England News : ਇੰਗਲੈਂਡ 'ਚ 2.5 ਲੱਖ ਪੌਂਡ ਦੀ ਫਿਰੌਤੀ ਮੰਗਣ ਵਾਲੇ 5 ਪੰਜਾਬੀਆਂ ਸਮੇਤ 6 ਨੂੰ 80 ਸਾਲ ਦੀ ਕੈਦ
Published : May 8, 2024, 8:57 am IST
Updated : May 8, 2024, 8:57 am IST
SHARE ARTICLE
 6 including 5 Punjabis were imprisoned for 80 years In England
6 including 5 Punjabis were imprisoned for 80 years In England

England News : ਦੋਸ਼ੀਆਂ ਨੇ 43 ਸਾਲਾ ਵਿਅਕਤੀ ਨੂੰ ਅਗਵਾ ਕਰਕੇ ਉਸ ਦੇ ਪ੍ਰਵਾਰ ਤੋਂ ਮੰਗੀ ਸੀ ਫਿਰੌਤੀ

 6 including 5 Punjabis were imprisoned for 80 years In England : ਇੰਗਲੈਂਡ ਦੇ ਨਾਟਿੰਘਮ ਕਰਾਊਨ ਕੋਰਟ ਨੇ ਇੱਕ ਫਿਲਮੀ ਅੰਦਾਜ਼ ਵਿਚ 43 ਸਾਲਾ ਵਿਅਕਤੀ (ਪੀੜਤ ਦੀ ਪਹਿਚਾਣ ਗੁਪਤ ਬਾਣੇ ਦਾ ਰੱਖੀ ਗਈ ਹੈ) ਨੂੰ ਅਗਵਾ ਕਰ ਕੇ ਉਸ ਦੇ ਪਰਿਵਾਰ ਪਾਸੋਂ 2.5 ਲੱਖ ਪੌਂਡ ਦੀ ਫਿਰੌਤੀ ਮੰਗਣ ਵਾਲੇ 5 ਪੰਜਾਬੀਆਂ ਸਮੇਤ 6 ਮੈਂਬਰੀ ਗਰੋਹ ਨੂੰ 80 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਇਹ ਵੀ ਪੜ੍ਹੋ: Earthquake News: ਚੜ੍ਹਦੀ ਸਵੇਰ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਗੂੜੀ ਨੀਂਦ ਵਿਚ ਸੁੱਤੇ ਲੋਕ ਘਰਾਂ ਤੋਂ ਭੱਜੇ ਬਾਹਰ

ਨਕਾਬਪੋਸ਼ ਗਰੋਹ ਦੇ ਮੈਂਬਰਾਂ ਨੇ ਪੀੜਤ ਨੂੰ ਬੇਰਹਿਮੀ ਨਾਲ ਕੁੱਟਿਆ ਤਸੀਹੇ ਦਿੱਤੇ ਅਤੇ ਉਸ ਦੇ ਸਿਰ 'ਤੇ ਬੰਦੂਕ ਰੱਖ ਉਸ ਦੇ ਪਿਤਾ ਤੋਂ 2.5 ਲੱਖ ਪੌਂਡ ਦੀ ਫਿਰੌਤੀ ਮੰਗੀ ਸੀ। ਪੀੜਤ ਦੇ ਪਿਤਾ ਨੂੰ ਉਸ ਦੇ ਪੁੱਤਰ ਦੀਆਂ ਉਂਗਲਾਂ ਕੱਟ ਦੇਣ ਧਮਕੀਆਂ ਵੀ ਦਿੱਤੀਆਂ।

ਨਾਟਿੰਘਮ ਕਰਾਊਨ ਕੋਰਟ ਨੇ 58 ਸਾਲਾ ਦਰਸ਼ਨ ਰਾਠੂਰ ਨੂੰ 16 ਸਾਲ ਦੀ ਸਜ਼ਾ, 30 ਸਾਲਾ ਸਿਰਵਾਨ ਰਾਠੂਰ ਨੂੰ 13 ਸਾਲ ਦੀ ਸਜ਼ਾ, 34 ਸਾਲਾ ਇੰਦਰਪਾਲ ਸਿੰਘ ਨੂੰ 14 ਸਾਲ ਦੀ ਸਜ਼ਾ, ਜੈਮੀ ਰੈਗੇਟ ਨੂੰ 12 ਸਾਲ ਦੀ ਸਜ਼ਾ, 56 ਸਾਲਾ ਨਰਵੀਰ ਸਿੰਘ ਨੂੰ ਛੇ ਸਾਲ ਦੀ ਸਜ਼ਾ, 39 ਸਾਲਾ ਖਾਲਸਾ ਜੋਗਾ ਦਿਗਪਾਲ ਸਿੰਘ ਨੂੰ 18 ਸਾਲ ਦੀ ਸਜ਼ਾ ਸੁਣਾਈ ਗਈ। 

ਇਹ ਵੀ ਪੜ੍ਹੋ: Ludhiana News : ਲੁਧਿਆਣਾ 'ਚ ਇੰਸਟਾਗ੍ਰਾਮ ਨੂੰ ਲੈ ਕੇ ਆਪਸ ਵਿਚ ਲੜੇ ਪਤੀ-ਪਤਨੀ, ਪਾੜੇ ਸਿਰ

ਦੱਸ ਦੇਈਏ ਕਿ 43 ਸਾਲਾ ਪੀੜਤ ਆਪਣੇ ਪਿਤਾ ਦੇ 60ਵੇਂ ਜਨਮਦਿਨ ਦੇ ਤੋਹਫ਼ੇ ਲਈ ਹਾਲ ਬੁੱਕ ਕਰਨ ਗਿਆ ਸੀ, ਜਿਥੇ ਉਸ ਨੂੰ ਕਾਲੇ ਕੱਪੜੇ ਪਹਿਨੇ ਦੋ ਵਿਅਕਤੀਆਂ ਨੇ ਉਸ 'ਤੇ ਹਮਲਾ ਕੀਤਾ ਅਤੇ ਫਿਰ ਬੰਧਕ ਬਣਾ ਲਿਆ। ਜਿਸ ਤੋਂ ਉਨ੍ਹਾਂ ਨੇ ਉਸ ਦੀ ਪਤਨੀ ਅਤੇ ਪਿਤਾ ਤੋਂ ਵੱਡੀ ਫਿਰੌਤੀ ਦੀ ਮੰਗ ਕੀਤੀ। ਇਸ ਦੌਰਾਨ ਪੁਲਿਸ ਨੇ ਪੀੜਤ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਅਧਿਕਾਰੀਆਂ ਅਤੇ ਜਾਸੂਸਾਂ ਦੀਆਂ ਸੇਵਾਵਾਂ ਨਾਲ 32 ਘੰਟੇ ਵਿੱਚ ਮਾਮਲਾ ਹੱਲ ਕਰ ਲਿਆ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅਗਵਾਕਾਰ ਪੁਲਿਸ ਨੂੰ ਵੇਖ ਪੀੜਤ ਨੂੰ ਗੌਥੌਰਨ ਸਟ੍ਰੀਟ ਵਿੱਚ ਬਾਹਾਂ ਬੰਨ੍ਹ, ਚਿਹਰੇ ਨੂੰ ਡਕਟ ਟੇਪ ਨਾਲ ਢੱਕਿਆ ਹੋਇਆ ਨੂੰ ਇੱਕ ਵਾਹਨ ਤੋਂ ਬਾਹਰ ਸੁੱਟ ਗਏ। ਜਿਸ ਤੋਂ ਬਾਅਦ ਉਸ ਦਾ ਇਲਾਜ ਕਰਵਾ ਕੇ ਉਸ ਨੂੰ ਘਰ ਭੇਜ ਦਿੱਤਾ ਗਿਆ। ਜਾਸੂਸਾਂ ਨੇ ਸ਼ੱਕੀ ਵਿਅਕਤੀਆਂ ਦਾ ਪਤਾ ਲਗਾਉਣ ਲਈ ਆਟੋਮੇਟਿਡ ਨੰਬਰ ਪਲੇਟ ਰੀਕੋਗਨੀਸ਼ਨ ਕੈਮਰਿਆਂ ਰਾਹੀਂ ਫੋਨ ਡਾਟਾ ਦੀ ਵਿਆਪਕ ਪੁੱਛਗਿੱਛ ਅਤੇ ਵਾਹਨਾਂ ਦੀ ਲਗਾਤਾਰ ਗਤੀਵਿਧੀ 'ਤੇ ਨਜ਼ਰ ਰੱਖ ਕੇ ਸਾਰੇ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ।

(For more Punjabi news apart from  6 including 5 Punjabis were imprisoned for 80 years In England , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement