ਫਿਲੀਪੀਨਜ਼: ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ 
Published : Nov 7, 2023, 9:56 pm IST
Updated : Nov 7, 2023, 9:56 pm IST
SHARE ARTICLE
Jaspinder singh
Jaspinder singh

6 ਸਾਲ ਪਹਿਲਾਂ ਸੁਨਹਿਰੀ ਭਵਿੱਖ ਲਈ ਗਿਆ ਸੀ ਵਿਦੇਸ਼ 

ਅਟਾਰੀ - ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਅਟਾਰੀ ਦੇ ਰਹਿਣ ਵਾਲ਼ੇ 26 ਸਾਲਾ ਨੌਜਵਾਨ ਦੀ ਫਿਲੀਪੀਨਜ਼ ਦੇ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ, ਜਿਸ ਦੇ ਚਲਦਿਆਂ ਪਰਿਵਾਰਿਕ ਮੈਂਬਰਾਂ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਪਰਿਵਾਰਕ ਮੈਂਬਰਾਂ ਵਿਚ ਸੋਗ ਦੀ ਲਹਿਰ ਦੇਖਣ ਨੂੰ ਮਿਲੀ। ਪਿੰਡ ਦੇ ਲੋਕ ਪੀੜਿਤ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਪੁਹੰਚ ਰਹੇ ਹਨ।

ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦਾ ਪੁੱਤ ਜਸਪਿੰਦਰ ਸਿੰਘ 6 ਸਾਲ ਪਹਿਲਾਂ ਮਨੀਲਾ ਦੇ ਫਿਲੀਪੀਨਜ਼ ਇਲਾਕੇ ਵਿਚ ਘਰ ਦੇ ਮਾੜੇ ਹਲਾਤਾਂ ਨੂੰ ਸੁਧਾਰਨ ਤੇ ਆਪਣੇ ਸੁਨਹਿਰੀ ਭਵਿੱਖ ਲਈ ਗਿਆ ਸੀ ਪਰ ਹੋਨੀ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ।

ਉਹ ਫਾਇਨੈਂਸ ਕੰਪਨੀ ਵਿਚ ਕੰਮ ਕਰਦਾ ਸੀ ਤੇ ਐਤਵਾਰ ਨੂੰ ਘਰ ਆਉਂਦੇ ਸਮੇਂ ਪਹਾੜੀ ਇਲਾਕੇ ਵਿਚ ਉਸ ਦੇ ਮੋਟਰਸਾਇਕਲ ਦੀ ਬਰੇਕ ਫੇਲ੍ਹ ਹੋ ਜਾਣ ਕਰਕੇ ਸੜਕ ਦੇ ਕਿਨਾਰਿਆਂ ਤੇ ਲੱਗੇ ਡੰਡਿਆਂ ਨਾਲ ਉਸ ਦਾ ਸਿਰ ਟਕਰਾ ਗਿਆ ਤੇ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਇਲਾਜ ਲਈ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪਰਵਾਰਿਕ ਮੈਂਬਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਸ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਭਾਰਤ ਵਾਪਸ ਲਿਆਂਦੀ ਜਾਵੇ ਤਾਂ ਜੋ ਉਹ ਆਪਣੇ ਲੜਕੇ ਦਾ ਅੰਤਿਮ ਸਸਕਾਰ ਕਰ ਸਕਣ। 

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement