6 ਹੋਰ ਮਰੀਜ਼ਾਂ ਨੇ 'ਕੋਰੋਨਾ ਵਾਇਰਸ' ਨੂੰ ਦਿਤੀ ਮਾਤ
Published : May 8, 2020, 9:17 am IST
Updated : May 8, 2020, 9:17 am IST
SHARE ARTICLE
file photo
file photo

ਚਾਰ ਪਿੰਡ ਜਵਾਹਰਪੁਰ ਅਤੇ ਇਕ-ਇਕ ਖਰੜ ਤੇ ਨਯਾਗਾਉਂ ਨਾਲ ਸਬੰਧਤ

ਐਸ.ਏ.ਐਸ ਨਗਰ/ਬਨੂੜ, 7 ਮਈ (ਸੁਖਦੀਪ ਸਿੰਘ ਸੋਈਂ, ਅਵਤਾਰ ਸਿੰਘ) : ਕੋਰੋਨਾ ਵਾਇਰਸ ਤੋਂ ਪੀੜਤ ਪੰਜ ਹੋਰ ਮਰੀਜ਼ ਠੀਕ ਹੋ ਗਏ ਹਨ। ਜ਼ਿਲ੍ਹੇ ਵਿਚ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਕੁਲ ਗਿਣਤੀ ਹੁਣ 49 ਹੋ ਗਈ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਪ੍ਰੈੱਸ ਬਿਆਨ ਰਾਹੀਂ ਦਸਿਆ ਕਿ ਠੀਕ ਹੋਣ ਵਾਲੇ ਮਰੀਜ਼ਾਂ ਵਿਚ ਕੁਲਵਿੰਦਰ ਸਿੰਘ (38 ਸਾਲ), ਰਮਨਪ੍ਰੀਤ ਕੌਰ (19), ਬਲਵਿੰਦਰ ਕੌਰ (55), ਭਜਨ ਕੌਰ (53) ਅਤੇ ਹੇਮਾ (38) ਸ਼ਾਮਲ ਹਨ।

ਪਹਿਲੇ ਚਾਰ ਮਰੀਜ਼ ਡੇਰਾਬੱਸੀ ਲਾਗਲੇ ਪਿੰਡ ਜਵਾਹਰਪੁਰ ਦੇ ਹਨ, ਜਿਥੇ ਜ਼ਿਲ੍ਹੇ ਵਿਚ ਹੁਣ ਤਕ ਸੱਭ ਤੋਂ ਵੱਧ ਕੇਸ ਸਾਹਮਣੇ ਆਏ ਹਨ ਜਦਕਿ ਹੇਮਾ ਮੁੰਡੀ ਖਰੜ ਦੀ ਵਸਨੀਕ ਹੈ। ਡਾ. ਮਨਜੀਤ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿਚ 'ਕੋਰੋਨਾ ਵਾਇਰਸ' ਤੋਂ ਪੀੜਤ ਮਰੀਜ਼ਾਂ ਦੀ ਕੁਲ ਗਿਣਤੀ 96 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 46 ਹੈ। ਇਕੱਲੇ ਜਵਾਹਰਪੁਰ ਨਾਲ ਸਬੰਧਤ ਕੁਲ 31 ਮਰੀਜ਼ ਹੁਣ ਤਕ ਠੀਕ ਹੋ ਚੁਕੇ ਹਨ। ਉਨ੍ਹਾਂ ਦਸਿਆ ਕਿ ਪਿੰਡ ਜਵਾਹਪੁਰ ਨਾਲ ਸਬੰਧਤ ਵਿਅਕਤੀਆਂ ਨੂੰ ਫ਼ਿਲਹਾਲ ਘਰ ਨਹੀਂ ਭੇਜਿਆ ਜਾਵੇਗਾ

ਅਤੇ ਡੇਰਾਬੱਸੀ ਦੇ ਨਿਰੰਕਾਰੀ ਭਵਨ ਵਿਚ ਬਣਾਏ ਗਏ ਇਕਾਂਤਵਾਸ ਕੇਂਦਰ ਵਿਚ ਰਖਿਆ ਜਾਵੇਗਾ। 14 ਦਿਨਾਂ ਦਾ ਇਕਾਂਤਵਾਸ ਸਮਾਂ ਪੂਰਾ ਹੋਣ ਮਗਰੋਂ ਹੀ ਉਨ੍ਹਾਂ ਨੂੰ ਘਰ ਭੇਜਿਆ ਜਾਵੇਗਾ। ਮੁੰਡੀ ਖਰੜ ਵਾਸੀ ਹੇਮਾ ਨੂੰ ਘਰ ਭੇਜਿਆ ਜਾਵੇਗਾ ਜਿਥੇ ਉਸ ਨੂੰ 14 ਦਿਨਾਂ ਲਈ ਅਲੱਗ ਰਹਿਣ ਦੀ ਹਦਾਇਤ ਕੀਤੀ ਗਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਉਸ ਦੀ ਸਿਹਤ ਦਾ ਲਗਾਤਾਰ ਮੁਆਇਨਾ ਕਰਨਗੀਆਂ।  

ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰੇਨੂੰ ਸਿੰਘ ਅਤੇ ਡਾ. ਹਰਮਨਦੀਪ ਕੌਰ ਵੀ ਮੌਜੂਦ ਸਨ। ਕੋਰੋਨਾ ਵਾਇਰਸ ਤੋਂ ਪੀੜਤ ਇਕ ਹੋਰ ਮਰੀਜ਼ ਨੂੰ ਵੀਰਵਾਰ ਨੂੰ ਪੀ.ਜੀ.ਆਈ. ਤੋਂ ਛੁੱਟੀ ਦੇ ਦਿਤੀ ਗਈ। 30 ਸਾਲਾ ਪੀਰੂ ਮੱਲਾ ਮੋਹਾਲੀ ਜ਼ਿਲੇ ਦੇ ਨਯਾਗਾਉਂ ਦਾ ਰਹਿਣ ਵਾਲਾ ਹੈ। ਇੰਜ ਵੀਰਵਾਰ ਨੂੰ ਕੁਲ ਛੇ ਮਰੀਜ਼ ਠੀਕ ਹੋਏ ਹਨ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement