ਫਿਰੋਜ਼ਪੁਰ ਦਾ ਰਹਿਣ ਵਾਲਾ ਸੀ ਲਖਵਿੰਦਰ ਸਿੰਘ
Punjabi youth shot dead in Manila News: ਮਨੀਲਾ 'ਚ ਫਿਰੋਜ਼ਪੁਰ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ। ਪਿੰਡ ਉੱਗੋਕੇ ਦੇ ਲਖਵਿੰਦਰ ਸਿੰਘ ਦੇ ਕਤਲ ਬਾਰੇ ਸੁਣ ਕੇ ਪ੍ਰਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੇ ਪ੍ਰਵਾਰ ਵਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ (27) 4 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਮਨੀਲਾ ਗਿਆ ਸੀ ਤੇ ਉਥੇ ਅਪਣੀ ਪਤਨੀ ਨਾਲ ਰਹਿ ਰਿਹਾ ਸੀ।
ਮ੍ਰਿਤਕ ਦੇ ਪਿਤਾ ਨੇ ਦਸਿਆ ਕਿ ਲਖਵਿੰਦਰ ਫਾਈਨਾਂਸ ਦਾ ਕੰਮ ਕਰਦਾ ਸੀ, ਜਿਸ ਨੂੰ ਬੀਤੇ ਦਿਨ ਕੰਮ 'ਤੇ ਜਾਂਦੇ ਸਮੇਂ ਰਸਤੇ 'ਚ ਕਿਸੇ ਨੇ ਗੋਲ਼ੀ ਮਾਰ ਦਿਤੀ। ਉਨ੍ਹਾਂ ਦਸਿਆ ਕਿ ਇਹ ਕਤਲ ਲੁੱਟ-ਖੋਹ ਦੀ ਨੀਅਤ ਨਾਲ ਨਹੀਂ ਕੀਤਾ ਗਿਆ ਕਿਉਂਕਿ ਲਖਵਿੰਦਰ ਸਿੰਘ ਦੀ ਲਾਸ਼ ਕੋਲ ਪੈਸੇ ਪਏ ਹੋਏ ਸਨ। ਉਨ੍ਹਾਂ ਖਦਸ਼ਾ ਜਤਾਇਆ ਕਿ ਇਹ ਕਤਲ ਰੰਜਿਸ਼ ਦੇ ਚੱਲਦਿਆਂ ਹੋਇਆ ਹੈ।
ਘਟਨਾ ਦਾ ਪਤਾ ਲੱਗਦਿਆਂ ਹੀ ਘਰ ਵਿਚ ਸੋਗ ਦੀ ਲਹਿਰ ਦੌੜ ਗਈ। ਪ੍ਰਵਾਰਕ ਮੈਂਬਰਾਂ ਨੇ ਮੰਗ ਕੀਤੀ ਉਨ੍ਹਾਂ ਦੇ ਪੁੱਤਰ ਦਾ ਕਤਲ ਕਰਨ ਵਾਲੇ ਲੋਕਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਉਸ ਦੀ ਦੇਹ ਪੰਜਾਬ ਲਿਆਉਣ ਵਿਚ ਮਦਦ ਕੀਤੀ ਜਾਵੇ।
(For more news apart from Punjabi youth shot dead in Manila, stay tuned to Rozana Spokesman