ਕੈਨੇਡਾ ‘ਚ ਸੜਕਾਂ ‘ਤੇ ਉਤਰੇ ਵਿਦਿਆਰਥੀ, ਮਿਸੀਸਾਗਾ ਸ਼ਹਿਰ ਬਣਿਆ 'ਸਿੰਘੂ ਬਾਰਡਰ'
Published : Jun 8, 2023, 9:38 am IST
Updated : Jun 8, 2023, 9:38 am IST
SHARE ARTICLE
Students Protest in Canada
Students Protest in Canada

ਵਿਦਿਆਰਥੀਆਂ ਵਲੋਂ ਕੈਨੇਡੀਅਨ ਬਾਰਡਰ ਸਰਵਿਸ ਏਜੰਸੀ ਏਅਰਪੋਰਟ ਰੋਡ ਮਿਸੀਸਾਗਾ ਦੇ ਦਫ਼ਤਰ ਬਾਹਰ ਇਹ ਪੱਕਾ ਮੋਰਚਾ ਲਗਾਇਆ ਗਿਆ


ਟੋਰਾਂਟੋ: ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ (CBSA) ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਨੋਟਿਸ ਜਾਰੀ ਕੀਤੇ ਹਨ, ਜਿਨ੍ਹਾਂ ਦੇ ਵਿਦਿਅਕ ਅਦਾਰਿਆਂ ਵਿਚ ਦਾਖ਼ਲੇ ਸਬੰਧੀ ਆਫਰ ਲੈਟਰ ਫਰਜ਼ੀ ਪਾਏ ਗਏ ਸਨ। ਹੁਣ ਇਨ੍ਹਾਂ ਵਿਦਿਆਰਥੀਆਂ ਦੇ ਹੱਕ 'ਚ ਭਾਰਤੀ ਵਿਦਿਆਰਥੀਆਂ ਵਲੋਂ ਹੀ ਕੈਨੇਡਾ 'ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਵਿਦਿਆਰਥੀਆਂ ਵਲੋਂ ਕੈਨੇਡੀਅਨ ਬਾਰਡਰ ਸਰਵਿਸ ਏਜੰਸੀ ਏਅਰਪੋਰਟ ਰੋਡ ਮਿਸੀਸਾਗਾ ਦੇ ਦਫ਼ਤਰ ਬਾਹਰ ਇਹ ਪੱਕਾ ਮੋਰਚਾ ਲਗਾਇਆ ਗਿਆ ਹੈ। ਵਿਦਿਆਰਥੀਆਂ ਦੀ ਮੰਗ ਹੈ ਕਿ ਇਸ ਡਿਪੋਰਟ ਦੀ ਪ੍ਰਕਿਰਿਆ ਨੂੰ ਰੋਕ ਦਿਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦਾ ਜਾਅਲੀ ਆਫਰ ਲੈਟਰ ਲੈ ਕੇ ਇਥੇ ਨਹੀਂ ਪਹੁੰਚੇ ਸਨ, ਜੋ ਵੀ ਗਲਤੀ ਹੈ, ਉਹ ਏਜੰਟਾਂ ਦੀ ਗਲਤੀ ਹੈ।  ਉਨ੍ਹਾਂ ਦੀ ਇਸ 'ਚ ਕੋਈ ਗਲਤੀ ਨਹੀਂ ਹੈ। ਵਿਦਿਆਰਥੀਆਂ ਨੇ ਹੱਥਾਂ ਵਿਚ 'ਦੇਸ਼ ਨਿਕਾਲੇ ਵਿਰੁੱਧ ਇਕਜੁੱਟ ਹੋਵੋ', 'ਡਿਪੋਰਟੇਸ਼ਨ ਬੰਦ ਕਰੋ', 'ਅਸੀਂ ਨਿਆਂ ਚਾਹੁੰਦੇ ਹਾਂ...’ ਦੇ ਬੈਨਰ ਫੜੇ ਹੋਏ ਹਨ।

ਇਹ ਵੀ ਪੜ੍ਹੋ: ਅਮਰੀਕਾ: ਵਰਜੀਨੀਆ ਕਾਮਨਵੈਲਥ ਯੂਨੀਵਰਸਿਟੀ ਨੇੜੇ ਗੋਲੀਬਾਰੀ, ਦੋ ਦੀ ਮੌਤ ਤੇ ਕਈ ਜ਼ਖਮੀ 

ਦੱਸ ਦੇਈਏ ਕਿ ਕੈਨੇਡਾ ਦੇ ਓਨਟਾਰੀਓ ਸਥਿੱਤ ਹੰਬਰ ਕਾਲਜ ਦੇ ਜਾਅਲੀ ਦਸਤਾਵੇਜ਼ ਦੇ ਕੇ ਵਿਦਿਆਰਥੀਆਂ ਨੂੰ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲਾ ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸਿਜ਼ ਜਲੰਧਰ ਦਾ ਮਾਲਕ ਬ੍ਰਿਜੇਸ਼ ਮਿਸ਼ਰਾ ਅਜੇ ਤਕ ਫਰਾਰ ਹੈ। ਉਸ ਦੇ ਵਿਰੁਧ ਲੁਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ।

ਜਿਨ੍ਹਾਂ ਵਿਦਿਆਰਥੀਆਂ ਦੇ ਸਿਰ 'ਤੇ ਡਿਪੋਰਟ ਹੋਣ ਦੀ ਤਲਵਾਰ ਲਟਕ ਰਹੀ ਹੈ, ਉਨ੍ਹਾਂ ਨੂੰ ਬ੍ਰਿਜੇਸ਼ ਮਿਸ਼ਰਾ ਨੇ 2017 ਤੋਂ 2019 ਤਕ ਪ੍ਰਤੀ ਵਿਦਿਆਰਥੀ 16 ਤੋਂ 18 ਲੱਖ ਰੁਪਏ ਲੈ ਕੇ ਫਰਜ਼ੀ ਦਸਤਾਵੇਜ਼ਾਂ 'ਤੇ ਕੈਨੇਡਾ ਭੇਜਿਆ ਸੀ  ਪਰ ਜਦੋਂ ਹੋਰ ਵਿਦਿਆਰਥੀ ਕਾਲਜ ਗਏ ਤਾਂ ਉਨ੍ਹਾਂ ਦੀ ਫੀਸ ਕਾਲਜ ਤਕ ਨਹੀਂ ਪਹੁੰਚੀ ਸੀ। ਜਦੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਤਾਂ ਉਹ ਸਾਰੇ ਫਰਜ਼ੀ ਨਿਕਲੇ। ਉਧਰ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਤੋਂ ਇਸ ਮਾਮਲੇ 'ਚ ਦਖਲ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਤਾਮਿਲਨਾਡੂ: ਅਨੁਸੂਚਿਤ ਜਾਤੀ ਦੇ ਮੈਂਬਰਾਂ ਦੇ ਮੰਦਰ ’ਚ ਦਾਖਲੇ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਨੇ ਮੰਦਰ ਕੀਤਾ ਗਿਆ ਸੀਲ 

ਮਿਸੀਸਾਗਾ ਸ਼ਹਿਰ ਬਣਿਆ 'ਸਿੰਘੂ ਬਾਰਡਰ'

ਮਿਸੀਸਾਗਾ 'ਚ ਹਜ਼ਾਰਾਂ ਦੀ ਗਿਣਤੀ 'ਚ ਭਾਰਤੀ ਵਿਦਿਆਰਥੀ ਮੋਰਚੇ ਨਾਲ ਜੁੜ ਰਹੇ ਹਨ। ਇਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਇਸ ਵਿਚ ਦੇਖਿਆ ਜਾ ਸਕਦਾ ਹੈ ਕਿ ਜਿਵੇਂ ਦਿੱਲੀ 'ਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਸਿੰਘੂ ਬਾਰਡਰ 'ਤੇ ਮੋਰਚੇ ਦੀ ਸ਼ੁਰੂਆਤ ਹੋਈ ਸੀ, ਉਹੀ ਮਾਹੌਲ ਇਥੇ ਵੀ ਬਣਿਆ ਹੋਇਆ ਹੈ। ਵਿਦਿਆਰਥੀਆਂ ਨੇ ਸੜਕ ਵਿਚਾਲੇ ਤਿਰਪਾਲਾਂ ਤੇ ਗੱਦੇ ਵਿਛਾਏ ਹੋਏ ਨੇ, ਸਟੇਜ ਤੋਂ ਲਗਾਤਾਰ ਸਪੀਚਾਂ ਚੱਲ ਰਹੀਆਂ ਨੇ ਅਤੇ ਸਪੀਕਰਾਂ ਤੋਂ ਜੋਸ਼ੀਲੇ ਗੀਤ ਵਿਦਿਆਰਥੀਆਂ 'ਚ ਹੋਰ ਜੋਸ਼ ਭਰਨ ਦਾ ਕੰਮ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement