Canada News: ਭਤੀਜੇ ਦਾ ਕਤਲ ਕਰਨ ਵਾਲੇ ਪੰਜਾਬੀ ਨੂੰ ਉਮਰ ਕੈਦ; 16 ਸਾਲ ਤਕ ਨਹੀਂ ਮਿਲ ਸਕੇਗੀ ਪੈਰੋਲ
Published : Apr 10, 2024, 10:38 am IST
Updated : Apr 10, 2024, 10:38 am IST
SHARE ARTICLE
Life imprisonment for Punjabi who killed nephew
Life imprisonment for Punjabi who killed nephew

ਬਰਨਾਲਾ ਦੇ ਪਿੰਡ ਭੱਠਲਾਂ ਦਾ ਰਹਿਣ ਵਾਲਾ ਸੀ ਮ੍ਰਿਤਕ ਹਰਮਨਜੋਤ ਸਿੰਘ

Punjabi News: ਕੈਨੇਡਾ ਵਿਚ ਭਤੀਜੇ ਦਾ ਕਤਲ ਕਰਨ ਵਾਲੇ ਪੰਜਾਬੀ ਨੂੰ ਐਡਮਿੰਟਨ ਦੀ ਇਕ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਗਮਦੂਰ ਬਰਾੜ ਉਤੇ ਪਤਨੀ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰਨ ਦੇ ਵੀ ਇਲਜ਼ਾਮ ਸਨ। ਉਮਰ ਕੈਦ ਦੀ ਸਜ਼ਾ ਦੌਰਾਨ ਗਮਦੂਰ ਬਰਾੜ ਨੂੰ 16 ਸਾਲ ਤਕ ਪੈਰੋਲ ਨਹੀਂ ਮਿਲ ਸਕੇਗੀ।

ਜ਼ਿਕਰਯੋਗ ਹੈ ਕਿ ਬਰਾੜ ਨੂੰ ਪੁਲਿਸ ਵਲੋਂ 7 ਮਈ, 2021 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਦਾਲਤ ਨੇ ਇਸ ਕੇਸ ਵਿਚ ਸਤੰਬਰ, 2023 'ਚ ਉਸ ਨੂੰ ਕਤਲ ਦਾ ਦੋਸ਼ੀ ਪਾਇਆ ਸੀ। ਜਾਣਕਾਰੀ ਮੁਤਾਬਕ, ਬਰਾੜ ਨੇ ਭਾਰੀ ਆਵਾਜਾਈ ਵਾਲੀ ਸੜਕ 'ਤੇ ਅਪਣੀ ਪਤਨੀ ਤੇ ਭਤੀਜੇ ਉੱਪਰ ਗੋਲੀਆਂ ਚਲਾ ਦਿਤੀਆਂ ਸਨ। ਉਸ ਨੂੰ ਕਤਲ ਅਤੇ ਇਰਾਦੇ ਤਹਿਤ ਹਥਿਆਰ ਚਲਾਉਣ ਦਾ ਦੋਸ਼ੀ ਠਹਿਰਾਇਆ ਗਿਆ ਸੀ। ਇਸ ਹਮਲੇ ਵਿਚ ਉਸ ਦੀ ਪਤਨੀ ਦੇ ਭਤੀਜੇ ਹਰਮਨਜੋਤ ਸਿੰਘ ਭੱਠਲ (19) ਦੀ ਮੌਤ ਹੋ ਗਈ ਸੀ। ਅਦਾਲਤ 'ਚ ਬਚਾਅ ਧਿਰ ਦੇ ਵਕੀਲ ਨੇ ਕਿਹਾ ਕਿ ਗਮਦੂਰ ਬਰਾੜ ਘਟਨਾ ਸਮੇਂ ਤਣਾਅ ਦਾ ਸ਼ਿਕਾਰ ਸੀ।

ਅਦਾਲਤ ਨੇ ਇਸ ਘਟਨਾ ਨੂੰ ਬੇਰਹਿਮੀ ਵਾਲੀ ਤੇ ਲੋਕਾਂ ਵਿਚ ਡਰ ਭੈਅ ਪੈਦਾ ਕਰਨ ਵਾਲੀ ਦਸਿਆ ਗੈ। ਇਸ ਘਟਨਾ ਤੋਂ ਪਹਿਲਾਂ ਬਰਾੜ ਨੇ ਪੁਲਿਸ ਨੂੰ ਅਪਣੀ ਪਤਨੀ ਦੇ ਗੁੰਮ ਹੋਣ ਦੀ ਇਤਲਾਹ ਦਿਤੀ ਸੀ। ਪੁਲਿਸ ਨੇ ਉਸ ਨੂੰ ਕੁੱਝ ਸਮਾਂ ਇੰਤਜ਼ਾਰ ਕਰਨ ਲਈ ਕਿਹਾ ਸੀ ਜਦਕਿ ਲਗਪਗ ਅੱਧੇ ਤੇ ਘੰਟੇ ਬਾਅਦ ਹੀ ਗਮਦੂਰ ਬਰਾੜ ਨੇ ਅਪਣੀ ਪਤਨੀ ਦੀ ਗੱਡੀ ਦਾ ਪਿੱਛਾ ਕਰਦਿਆਂ ਉਨ੍ਹਾਂ ਉੱਪਰ ਗੋਲੀਆਂ ਚਲਾ ਦਿਤੀਆਂ ਸਨ। ਮ੍ਰਿਤਕ ਹਰਮਨਜੋਤ ਸਿੰਘ (19) ਬਰਨਾਲਾ ਜ਼ਿਲ੍ਹੇ ਦੇ ਪਿੰਡ ਭੱਠਲਾਂ ਨਾਲ ਸਬੰਧਤ ਸੀ।

(For more Punjabi news apart from Life imprisonment for Punjabi who killed nephew canada news, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement