Hyderabad Woman: ਆਸਟ੍ਰੇਲੀਆ 'ਚ ਭਾਰਤੀ ਔਰਤ ਦਾ ਕਤਲ, ਪਤੀ ਨੇ ਕਬੂਲੀ ਕਤਲ ਦੀ ਗੱਲ 
Published : Mar 11, 2024, 12:35 pm IST
Updated : Mar 11, 2024, 12:35 pm IST
SHARE ARTICLE
Hyderabad Woman Found Murdered in Australia
Hyderabad Woman Found Murdered in Australia

ਕੂੜੇ ਦੇ ਢੇਰ 'ਚੋਂ ਮਿਲੀ ਲਾਸ਼,

Hyderabad Woman: ਨਵੀਂ ਦਿੱਲੀ - ਆਸਟ੍ਰੇਲੀਆ 'ਚ ਹੈਦਰਾਬਾਦ ਦੀ ਰਹਿਣ ਵਾਲੀ 36 ਸਾਲਾ ਔਰਤ ਦੀ ਹੱਤਿਆ ਕਰ ਦਿੱਤੀ ਗਈ ਅਤੇ ਮਹਿਲਾ ਦਾ ਪਤੀ ਜਿਸ 'ਤੇ ਕਥਿਤ ਤੌਰ 'ਤੇ ਪਤਨੀ ਦਾ ਕਤਲ ਕਰਨ ਦਾ ਸ਼ੱਕ ਹੈ, ਉਹ ਪਤਨੀ ਦਾ ਕਤਲ ਹੋਣ ਤੋਂ ਕੁੱਝ ਸਮਾਂ ਪਹਿਲਾਂ ਹੀ ਭਾਰਤ ਲਈ ਰਵਾਨਾ ਹੋਇਆ ਸੀ। 
ਪਤਨੀ ਦਾ ਕਤਲ ਕਰਨ ਵਾਲੇ ਪਤੀ ਨੇ ਵਾਪਸ ਸ਼ਹਿਰ ਆ ਕੇ ਆਪਣੇ ਬੇਟੇ ਨੂੰ ਉਸ ਦੇ ਮਾਪਿਆਂ ਹਵਾਲੇ ਕਰ ਦਿੱਤਾ। ਖਬਰਾਂ ਮੁਤਾਬਕ ਸ਼ਨੀਵਾਰ ਨੂੰ ਬਕਲੇ 'ਚ ਇਕ ਸੜਕ ਦੇ ਕਿਨਾਰੇ ਰੱਖੇ ਡਸਟਬਿਨ 'ਚ ਚੈਤਨਯ ਮਧਗਨੀ ਦੀ ਲਾਸ਼ ਮਿਲੀ। ਉਹ ਆਪਣੇ ਪਤੀ ਅਤੇ ਬੇਟੇ ਨਾਲ ਆਸਟ੍ਰੇਲੀਆ ਵਿਚ ਰਹਿੰਦੀ ਸੀ। 

ਉੱਪਲ (ਪੂਰਬੀ ਹੈਦਰਾਬਾਦ) ਤੋਂ ਵਿਧਾਇਕ ਬਾਂਦਰੀ ਲਕਸ਼ਮਾ ਰੈੱਡੀ ਦੇ ਅਨੁਸਾਰ, ਕਿਉਂਕਿ ਔਰਤ ਉਨ੍ਹਾਂ ਦੇ ਹਲਕੇ ਦੀ ਸੀ, ਇਸ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ, ਉਹ ਅੱਜ ਉਹਨਾਂ ਦੇ ਮਾਪਿਆਂ ਨੂੰ ਮਿਲੇ। ਵਿਧਾਇਕ ਨੇ ਸਮਾਚਾਰ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਮਹਿਲਾ ਦੇ ਮਾਤਾ-ਪਿਤਾ ਦੀ ਬੇਨਤੀ 'ਤੇ ਉਨ੍ਹਾਂ ਨੇ ਮਹਿਲਾ ਦੀ ਲਾਸ਼ ਨੂੰ ਹੈਦਰਾਬਾਦ ਲਿਆਉਣ ਲਈ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਵਿਧਾਇਕ ਨੇ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਕੇਂਦਰੀ ਮੰਤਰੀ ਕਿਸ਼ਨ ਰੈਡੀ ਦੇ ਦਫ਼ਤਰ ਨੂੰ ਵੀ ਸੂਚਿਤ ਕੀਤਾ ਹੈ। 

ਵਿਧਾਇਕ ਨੇ ਅੱਗੇ ਦੱਸਿਆ ਕਿ ਔਰਤ ਦੇ ਮਾਪਿਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਜਵਾਈ ਨੇ ਉਨ੍ਹਾਂ ਦੀ ਧੀ ਦਾ ਕਤਲ ਕਰਨ ਦੀ ਗੱਲ ਕਬੂਲੀ ਹੈ। ਵਿਕਟੋਰੀਆ ਪੁਲਿਸ ਨੇ 9 ਮਾਰਚ ਨੂੰ ਇੱਕ ਬਿਆਨ ਵਿਚ ਕਿਹਾ: "ਹੋਮੀਸਾਈਡ ਸਕੁਐਡ ਦੇ ਜਾਸੂਸ ਵਿਨਚੇਲਸੀ ਨੇੜੇ ਬਕਲੇ ਵਿਚ ਇੱਕ ਮ੍ਰਿਤਕ ਵਿਅਕਤੀ ਦੀ ਖੋਜ ਤੋਂ ਬਾਅਦ ਜਾਂਚ ਕਰ ਰਹੇ ਹਨ। ਅਧਿਕਾਰੀਆਂ ਨੂੰ ਮ੍ਰਿਤਕ ਔਰਤ ਮਾਊਂਟ ਪੋਲਕ ਰੋਡ 'ਤੇ ਦੁਪਹਿਰ ਨੂੰ ਮਿਲੀ।"

ਬਿਆਨ ਵਿਚ ਕਿਹਾ ਗਿਆ ਹੈ ਕਿ ਹੁਣ ਤੱਕ ਦੀ ਜਾਂਚ ਵਿਚ ਮੰਨਿਆ ਜਾ ਰਿਹਾ ਹੈ ਕਿ ਕਤਲ ਵਿਚ ਸ਼ਾਮਲ ਧਿਰਾਂ ਇੱਕ ਦੂਜੇ ਨੂੰ ਜਾਣਦੀਆਂ ਸਨ ਅਤੇ ਹੋ ਸਕਦਾ ਹੈ ਕਿ ਦੋਸ਼ੀ ਵਿਦੇਸ਼ ਭੱਜ ਗਿਆ ਹੋਵੇ। ਇਹ ਵੀ ਸ਼ੱਕ ਜਤਾਇਆ ਜਾ ਰਿਹਾ ਸੀ ਕਿ ਕਤਲ ਤੋਂ ਬਾਅਦ ਲਾਸ਼ ਨੂੰ ਕੂੜੇਦਾਨ ਵਿਚ ਸੁੱਟ ਦਿੱਤਾ ਗਿਆ ਸੀ।  

(For more Punjabi news apart from Hyderabad Woman Found Murdered in Australia,News In Punjabi, stay tuned to Rozana Spokesman)

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement