
ਜਨਗਣਨਾ 2021 ਲਈ ਪ੍ਰਵਾਨ ਕੀਤੇ ਗਏ ਖਰੜੇ ਵਿਚ ਸਿੱਖਾਂ ਨੂੰ ਮੁੜ ਵੱਖਰੀ ਨਸਲ ਦੇ ਤੌਰ ’ਤੇ ਨਹੀਂ ਮੰਨਿਆ ਗਿਆ।
ਨਵੀਂ ਦਿੱਲੀ - ਬਰਤਾਨੀਆਂ ਦੀ ਸੰਸਦ ਵੱਲੋਂ ਜਨਗਨਣਾ 2021 ਲਈ ਤਿਆਰ ਕੀਤੇ ਖਰੜੇ ਵਿਚ ਸਿੱਖ ਕੌਮ ਲਈ ਵੱਖਰੀ ਜਗ੍ਹਾ ਨਾ ਰੱਖਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੰਦਭਾਗਾ ਦੱਸਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦੋ ਦਹਾਕਿਆਂ ਤੋਂ ਵੱਖਰੀ ਗਿਣਤੀ ਨੂੰ ਲੈ ਕੇ ਸੰਘਰਸ਼ ਕਰ ਰਹੇ ਸਿੱਖਾਂ ਦੀ ਮੰਗ ਨੂੰ ਸੰਸਦ ਵੱਲੋਂ ਨਜ਼ਰ ਅੰਦਾਜ਼ ਕਰ ਦਿੱਤਾ ਗਿਆ ਹੈ।
File photo
ਜਨਗਣਨਾ 2021 ਲਈ ਪ੍ਰਵਾਨ ਕੀਤੇ ਗਏ ਖਰੜੇ ਵਿਚ ਸਿੱਖਾਂ ਨੂੰ ਮੁੜ ਵੱਖਰੀ ਨਸਲ ਦੇ ਤੌਰ ’ਤੇ ਨਹੀਂ ਮੰਨਿਆ ਗਿਆ। ਮੀਡੀਆ ਰਿਪੋਰਟਾਂ ਅਨੁਸਾਰ ਸਿੱਖਾਂ ਲਈ ਵੱਖੀ ਜਗ੍ਹਾ ਨਹੀਂ ਰੱਖੀ ਗਈ ਹੈ। ਸ਼੍ਰੋਮਣੀ ਕਮੇਟੀ ਨੇ ਇਸ ਨੂੰ ਸਿੱਖਾਂ ਨਾਲ ਮਾੜਾ ਵਿਵਹਾਰ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੂਰੀ ਦੁਨੀਆਂ ਅੰਦਰ ਸਿੱਖਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।
File photo
ਬਰਤਾਨੀਆ ਅੰਦਰ ਵੀ ਸਿੱਖ ਸਾਲਾਂ ਤੋਂ ਦੇਸ਼ ਦੇ ਵਿਕਾਸ ਲਈ ਯੋਗਦਾਨ ਪਾ ਰਹੇ ਹਨ। ਫ਼ੌਜ ਅਤੇ ਪੇਸ਼ੇਵਰ ਕਿੱਤਿਆਂ ਵਿਚ ਸਿੱਖਾਂ ਦੀ ਅਹਿਮ ਭੂਮਿਕਾ ਰਹੀ ਹੈ। ਵਿਸ਼ਵ ਜੰਗ ਵਿਚ ਵੀ ਸਿੱਖਾਂ ਦੀਆਂ ਅਨੇਕਾਂ ਕੁਰਬਾਨੀਆਂ ਹਨ। ਸਿੱਖ ਧਰਮ ਨੂੰ ਖਾਸ ਤੌਰ ’ਤੇ ਨਜ਼ਰਅੰਦਾਜ਼ ਕਰਨਾ ਮੰਦਭਾਗਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਿੱਖਾਂ ਦੇ ਯੋਗਦਾਨ ਨੂੰ ਨਕਾਰਨ ਵਾਲੀ ਗੱਲ ਹੈ, ਜਿਸ ਨਾਲ ਬਰਤਾਨੀਆਂ ਦੇ ਸਿੱਖ ਭਾਈਚਾਰੇ ਅੰਦਰ ਰੋਸ ਪਾਇਆ ਜਾ ਰਿਹਾ ਹੈ।
The Census
ਉਨ੍ਹਾਂ ਕਿਹਾ ਕਿ ਬਿਨ੍ਹਾਂ ਸ਼ੱਕ ਬਰਤਾਨੀਆਂ ਦੇ ਸਿੱਖ ਆਗੂਆਂ ਜਿਨ੍ਹਾਂ ਵਿਚ ਸ. ਤਨਮਨਜੀਤ ਸਿੰਘ ਢੇਸੀ ਤੇ ਬੀਬੀ ਪ੍ਰੀਤ ਕੌਰ ਗਿੱਲ ਵਿਸ਼ੇਸ਼ ਹਨ, ਉਹਨਾਂ ਨੇ ਇਸ ਮਾਮਲੇ ਨੂੰ ਸੰਸਦ ਵਿਚ ਚੁੱਕਿਆ, ਪਰ ਫਿਰ ਵੀ ਸਿੱਖਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਭਾਈ ਲੌਂਗੋਵਾਲ ਨੇ ਕਿਹਾ ਕਿ ਬਰਤਾਨੀਆ ਸਰਕਾਰ ਨੂੰ ਇਸ ਬਾਰੇ ਜ਼ਰੂਰ ਸੋਚਣਾ ਚਾਹੀਦਾ ਹੈ, ਕਿਉਂਕਿ ਹਰ ਧਰਮ ਦੀ ਦੇਸ਼ ਵਿਚ ਸਥਿਤੀ ਬਾਰੇ ਸਪੱਸ਼ਟ ਹੋਣ ਲਈ ਜਨਗਣਨਾ ਵਿਚ ਵੱਖਰੀ ਜਗ੍ਹਾ ਜ਼ਰੂਰੀ ਹੈ।