
ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ ਨੌਜੁਆਨ
ਅੰਮ੍ਰਿਤਸਰ: ਵਿਦੇਸ਼ਾਂ ਤੋਂ ਹਰ ਰੋਜ਼ ਪੰਜਾਬੀਆਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਦੁਖ਼ਦਾਈ ਖ਼ਬਰ ਅਮਰੀਕਾ ਤੋਂ ਸਾਹਮਣੇ ਆਈ ਹੈ। ਜਿਥੇ ਰੋਜ਼ੀ-ਰੋਟੀ ਦੀ ਭਾਲ ਲਈ ਕੁਝ ਦਿਨ ਪਹਿਲਾਂ ਅਮਰੀਕਾ ਗਏ ਨੌਜੁਆਨ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਸਾਲ ਸਿੰਘ ਪੁੱਤਰ ਬੱਚਿਤਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਅੰਮ੍ਰਿਤਸਰ ਦੇ ਚੋਗਾਵਾਂ ਦਾ ਰਹਿਣ ਵਾਲਾ ਸੀ।
ਇਹ ਵੀ ਪੜ੍ਹੋ: ਸਕੂਲ ਬੱਸ ਦਾ ਇੰਤਜ਼ਾਰ ਕਰ ਰਹੇ ਬੱਚਿਆਂ ਨੂੰ ਤੇਜ਼ ਰਫ਼ਤਾਰ ਕਾਰ ਨੇ ਦਰੜਿਆ, 2 ਬੱਚਿਆਂ ਦੀ ਹੋਈ ਮੌਤ
ਇਸ ਮੰਦਭਾਗੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਅਤੇ ਪਿੰਡ 'ਚ ਸੋਗ ਦੀ ਲਹਿਰ ਦੌੜ ਰਹੀ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ। ਇਸ ਸਬੰਧੀ ਮ੍ਰਿਤਕ ਰਸਾਲ ਸਿੰਘ ਚਾਚਾ ਸਾਬਕਾ ਸਰਪੰਚ ਜਤਿੰਦਰ ਸਿੰਘ ਕਾਲਾ ਨੇ ਦਸਿਆ ਕਿ ਰਸਾਲ ਸਿੰਘ ਕੁਝ ਦਿਨ ਪਹਿਲਾਂ ਹੀ ਅਮਰੀਕਾ ਗਿਆ ਸੀ।
ਇਹ ਵੀ ਪੜ੍ਹੋ: ਬਿਹਾਰ 'ਚ ਕਲਯੁਗੀ ਪਿਓ ਨੇ ਅਪਣੇ ਜੁੜਵਾ ਬੱਚਿਆਂ ਦਾ ਕੀਤਾ ਕਤਲ
ਜਿਥੇ ਉਸ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ ਅਤੇ ਉਸ ਦਾ ਭਤੀਜਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਇਸ ਮੌਕੇ ਉਸ ਨੂੰ ਅਮਰੀਕਾ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਪਰ ਉਸਦੀ ਮੌਤ ਹੋ ਗਈ। ਰਸਾਲ ਸਿੰਘ ਆਪਣੇ ਮਾਤਾ-ਪਿਤਾ ਦਾ ਇੱਕਲੌਤਾ ਸਹਾਰਾ ਸੀ।