
ਅਸੀਂ ਕੁਝ ਮਾਮੂਲੀ ਕਾਰਨਾਂ ਕਰਕੇ ਦੋਵਾਂ ਦੇਸ਼ਾਂ ਦੇ ਆਮ ਨਾਗਰਿਕਾਂ ਨੂੰ ਪ੍ਰੇਸ਼ਾਨ ਨਹੀਂ ਕਰ ਸਕਦੇ।
ਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਭਾਰਤ ਅਤੇ ਕੈਨੇਡਾ ਦੇ ਵਿਗੜ ਰਹੇ ਸਬੰਧਾਂ 'ਤੇ ਚਿੰਤਾ ਜ਼ਾਹਰ ਕਰਦਿਆਂ ਵਿਦੇਸ਼ ਮੰਤਰੀ ਡਾ: ਜੈਸ਼ੰਕਰ ਨੂੰ ਮੰਗ ਪੱਤਰ ਸੌਂਪਿਆ। ਸਾਹਨੀ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦੇ ਤਣਾਅਪੂਰਨ ਕੂਟਨੀਤਕ ਸਬੰਧਾਂ ਨੂੰ ਦੇਖਣਾ ਸੱਚਮੁੱਚ ਦੁਖਦਾਈ ਹੈ। ਸ਼ਿਕਾਇਤਾਂ ਨੂੰ ਹੱਲ ਕਰਨ ਦਾ ਸਭ ਤੋਂ ਵਧੀਆ ਤਰੀਕਾ ਸਕਾਰਾਤਮਕ ਅਤੇ ਰਚਨਾਤਮਕ ਸੰਚਾਰ ਦੁਆਰਾ ਹੈ।
ਇਹ ਵੀ ਪੜ੍ਹੋ: ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਨੌਜਵਾਨ ਨੂੰ ਪਏ ਚੋਰ, ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਸਾਹਨੀ ਨੇ ਅੱਗੇ ਕਿਹਾ ਕਿ ਕੈਨੇਡਾ ਵਿੱਚ ਵੀਜ਼ਾ ਸਹੂਲਤਾਂ ਨੂੰ ਬੰਦ ਕਰਨ ਜਾਂ ਕੈਨੇਡਾ ਜਾਣ ਲਈ ਭਾਰਤ ਵਿੱਚ ਵੀਜ਼ਾ ਸਹੂਲਤਾਂ ਨੂੰ ਘਟਾਉਣ ਵਰਗੇ ਕਦਮਾਂ ਨਾਲ ਲੱਖਾਂ ਭਾਰਤੀ ਪਰਿਵਾਰਾਂ ਅਤੇ ਕੈਨੇਡਾ ਵਿੱਚ ਰਹਿ ਰਹੇ ਵਿਦਿਆਰਥੀਆਂ ਦੇ ਰਿਸ਼ਤੇਦਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਅਸੀਂ ਕੁਝ ਮਾਮੂਲੀ ਕਾਰਨਾਂ ਕਰਕੇ ਦੋਵਾਂ ਦੇਸ਼ਾਂ ਦੇ ਆਮ ਨਾਗਰਿਕਾਂ ਨੂੰ ਪ੍ਰੇਸ਼ਾਨ ਨਹੀਂ ਕਰ ਸਕਦੇ।
ਇਹ ਵੀ ਪੜ੍ਹੋ: ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸੂਬੇ 'ਚ ਜਹਾਜ਼ ਹੋਇਆ ਕਰੈਸ਼, ਤਿੰਨ ਬੱਚਿਆਂ ਸਮੇਤ ਪਾਇਲਟ ਦੀ ਮੌਤ
ਡਾ. ਜੈਸ਼ੰਕਰ ਨੇ ਭਰੋਸਾ ਦਿਵਾਇਆ ਕਿ ਜਿਵੇਂ ਹੀ ਕੈਨੇਡਾ ਸਰਕਾਰ ਭਾਰਤੀ ਡਿਪਲੋਮੈਟਾਂ ਨੂੰ ਪੂਰੀ ਸੁਰੱਖਿਆ ਯਕੀਨੀ ਬਣਾਵੇਗੀ ਤਾਂ ਭਾਰਤ ਕੈਨੇਡਾ ਵਿੱਚ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਬਾਰੇ ਵਿਚਾਰ ਕਰ ਸਕਦਾ ਹੈ।