
A young man died in Canada: ਮਾਪਿਆਂ ਦਾ ਸੀ ਇਕਲੌਤਾ ਪੁੱਤ
A young man died in Canada News in punjabi: ਵਿਦੇਸ਼ ਵਿਚ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਰਹੀਆਂ ਹਨ। ਅਜਿਹੀ ਹੀ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਤ ਵਿਚ ਮੌਤ ਹੋ ਗਈ।
ਇਹ ਵੀ ਪੜ੍ਹੋ: Faridkot News: ਵਿਆਹ ਤੋਂ 4 ਦਿਨ ਪਹਿਲਾਂ ਲਾੜੀ ਨੇ ਕੀਤੀ ਖ਼ੁਦਕੁਸ਼ੀ
ਮ੍ਰਿਤਕ ਦੀ ਪਹਿਚਾਣ ਨਵਜੋਤ ਸਿੰਘ ਪੁੱਤਰ ਹਰਜਿੰਦਰ ਸਿੰਘ ਸੇਖੋਂ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ 9 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ। ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਇਹ ਵੀ ਪੜ੍ਹੋ: Farming News: ਸਰਦੀਆਂ ਵਿੱਚ ਕਰੋ ਇਨ੍ਹਾਂ ਫਸਲਾਂ ਦੀ ਕਾਸ਼ਤ, ਹੋਵੇਗਾ ਮੁਨਾਫ਼ਾ, ਵਧੇਗੀ ਆਮਦਨ
ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਨਵਜੋਤ ਸਿੰਘ ਦੀ ਮ੍ਰਿਤਕ ਦੇਹ ਨੂੰ ਪਰਿਵਾਰ ਦੇ ਅੰਤਿਮ ਦਰਸ਼ਨ ਤੇ ਸਸਕਾਰ ਲਈ ਪਿੰਡ ਪਮਾਲੀ ਲਿਆਂਦਾ ਗਿਆ। ਸਸਕਾਰ ਸਮੇਂ ਬਹੁ ਗਿਣਤੀ 'ਚ ਪਿੰਡ ਦੇ ਸਰਪੰਚ, ਪੰਚ, ਬਲਾਕ ਸੰਮਤੀ ਮੈਂਬਰਾਂ ਤੋਂ ਇਲਾਵਾ ਇਲਾਕੇ ਦੇ ਲੋਕਾਂ ਨੇ ਸੇਜਲ ਅੱਖਾਂ ਨਾਲ ਨਵਜੋਤ ਸਿੰਘ ਨੂੰ ਅੰਤਿਮ ਵਿਦਾਇਗੀ ਦਿਤੀ।
ਸਰਪੰਚ ਪਮਾਲੀ ਨੇ ਕੈਨੇਡਾ ਤੇ ਹੋਰ ਦੇਸ਼ਾਂ 'ਚ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਬੇਵਕਤੀ ਮੌਤਾਂ ਦਾ ਸਦਮਾ ਨਾ-ਸਹਿਣਯੋਗ ਹੈ।