Canada News: ਮੰਦਭਾਗੀ ਖ਼ਬਰ: ਕੈਨੇਡਾ ’ਚ 25 ਸਾਲਾ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ
Published : Aug 9, 2024, 10:44 am IST
Updated : Aug 9, 2024, 10:44 am IST
SHARE ARTICLE
25-year-old Punjabi youth died under suspicious circumstances in Canada
25-year-old Punjabi youth died under suspicious circumstances in Canada

Canada News: ਪਾਰਕ ਕੋਲੋਂ ਮਿਲੀ ਮਨਜੋਤ ਸਿੰਘ ਦੀ ਲਾਸ਼

 

Canada News: ਕੈਨੇਡਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਬਹਿਰਾਮ ਨਜ਼ਦੀਕ ਪੈਂਦੇ ਪਿੰਡ ਕੱਟਾ ਦੇ ਦੋ ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਮਨਜੋਤ ਸਿੰਘ (25) ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ।

ਮਨਜੋਤ ਦੀ ਲਾਸ਼ ਇੱਕ ਪਾਰਕ ਦੇ ਕੋਲ ਮਿਲੀ ਅਤੇ ਸ਼ੱਕ ਹੈ ਕਿ ਉਸ ਨੂੰ ਕਿਸੇ ਵਾਹਨ ਨੇ ਟੱਕਰ ਮਾਰੀ ਹੋਵੇ। ਕੈਨੇਡੀਅਨ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।  

ਪੜ੍ਹੋ ਇਹ ਖ਼ਬਰ:  Earthquake Today: ਤੜਕਸਾਰ ਭੂਚਾਲ ਦੇ ਝਟਕਿਆ ਨਾਲ ਕੰਬੀ ਧਰਤੀ, 4.4 ਮਾਪੀ ਗਈ ਤੀਬਰਤਾ

ਇਸ ਘਟਨਾ ਤੋਂ ਬਾਅਦ ਮਨਜੋਤ ਸਿੰਘ ਦੇ ਪਿੰਡ, ਪਰਿਵਾਰ ਅਤੇ ਜਾਣਕਾਰਾਂ ਵਿੱਚ ਸੋਗ ਦੀ ਲਹਿਰ ਫੈਲ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਰਹਿਣ ਵਾਲੇ ਨੌਜਵਾਨ ਗੁਰਤੀਰਥ ਸਿੰਘ ਨੇ ਦੱਸਿਆ ਕਿ ਮਨਜੋਤ ਸਿੰਘ ਦੀਆਂ ਤਿੰਨ ਭੈਣਾਂ ਤੇ ਇਕ ਛੋਟਾ ਭਰਾ ਹੈ। ਮਨਜੋਤ ਕਰੀਬ ਦੋ ਮਹੀਨੇ ਪਹਿਲਾਂ ਵਰਕ ਪਰਮਿਟ 'ਤੇ ਕੈਨੇਡਾ ਦੇ ਸਰੀ ਸ਼ਹਿਰ ਗਿਆ ਸੀ, ਜਦਕਿ ਉਸ ਦੀ ਇਕ ਭੈਣ ਕੈਨੇਡਾ ਦੇ ਟਰਾਂਟੋ ਵਿੱਚ ਰਹਿੰਦੀ ਹੈ ਅਤੇ ਉਸ ਦਾ ਛੋਟਾ ਭਰਾ ਪਿੰਡ ਵਿੱਚ ਆਪਣੇ ਪਿਤਾ ਨਾਲ ਖੇਤੀਬਾੜੀ ਦਾ ਕੰਮ ਸੰਭਾਲਦਾ ਹੈ। 

ਪੜ੍ਹੋ ਇਹ ਖ਼ਬਰ:  PM Narendra Modi: PM ਨਰਿੰਦਰ ਮੋਦੀ ਨੇ ਸ਼ੁਰੂ ਕੀਤੀ 'ਹਰ ਘਰ ਤਿਰੰਗਾ ਮੁਹਿੰਮ', ‘ਐਕਸ’ ’ਤੇ DP ਬਦਲ ਕੇ ਲੋਕਾਂ ਨੂੰ ਕੀਤੀ ਇਹ ਅਪੀਲ

ਪਰਿਵਾਰ ਮੁਤਾਬਕ ਉਨ੍ਹਾਂ ਦੀ ਲੜਕੀ ਨੇ ਕੈਨੇਡਾ ਤੋਂ ਉਨ੍ਹਾਂ ਨੂੰ ਦੱਸਿਆ ਕਿ ਮਨਜੋਤ ਘਰ ਦੇ ਬਾਹਰ ਪਾਰਕ 'ਚ ਸੈਰ ਕਰਨ ਲਈ ਗਿਆ ਸੀ, ਜਦੋਂ ਉਹ ਘਰ ਵਾਪਸ ਨਹੀਂ ਆਇਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਕੈਨੇਡਾ ਪੁਲਿਸ ਨੂੰ ਸੂਚਨਾ ਦਿੱਤੀ। ਕੁਝ ਸਮੇਂ ਬਾਅਦ ਕੈਨੇਡੀਅਨ ਪੁਲਿਸ ਨੂੰ ਪਾਰਕ ਨੇੜੇ ਇੱਕ ਲਾਸ਼ ਮਿਲੀ, ਜਦੋਂ ਉਨ੍ਹਾਂ ਨੇ ਸ਼ਨਾਖਤ ਲਈ ਉਸ ਦੀ ਭੈਣ ਨੂੰ ਬੁਲਾਇਆ ਤਾਂ ਮ੍ਰਿਤਕ ਨੌਜਵਾਨ ਉਸ ਦਾ ਭਰਾ ਮਨਜੋਤ ਨਿਕਲਿਆ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਜਦਕਿ ਕੈਨੇਡਾ ਦੀ ਪੁਲਿਸ ਮੌਤ ਦੇ ਅਸਲ ਕਾਰਨਾਂ ਨੂੰ ਲੱਭਣ ਲਈ ਅਗਲੇਰੀ ਕਾਰਵਾਈ ਵਿੱਚ ਜੁਟੀ ਹੋਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from 25-year-old Punjabi youth died under suspicious circumstances in Canada, stay tuned to Rozana Spokesman)

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement