
ਤਕਰੀਬਨ 2 ਸਾਲਾਂ ਬਾਅਦ ਅਦਾਲਤੀ ਫੈਸਲਾ ਆ ਗਿਆ ਹੈ ਅਤੇ ਇਸ ਫੈਸਲੇ ਵਿਚ ਕਤਲ ਕੀਤੇ ਗਏ ਪੰਜਾਬੀ ਨੌਜਵਾਨ ਮਨਮੀਤ ਅਲੀਸ਼ੇਰ ਦੇ ਦੋਸ਼ੀ ਐਨਥਨੀ ਓ ਡੋਨੋਹੀਊ ਨੂੰ ਕੋਰਟ ਨੇ...
28 ਅਕਤੂਬਰ 2016 ਪੰਜਾਬੀ ਭਾਈਚਾਰੇ ਲਈ ਬਹੁਤ ਮਾੜਾ ਦਿਨ ਸੀ ਇਸ ਦਿਨ ਆਸਟਰੇਲੀਆ 'ਚ ਪੰਜਾਬੀ ਨੌਜਵਾਨ ਮਨਮੀਤ ਅਲੀਸ਼ੇਰ ਦਾ ਕਤਲ ਕਰ ਦਿਤਾ ਗਿਆ | ਜਿਸਦਾ ਤਕਰੀਬਨ 2 ਸਾਲਾਂ ਬਾਅਦ ਅਦਾਲਤੀ ਫੈਸਲਾ ਆ ਗਿਆ ਹੈ ਅਤੇ ਇਸ ਫੈਸਲੇ ਵਿਚ ਕਤਲ ਕੀਤੇ ਗਏ ਪੰਜਾਬੀ ਨੌਜਵਾਨ ਮਨਮੀਤ ਅਲੀਸ਼ੇਰ ਦੇ ਦੋਸ਼ੀ ਐਨਥਨੀ ਓ ਡੋਨੋਹੀਊ ਨੂੰ ਕੋਰਟ ਨੇ ਫਾਰੈਂਸਿਕ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿਚ ਸਜਾ ਦਾ ਐਲਾਨ ਕਰਦੇ ਹੋਏ ਅਦਾਲਤ ਨੇ ਹੱਤਿਆਰੇ ਨੂੰ ਜੇਲ੍ਹ ਭੇਜਣ ਦੀ ਥਾਂ 10 ਸਾਲ ਲਈ ਮੈਂਟਲ ਹਸਪਤਾਲ ਭੇਜ ਦਿੱਤਾ ਹੈ।
Anthany o denihiu and manmeet alisher
ਤੁਹਾਨੂੰ ਦੱਸ ਦੇਈਏ ਕਿ ਅਦਾਲਤ ਨੇ ਐਨਥਨੀ ਓ ਡੋਨੋਹੀਉ ਨੂੰ ਬੱਸ ਡਰਾਈਵਰ ਮਨਮੀਤ ਅਲੀਸ਼ੇਰ ਦਾ ਕਤਲ ਕਰਨ ਤੇ ਹੋਰ 14 ਲੋਕਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਦਾ ਦੋਸ਼ੀ ਠਹਿਰਾਇਆ ਸੀ। ਅਦਾਲਤ ਦਾ ਕਹਿਣਾ ਹੈ ਕਿ ਐਨਥਨੀ ਦੀ ਮਾਨਸਿਕ ਸਥਿਤੀ ਠੀਕ ਨਹੀਂ ਹੈ ਅਤੇ ਇਸ ਕੇਸ ਦੀ ਸਜਾ ਭੁਗਤਣ ਲਈ ਤਿਆਰ ਨਹੀਂ ਹੈ ਜਿਸਦੇ ਚਲਦੇ ਉਸਨੂੰ 10 ਸਾਲਾਂ ਲਈ ਮੈਂਟਲ ਹਸਪਤਾਲ ਭੇਜ ਦਿੱਤਾ ਹੈ | ਆਸਟ੍ਰੇਲੀਆ ਦੀ ਅਦਾਲਤ ਦੇ ਆਦੇਸ਼ਾਂ ਅਨੁਸਾਰ ਉਸ ਨੂੰ ਸਖਤ ਨਿਗਰਾਨੀ ਹੇਠ 10 ਸਾਲਾਂ ਲਈ ਬ੍ਰਿਸਬੇਨ ਦੇ 'ਦਿ ਪਾਰਕ ਮੈਂਟਲ ਹੈਲਥ ਫੈਸੀਲਿਟੀ' 'ਚ ਰੱਖਿਆ ਜਾਵੇਗਾ ।
Anthany o denihiu
ਡਾਕਟਰਾਂ ਦਾ ਕਹਿਣਾ ਹੈ ਕਿ ਉਹ ਸਾਰੀ ਉਮਰ ਮਾਨਸਿਕ ਰੋਗੀ ਹੀ ਰਹੇਗਾ, ਉਸ ਦੇ ਠੀਕ ਹੋਣ ਦੀ ਉਮੀਦ ਕਾਫੀ ਘੱਟ ਹੈ। ਉਧਰ ਇਸ ਫੈਸਲੇ ਤੋਂ ਬਾਅਦ ਮਨਮੀਤ ਦੇ ਪਰਿਵਾਰਕ ਮੈਂਬਰਾਂ ਅਤੇ ਪੰਜਾਬੀ ਭਾਈਚਾਰੇ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ | ਮਨਮੀਤ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਆਸਟ੍ਰੇਲੀਆ ਦੀ ਅਦਾਲਤ ਦੇ ਫੈਸਲੇ ਤੋਂ ਸੰਤੁਸ਼ਟ ਨਹੀਂ ਹਨ |ਧਿਆਨਯੋਗ ਹੈ ਕਿ ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ 'ਚ 28 ਅਕਤੂਬਰ 2016 ਨੂੰ ਪੰਜਾਬੀ ਨੌਜਵਾਨ ਮਨਮੀਤ ਅਲੀਸ਼ੇਰ ਨੂੰ ਅੱਗ ਲਾ ਕੇ ਜਿੰਦਾ ਸਾੜ ਦਿੱਤਾ ਗਿਆ ਸੀ ।
Manmeet alisher
ਮਨਮੀਤ ਅਲੀਸ਼ੇਰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਅਲ਼ੀਸ਼ੇਰ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਿਕ ਮਨਮੀਤ ਬੱਸ ਲੈ ਕੇ ਜਾ ਰਿਹਾ ਸੀ ਕਿ ਅਚਾਨਕ ਬੱਸ ਵਿੱਚ ਸਵਾਰ ਇੱਕ ਵਿਅਕਤੀ ਉੱਠਿਆ ਤੇ ਉਸ ਨੇ ਮਨਮੀਤ ਉੱਤੇ ਕੋਈ ਜਲਣਸ਼ੀਲ ਪਦਾਰਥ ਪਾ ਦਿੱਤਾ। ਇਸ ਕਾਰਨ ਉਸ ਨੂੰ ਅੱਗ ਲੱਗ ਗਈ ਤੇ ਮੌਕੇ ਉੱਤੇ ਹੀ ਉਸ ਦੀ ਮੌਤ ਹੋ ਗਈ ਸੀ । ਘਟਨਾ ਸਮੇਂ ਬੱਸ ਵਿੱਚ ਛੇ ਸਵਾਰੀਆਂ ਸਨ ਜਿਨ੍ਹਾਂ ਨੇ ਬਹੁਤ ਹੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਇੱਕ ਟੈਕਸੀ ਡਰਾਈਵਰ ਨੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਬੱਸ ਵਿੱਚ ਦਾਖਲ ਹੋ ਕੇ ਸਵਾਰੀਆਂ ਨੂੰ ਬਾਹਰ ਕੱਢਣ ਵਿੱਚ ਮਦਦ ਵੀ ਕੀਤੀ ਸੀ ।