ਫ਼ੌਜ ਵਲੋਂ ਜੰਮੂ-ਕਸ਼ਮੀਰ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, 5 ਅਤਿਵਾਦੀ ਕੀਤੇ ਢੇਰ
Published : Jun 10, 2018, 4:54 pm IST
Updated : Jun 11, 2018, 5:28 pm IST
SHARE ARTICLE
5 Terrorist dead
5 Terrorist dead

ਜੰਮੂ-ਕਸ਼ਮੀਰ ਵਿਚ ਅਤਿਵਾਦੀਆਂ ਨੇ ਇਕ ਵਾਰ ਫਿਰ ਘੁਸਪੈਠ ਦਾ ਯਤਨ ਕੀਤਾ ਪਰ ਸੁਰੱਖਿਆ ਬਲਾਂ ਨੇ ਇਸ ਨੂੰ ਨਾਕਾਮ ਕਰ ਦਿਤਾ।

ਨਵੀਂ ਦਿੱਲੀ : ਜੰਮੂ-ਕਸ਼ਮੀਰ ਵਿਚ ਅਤਿਵਾਦੀਆਂ ਨੇ ਇਕ ਵਾਰ ਫਿਰ ਘੁਸਪੈਠ ਦਾ ਯਤਨ ਕੀਤਾ ਪਰ ਸੁਰੱਖਿਆ ਬਲਾਂ ਨੇ ਇਸ ਨੂੰ ਨਾਕਾਮ ਕਰ ਦਿਤਾ। ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਕੇਰਨ ਸੈਕਟਰ ਵਿਚ ਐਤਵਾਰ ਨੂੰ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ 5 ਅਤਿਵਾਦੀਆਂ ਨੂੰ ਮਾਰ ਸੁੱਟਿਆ। ਦਸਿਆ ਜਾ ਰਿਹਾ ਹੈ ਕਿ ਅਪਰੇਸ਼ਨ ਅਜੇ ਵੀ ਜਾਰੀ ਹੈ। 

Indian Army in Jammu & kashmir Indian Army in Jammu & kashmirਮੌਕੇ 'ਤੇ ਕਾਫ਼ੀ ਗਿਣਤੀ ਵਿਚ ਸੁਰੱਖਿਆ ਬਲ ਮੋਰਚਾ ਸੰਭਾਲੀ ਬੈਠੇ ਹਨ। ਰੱਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਕਿਹਾ ਕਿ ਕੁਪਵਾੜਾ ਜ਼ਿਲ੍ਹੇ ਦੇ ਕੇਰਨ ਸੈਕਟਰ ਵਿਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿਤਾ ਗਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਫ਼ੌਜ ਨੇ 6 ਜੂਨ ਨੂੰ ਜੰਮੂ-ਕਸ਼ਮੀਰ ਦੇ ਮਾਛਿਲ ਸੇਕਟਰ ਵਿਚ ਕੰਟਰੋਲ ਰੇਖਾ 'ਤੇ ਤਿੰਨ ਅਤਿਵਾਦੀਆਂ ਨੂੰ ਮਾਰ ਗਿਰਾਉਣ ਦੇ ਨਾਲ ਹੀ ਘੁਸਪੈਠ ਦੀ ਕੋਸ਼ਿਸ਼ ਅੱਜ ਨਾਕਾਮ ਕਰ ਦਿਤੀ ਸੀ।

ਫ਼ੌਜ ਦੇ ਇਕ ਅਧਿਕਾਰੀ ਨੇ ਦਸਿਆ ਕਿ ਫ਼ੌਜੀਆਂ ਨੇ ਕੁਪਵਾੜਾ ਜ਼ਿਲ੍ਹੇ ਦੇ ਮਾਛਿਲ ਸੇਕਟਰ ਵਿਚ ਕੰਟਰੋਲ ਰੇਖਾ 'ਤੇ ਸ਼ੱਕੀ ਗਤੀਵਿਧੀ ਦੇਖਣ ਤੋਂ ਬਾਅਦ ਘੁਸਪੈਠੀਆਂ ਨੂੰ ਲਲਕਾਰਿਆ। ਉਨ੍ਹਾਂ ਦਸਿਆ ਕਿ ਮੁਠਭੇੜ ਵਿਚ ਤਿੰਨ ਅਤਿਵਾਦੀ ਮਾਰੇ ਗਏ। ਇਲਾਕੇ ਵਿਚ ਤਲਾਸ਼ੀ ਮੁਹਿੰਮੀ ਚਲਾਈ ਗਈ। ਇਸ ਤੋਂ ਪਹਿਲਾਂ ਉਤਰੀ ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ਦੇ ਹੱਜਨ ਥਾਣੇ ਦੇ ਨੇੜੇ ਸਥਿਤ ਫ਼ੌਜ ਦੇ ਇਕ ਕੈਂਪ 'ਤੇ ਅਤਿਵਾਦੀਆਂ ਨੇ ਹਥਗੋਲੇ ਸੁੱਟੇ। 

Indian Army in Jammu & kashmir Indian Army in Jammu & kashmirਪੁਲਿਸ ਨੇ ਕਿਹਾ ਕਿ ਅਤਿਵਾਦੀਆਂ ਨੇ ਰਾਤ ਕਰੀਬ ਸਾਢੇ ਅੱਠ ਵਜੇ ਫ਼ੌਜ ਦੀ 30 ਰਾਸ਼ਟਰੀ ਰਾਈਫ਼ਲਜ਼ ਦੇ ਕੈਂਪ 'ਤੇ ਅੰਡਰਬੈਰਲ ਗ੍ਰਨੇਡ ਲਾਂਚਰ ਜ਼ਰੀਏ ਹਥਗੋਲੇ ਸੁੱਟੇ। ਅਤਿਵਾਦੀਆਂ ਨੇ ਦੋ ਪਾਸੇ ਤੋਂ ਥਾਣੇ ਨਾਲ ਲਗਦੇ ਕੈਂਪ 'ਤੇ ਹਥਗੋਲੇ ਸੁੱਟੇ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਹਮਲੇ ਦਾ ਅਸਰਦਾਰ ਤਰੀਕੇ ਨਾਲ ਜਵਾਬ ਦਿਤਾ ਗਿਆ। ਇਹ ਆਤਮਘਾਤੀ ਹਮਲਾ ਨਹੀਂ ਸੀ। 

ਦਸ ਦਈਏ ਕਿ ਮਈ ਮਹੀਨੇ ਵਿਚ ਵੀ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਸੀ। ਇਹ ਘੁਸਪੈਠ ਜੰਮੂ ਕਸ਼ਮੀਰ ਦੇ ਤੰਗਧਾਰ ਖੇਤਰ 'ਚ ਕੀਤੀ ਜਾ ਰਹੀ ਸੀ, ਜਿਸ ਨੂੰ ਸੁਰੱਖਿਆ ਦਸਤਿਆਂ ਨੇ ਚੌਕਸੀ ਵਰਤਦਿਆਂ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਬਣਾ ਦਿਤਾ ਸੀ। ਇਸ ਦੌਰਾਨ ਸੁਰੱਖਿਆ ਦਸਤਿਆਂ ਨੇ ਘੁਸਪੈਠ ਦਾ ਯਤਨ ਕਰ ਰਹੇ ਪੰਜ ਦਹਿਸ਼ਤਗਰਦਾਂ ਨੂੰ ਮੁਕਾਬਲੇ 'ਚ ਢੇਰ ਕਰ ਦਿਤਾ ਸੀ। 

Indian Army in Jammu & kashmir Indian Army in Jammu & kashmirਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਰਮਜ਼ਾਨ ਦੌਰਾਨ ਸੁਰੱਖਿਆ ਦਸਤਿਆਂ ਨੂੰ ਜੰਮੂ-ਕਸ਼ਮੀਰ 'ਚ ਤਲਾਸ਼ੀ ਮੁਹਿੰਮ ਨਾ ਚਲਾਉਣ ਦੇ ਆਦੇਸ਼ ਦਿਤੇ ਹੋਏ ਹਨ ਅਤੇ ਗੋਲੀਬੰਦੀ ਦਾ ਐਲਾਨ ਕੀਤਾ ਹੋਇਆ ਹੈ ਪਰ ਇਸ ਤੋਂ ਬਾਅਦ ਵੀ ਲਗਾਤਾਰ ਘੁਸਪੈਠ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਸੁਰੱਖਿਆ ਬਲ ਪਿਛਲੇ 7 ਮਹੀਨਿਆਂ 'ਚ 80 ਤੋਂ ਵੱਧ ਦਹਿਸ਼ਤਗਰਦਾਂ ਨੂੰ ਮੌਤ ਦੇ ਘਾਟ ਉਤਾਰ ਚੁੱਕੇ ਹਨ। 

Indian Army in Jammu & kashmir Indian Army in Jammu & kashmirਦਸ ਦਈਏ ਕਿ ਰਮਜ਼ਾਨ ਸ਼ੁਰੂ ਹੋਣ 'ਤੇ ਦਹਿਸ਼ਤਗਰਦਾਂ ਵਿਰੁਧ ਤਲਾਸ਼ੀ ਮੁਹਿੰਮ ਰੋਕੇ ਜਾਣ ਤੋਂ ਬਾਅਦ ਫ਼ੌਜ ਮੁਖੀ ਜਨਰਲ ਬਿਪਨ ਰਾਵਤ ਨੇ ਜੰਮੂ ਕਸ਼ਮੀਰ 'ਚ ਸੁਰੱਖਿਆ ਹਲਾਤ ਦਾ ਜਾਇਜ਼ਾ ਵੀ ਲਿਆ ਸੀ। ਅਪਣੇ ਦੌਰੇ ਦੌਰਾਨ ਫ਼ੌਜ ਮੁਖੀ ਜਨਰਲ ਰਾਵਤ ਨੇ ਕਿਹਾ ਸੀ ਕਿ ਪਾਕਿਸਤਾਨ ਸ਼ਾਂਤੀ ਚਾਹੁੰਦਾ ਹੈ ਤਾਂ ਦਹਿਸ਼ਤੀ ਘੁਸਪੈਠ ਬੰਦ ਕਰੇ। ਉਨ੍ਹਾਂ ਕਿਹਾ ਸੀ ਕਿ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਦਾ ਸਾਨੂੰ ਜਵਾਬ ਦੇਣਾ ਪੈਂਦਾ ਹੈ ਅਤੇ ਅਸੀਂ ਜਵਾਬ ਦੇਵਾਂਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement