖ ਧਰਮ ਨੂੰ ਸ਼ਾਮਲ ਕੀਤਾ ਸੀ। ਇਸ ਨਾਲ ਸੂਬੇ ਦੇ 2.5 ਕਰੋੜ ਤੋਂ ਵੱਧ ਵਿਦਿਆਰਥੀਆਂ ਨੂੰ ਵਧੇਰੇ ਸਮਾਵੇਸ਼ੀ ਅਤੇ ਸੰਪੂਰਨ ਸਿੱਖਿਆ ਪ੍ਰਦਾਨ ਕਰਨ ਦੀ ਪਹਿਲਕਦਮੀ ਨੂੰ ਹੁਲਾਰਾ ਮਿਲਿਆ।

ਇਹ ਵੀ ਪੜ੍ਹੋ: ਏਸ਼ੀਆਈ ਖੇਡਾਂ 2023: ਭਾਰਤੀ ਤੀਰਅੰਦਾਜ਼ਾਂ ਨੇ ਹੁਣ ਤਕ ਜਿੱਤੇ ਰਿਕਾਰਡ ਨੌਂ ਤਮਗ਼ੇ

ਸਿੱਖ ਧਰਮ ਦੁਨੀਆਂ ਦੇ ਸੱਭ ਤੋਂ ਵੱਡੇ ਧਰਮਾਂ ਵਿਚੋਂ ਇਕ ਹੈ ਅਤੇ ਇਸ ਭਾਈਚਾਰੇ ਦੇ ਮੈਂਬਰਾਂ ਨੇ ਨਾਗਰਿਕ ਅਧਿਕਾਰਾਂ, ਰਾਜਨੀਤੀ, ਖੇਤੀਬਾੜੀ, ਇੰਜੀਨੀਅਰਿੰਗ ਅਤੇ ਦਵਾਈ ਦੇ ਖੇਤਰਾਂ ਵਿਚ 125 ਸਾਲਾਂ ਤੋਂ ਵੱਧ ਸਮੇਂ ਤੋਂ ਅਮਰੀਕੀ ਸਮਾਜ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement