Indian Student Murder News: ਆਸਟ੍ਰੇਲੀਆ 'ਚ ਭਾਰਤੀ ਵਿਦਿਆਰਥੀ ਦੀ ਹਤਿਆ ਦੇ ਇਲਜ਼ਾਮ 'ਚ ਭਾਰਤੀ ਮੂਲ ਦੇ ਦੋ ਭਰਾ ਗ੍ਰਿਫਤਾਰ
Published : May 9, 2024, 12:31 pm IST
Updated : May 9, 2024, 12:37 pm IST
SHARE ARTICLE
Two Brothers Arrested For Murder Of Indian Student In Australia
Two Brothers Arrested For Murder Of Indian Student In Australia

ਮਾਪਿਆਂ ਦਾ ਇਕਲੌਤਾ ਪੁੱਤ ਸੀ ਨਵਜੀਤ ਸਿੰਘ

Indian Student Murder News: ਆਸਟ੍ਰੇਲੀਆ ਦੀ ਪੁਲਿਸ ਨੇ ਭਾਰਤ ਦੇ 22 ਸਾਲਾ ਐਮਟੈਕ ਵਿਦਿਆਰਥੀ ਦੀ ਹਤਿਆ ਦੇ ਮਾਮਲੇ 'ਚ ਲੋੜੀਂਦੇ ਭਾਰਤੀ ਮੂਲ ਦੇ ਦੋ ਭਰਾਵਾਂ ਨੂੰ ਗ੍ਰਿਫਤਾਰ ਕੀਤਾ ਹੈ। ਸਥਾਨਕ ਖ਼ਬਰਾਂ 'ਚ ਇਹ ਜਾਣਕਾਰੀ ਦਿਤੀ ਗਈ ਹੈ।

ਗੌਲਬਰਨ ਪੋਸਟ ਦੀ ਖ਼ਬਰ ਮੁਤਾਬਕ ਅਭਿਜੀਤ ਏ (26) ਅਤੇ ਰੋਬਿਨ ਗਾਰਟਨ (27) ਨੂੰ ਮੰਗਲਵਾਰ ਨੂੰ ਨਿਊ ਸਾਊਥ ਵੇਲਜ਼ ਦੇ ਸ਼ਹਿਰ ਗੌਲਬਰਨ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ ਪੁਲਿਸ ਉਨ੍ਹਾਂ ਨੂੰ ਵਿਕਟੋਰੀਆ ਹਵਾਲੇ ਕਰਨ ਦੀ ਤਿਆਰੀ ਕਰ ਰਹੀ ਹੈ।

ਇਹ ਦੋਵੇਂ ਭਰਾ ਸ਼ਨੀਵਾਰ ਦੇਰ ਰਾਤ ਮੈਲਬੌਰਨ ਦੇ ਦੱਖਣ-ਪੂਰਬ 'ਚ ਓਰਮੰਡ 'ਚ ਇਕ ਘਰ 'ਚ ਨੋਬਲ ਪਾਰਕ ਨਿਵਾਸੀ ਨਵਜੀਤ ਸੰਧੂ ਦੇ ਕਤਲ ਤੋਂ ਬਾਅਦ ਤੋਂ ਫਰਾਰ ਸਨ। ਇਸ ਦੌਰਾਨ ਇਕ 30 ਸਾਲਾ ਵਿਅਕਤੀ ਵੀ ਜ਼ਖਮੀ ਹੋ ਗਿਆ। ਖ਼ਬਰ ਵਿਚ ਕਿਹਾ ਗਿਆ ਹੈ ਕਿ ਪੁਲਿਸ ਨੇ ਵੀਰਵਾਰ ਨੂੰ ਗਾਰਟਨ 'ਤੇ ਕਤਲ ਅਤੇ ਕਤਲ ਦੀ ਕੋਸ਼ਿਸ਼ ਦਾ ਇਲਜ਼ਾਮ ਲਗਾਇਆ ਸੀ, ਜਦਕਿ ਅਭਿਜੀਤ 'ਤੇ ਹਮਲਾ ਕਰਨ ਦਾ ਇਲਜ਼ਾਮ ਲਗਾਇਆ ਗਿਆ ਸੀ।

ਉਹ ਵੀਰਵਾਰ ਸਵੇਰੇ ਗੋਲਡਬਰਨ ਸਥਾਨਕ ਅਦਾਲਤ ਵਿਚ ਪੇਸ਼ ਹੋਏ, ਜਿਸ ਨੇ ਉਨ੍ਹਾਂ ਨੂੰ ਵਿਕਟੋਰੀਆ ਹਵਾਲੇ ਕਰਨ ਦੀ ਆਗਿਆ ਦੇ ਦਿਤੀ। ਹਰਿਆਣਾ ਦੇ ਕਰਨਾਲ 'ਚ ਰਹਿਣ ਵਾਲੇ ਨਵਜੀਤ ਸਿੰਘ ਦੇ ਚਾਚਾ ਯਸ਼ਵੀਰ ਨੇ ਦਸਿਆ ਕਿ ਕਿਰਾਏ ਦੇ ਮੁੱਦੇ 'ਤੇ ਕੁੱਝ ਭਾਰਤੀ ਵਿਦਿਆਰਥੀਆਂ ਵਿਚਾਲੇ ਵਿਵਾਦ ਸੁਲਝਾਉਣ ਦੀ ਕੋਸ਼ਿਸ਼ ਕਰ ਰਹੇ ਇਕ ਹੋਰ ਵਿਦਿਆਰਥੀ ਨੇ ਉਸ 'ਤੇ ਚਾਕੂ ਨਾਲ ਹਮਲਾ ਕਰ ਦਿਤਾ। ਯਸ਼ਵੀਰ ਮੁਤਾਬਕ ਨਵਜੀਤ ਦੇ ਕਤਲ ਦੇ ਦੋਸ਼ੀ ਵੀ ਕਰਨਾਲ ਦੇ ਰਹਿਣ ਵਾਲੇ ਹਨ।

(For more Punjabi news apart from Two Brothers Arrested For Murder Of Indian Student In Australia, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement