ਖ਼ਬਰਾਂ |

ਤਾਜ਼ਾ |

ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
Published : Oct 10, 2023, 10:13 am IST
Updated : Oct 10, 2023, 10:13 am IST
SHARE ARTICLE
File Photo
File Photo

ਉਚੇਰੀ ਸਿੱਖਿਆ ਹਾਸਲ ਕਰਨ ਲਈ ਪਿਛਲੇ ਸਾਲ ਗਿਆ ਸੀ ਵਿਦੇਸ਼

 

ਤਰਨਤਾਰਨ: ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮੰਮਣਕੇ ਨਾਲ ਸਬੰਧਤ ਸੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਇਹ ਵੀ ਪੜ੍ਹੋ: ਕ੍ਰਿਕਟ ਪ੍ਰਸ਼ੰਸਕਾਂ ਲਈ ਖੁਸ਼ਖਬਰੀ! 128 ਸਾਲਾਂ ਬਾਅਦ ਉਲੰਪਿਕ ਵਿਚ ਹੋ ਸਕਦੀ ਹੈ ਕ੍ਰਿਕਟ ਦੀ ਵਾਪਸੀ

ਸੁਖਚੈਨ ਸਿੰਘ (21) ਪੁੱਤਰ ਰਾਜਪਾਲ ਸਿੰਘ ਵਾਸੀ ਮੰਮਣਕੇ 26 ਦਸੰਬਰ 2022 ਨੂੰ ਉਚੇਰੀ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਿਆ ਸੀ। ਇਨ੍ਹੀਂ ਦਿਨੀਂ ਉਹ ਉਥੇ ਬਰੈਂਪਟਨ ਸ਼ਹਿਰ ’ਚ ਰਹਿੰਦਾ ਸੀ, ਜਿਥੇ ਬੀਤੇ ਦਿਨੀਂ ਉਸ ਨੂੰ ਅਚਾਨਕ ਦਿਲ ਦਾ ਦੌਰਾ ਪਿਆ। ਇਸ ਦੌਰਾਨ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਤੋਂ ਬਾਅਦ ਪ੍ਰਵਾਰਕ ਮੈਂਬਰਾਂ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ।

Tags: canada, youth

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement