
ਹੁਸ਼ਿਆਰਪੁਰ ਦੇ ਪਿੰਡ ਮੁੱਖਲਿਆਣਾ ਨਾਲ ਸਬੰਧਤ ਹੈ ਗੁਰਪ੍ਰੀਤ ਸਿੰਘ
ਚੰਡੀਗੜ੍ਹ: ਪੁਰਤਗਾਲ ਦੇ ਐਵੀਰੋ ਸ਼ਹਿਰ ਵਿਚ ਪੰਜਾਬੀ ਨੌਜਵਾਨ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸਿਆ ਜਾ ਰਿਹਾ ਹੈ ਕਿ ਨੌਜਵਾਨ ਗੁਰਪ੍ਰੀਤ ਸਿੰਘ (30) ਪਿਛਲੇ ਕੁੱਝ ਦਿਨਾਂ ਤੋਂ ਲਾਪਤਾ ਹੋ ਗਿਆ ਹੈ, ਉਸ ਦੀ ਭਾਲ ਲਈ ਪ੍ਰਵਾਰ ਵਲੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ। ਲਾਪਤਾ ਨੌਜਵਾਨ ਹੁਸ਼ਿਆਰਪੁਰ ਦੇ ਪਿੰਡ ਮੁੱਖਲਿਆਣਾ ਨਾਲ ਸਬੰਧਤ ਹੈ।
ਇਹ ਵੀ ਪੜ੍ਹੋ: ਇਜ਼ਰਾਈਲ ਅਤੇ ਹਮਾਸ ਵਿਚਾਲੇ 22 ਥਾਵਾਂ 'ਤੇ ਜੰਗ ਜਾਰੀ: 230 ਫਲਸਤੀਨੀ ਅਤੇ 250 ਇਜ਼ਰਾਇਲੀ ਮਾਰੇ ਜਾਣ ਦੀ ਖ਼ਬਰ
ਪ੍ਰਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਕੁੱਝ ਦਿਨ ਪਹਿਲਾਂ ਗੁਰਪ੍ਰੀਤ ਸਿੰਘ ਕੰਮ ਤੋਂ ਬਾਅਦ ਘਰ ਆਇਆ ਸੀ ਅਤੇ ਇਸ ਤੋਂ ਬਾਅਦ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਿਆ। ਪ੍ਰਵਾਰ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਪਹਿਲਾਂ ਵੀ ਕਈ ਪੰਜਾਬੀ ਨੌਜਵਾਨਾਂ ਨਾਲ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਦੇ ਲਈ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਭਾਰਤ ਸਰਕਾਰ ਨੂੰ ਇਸ ਮਾਮਲੇ ਵਿਚ ਦਖਲ ਦੇਣ ਦੀ ਅਪੀਲ ਕੀਤੀ ਹੈ।