
3 ਜਨਵਰੀ ਨੂੰ ਡਿਊਟੀ ਦੌਰਾਨ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ
Punjabi died in Dubai: ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਿੰਘਪੁਰਾ ਦੇ 45 ਸਾਲਾ ਪਰਮਜੀਤ ਸਿੰਘ ਦੀ ਦੁਬਈ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਪਰਮਜੀਤ ਸਿੰਘ ਦੀ ਪਤਨੀ ਸਰਬਜੀਤ ਕੌਰ, ਭਰਾ ਰਵਿੰਦਰ ਸਿੰਘ ਅਤੇ ਚਾਚਾ ਬਲਵੰਤ ਸਿੰਘ ਨੇ ਦਸਿਆ ਕਿ ਮ੍ਰਿਤਕ ਪਰਮਜੀਤ ਸਿੰਘ ਦੁਬਈ ਤੋਂ ਅਪਣੀ ਲੜਕੀ ਦਾ ਵਿਆਹ ਕਰਨ ਵਾਸਤੇ ਆਇਆ ਹੋਇਆ ਸੀ ਅਤੇ 29 ਦਸੰਬਰ 2023 ਨੂੰ ਉਹ ਦੁਬਾਰਾ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਪਹੁੰਚਿਆ ਅਤੇ 3 ਜਨਵਰੀ ਨੂੰ ਡਿਊਟੀ ਦੌਰਾਨ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਪਰਵਾਰਕ ਮੈਂਬਰਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਸਮਾਜ ਸੇਵੀ ਦਾਨੀ-ਸੱਜਣਾਂ ਨੂੰ ਅਪੀਲ ਕੀਤੀ ਕਿ ਮ੍ਰਿਤਕ ਪਰਮਜੀਤ ਸਿੰਘ ਦੀ ਲਾਸ਼ ਨੂੰ ਜਲਦ ਵਾਪਸ ਮੰਗਾਉਣ ਵਿਚ ਮਦਦ ਕੀਤੀ ਜਾਵੇ ਅਤੇ ਪੀੜਤ ਪਰਵਾਰ ਦੀ ਆਰਥਕ ਸਹਾਇਤਾ ਕੀਤੀ ਜਾਵੇ ।
ਮ੍ਰਿਤਕ ਦੀ ਪਤਨੀ ਸਰਬਜੀਤ ਕੌਰ ਨੇ ਦਸਿਆ ਕਿ ਉਸ ’ਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ ਅਤੇ ਪਰਵਾਰ ਦੀ ਰੋਜ਼ੀ-ਰੋਟੀ ਦਾ ਕੋਈ ਸਾਧਨ ਨਹੀਂ ਰਿਹਾ। ਉਨ੍ਹਾਂ ਅਪੀਲ ਕੀਤੀ ਕਿ ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬ ਸਰਕਾਰ ਉਸ ਦੀ ਮਦਦ ਕਰੇ ਤਾਂ ਜੋ ਉਹ ਅਪਣੇ ਬੱਚੇ ਪੜਾ ਸਕੇ।
(For more Punjabi news apart from Punjabi died due to heart attack in Dubai, stay tuned to Rozana Spokesman)