
ਦਿਵਾਇਆ ਇਹ ਭਰੋਸਾ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਗੱਲਬਾਤ ਕਰਵਾਈ । ਪਰਗਟ ਸਿੰਘ ਨੇ ਉਹਨਾਂ ਨੂੰ ਭਰੋਸਾ ਦਿੱਤਾ ਕਿ ਉਹ ਸ਼ਾਮ 7 ਵਜੇ ਸਿੱਖਿਆ ਸਕੱਤਰ ਅਜੇ ਸ਼ਰਮਾ ਨਾਲ ਮੀਟਿੰਗ ਕਰਨਗੇ।
Navjot Singh Sidhu
ਇਸ ਦੇ ਨਾਲ ਹੀ ਅਧਿਆਪਕਾਂ ਨੇ ਐਲਾਨ ਕੀਤਾ ਕਿ ਉਹ ਸ਼ਾਮ 7 ਵਜੇ ਤੱਕ ਇਸੇ ਤਰ੍ਹਾਂ ਪ੍ਰਗਟ ਸਿੰਘ ਦੇ ਘਰ ਦੇ ਬਾਹਰ ਧਰਨੇ 'ਤੇ ਬੈਠਣਗੇ। ਦੱਸ ਦੇਈਏ ਕਿ ਸੰਯੁਕਤ ਟੀਚਰਜ਼ ਫਰੰਟ ਪੰਜਾਬ ਦੇ ਬੈਨਰ ਹੇਠ 180 ਅਧਿਆਪਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਤੰਗ ਪ੍ਰੇਸ਼ਾਨ ਕਰਨ ਦੇ ਵਿਰੋਧ 'ਚ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
Navjot Sidhu