
ਰੁਜ਼ਗਾਰ ਲਈ ਵਿਦੇਸ਼ ਗਿਆ ਸੀ ਮ੍ਰਿਤਕ
ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਰਵੀ ਸੇਖੋਂ (38) ਸਪੁੱਤਰ ਝੱਲਮਣ ਸਿੰਘ ਵਜੋਂ ਹੋਈ ਹੈ। ਮ੍ਰਿਤਕ ਪਿੰਡ ਛਪਾਰ ਦਾ ਰਹਿਣ ਵਾਲਾ ਸੀ।
ਰਵੀ ਸੇਖੋਂ ਉਰਫ਼ ਪ੍ਰਭਜੋਤ ਸਿੰਘ ਰੁਜ਼ਗਾਰ ਲਈ ਵਿਦੇਸ਼ ਗਿਆ ਸੀ ਪਰ ਅਚਾਨਕ ਉਸ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਪਿੰਡ 'ਚ ਮਾਤਮ ਛਾ ਗਿਆ। ਰਵੀ ਸੇਖੋਂ ਦੇ ਕਰੀਬੀ ਸਾਥੀ ਸੀਨੀਅਰ ਕਾਂਗਰਸੀ ਆਗੂ ਰਵਿੰਦਰ ਸਿੰਘ ਰੋਮੀ ਛਪਾਰ, ਸਰਪੰਚ ਕੁਲਦੀਪ ਸਿੰਘ ਬੋਪਾਰਾਏ, ਪ੍ਰਦੇਸ਼ ਕਾਂਗਰਸ ਦੇ ਜ. ਸਕੱਤਰ ਕੈਪਟਨ ਸੰਦੀਪ ਸੰਧੂ, ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ, ਐਰਿਕ ਬੋਪਾਰਾਏ ਛਪਾਰ ਆਦਿ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।