Moga News: ਕੈਨੇਡਾ ਜਾ ਕੇ ਮੁੱਕਰੀ ਇਕ ਹੋਰ ਪੰਜਾਬਣ, ਸਹੁਰਿਆਂ ਦਾ ਖਰਚ ਕਰਵਾ ਕੇ ਕਹਿੰਦੀ ਤੁਸੀਂ ਕੌਣ?
Published : May 11, 2024, 10:02 am IST
Updated : May 11, 2024, 10:02 am IST
SHARE ARTICLE
After going abroad, the girl broke the relationship with her in-lawsmoga news in punjabi
After going abroad, the girl broke the relationship with her in-lawsmoga news in punjabi

Moga News: ਮੁੰਡੇ ਨੇ 10 ਕਨਾਲ ਜ਼ਮੀਨ ਵੇਚ ਕੇ ਪੈਸਿਆਂ ਦਾ ਕੀਤਾ ਸੀ ਪ੍ਰਬੰਧ

After going abroad, the girl broke the relationship with her in-lawsmoga news in punjabi  :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ 'ਤੇ ਵਿਦੇਸ਼ ਚਲੀ ਗਈ ਇਕ ਮੁਟਿਆਰ ਨੇ ਆਪਣੇ ਪਤੀ ਅਤੇ ਸਹੁਰਿਆਂ ਨਾਲ ਸਬੰਧ ਤੋੜ ਲਏ। ਸਹੁਰਿਆਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਨੂੰਹ ਨੇ ਉਨ੍ਹਾਂ ਨਾਲ 21 ਲੱਖ 30 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ 'ਚ ਪੁਲਿਸ ਨੇ ਜਾਂਚ ਤੋਂ ਬਾਅਦ ਦੋਸ਼ੀ ਲੜਕੀ, ਉਸ ਦੇ ਮਾਤਾ-ਪਿਤਾ ਅਤੇ ਭਰਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਨਿਹਾਲ ਸਿੰਘ ਵਾਲਾ ਦੇ ਸਬ ਇੰਸਪੈਕਟਰ ਅਮਰ ਸਿੰਘ ਨੇ ਦੱਸਿਆ ਕਿ ਗੁਰਸ਼ਰਨ ਸਿੰਘ ਵਾਸੀ ਪਿੰਡ ਖੋਟੇ ਨੇ 27 ਮਾਰਚ 2023 ਨੂੰ ਐੱਸਐੱਸਪੀ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਹ ਵਿਦੇਸ਼ ਜਾਣਾ ਚਾਹੁੰਦਾ ਸੀ।

ਇਹ ਵੀ ਪੜ੍ਹੋ: UP Sitapur Murder News : ਇਕੋ ਪ੍ਰਵਾਰ ਦੇ 5 ਮੈਂਬਰਾਂ ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮ ਨੇ ਆਪ ਕੀਤੀ ਖ਼ੁਦਕੁਸ਼ੀ 

ਉਸ ਦਾ ਚਚੇਰਾ ਭਰਾ ਬਲਜੀਤ ਸਿੰਘ ਵਾਸੀ  ਫਰੀਦਕੋਟ ਦੀ ਸਾਲੀ ਦੀ ਪੁੱਤਰੀ ਰਾਜਪ੍ਰੀਤ ਕੌਰ ਵਾਸੀ ਸਾਦਿਕ ਜ਼ਿਲਾ ਫਰੀਦਕੋਟ ਸਟੱਡੀ ਬੇਸ 'ਤੇ ਕੈਨੇਡਾ ਗਈ ਹੋਈ ਸੀ। ਬਲਜੀਤ ਸਿੰਘ ਨੇ ਉਸ ਨਾਲ ਉਸ ਦੇ ਵਿਆਹ ਦੀ ਗੱਲ ਕੀਤੀ। ਗੁਰਸ਼ਰਨ ਸਿੰਘ ਨੇ ਦੱਸਿਆ ਕਿ ਉਸ ਦਾ ਵਿਆਹ ਰਾਜਪ੍ਰੀਤ ਕੌਰ ਨਾਲ 10 ਮਈ 2019 ਨੂੰ ਹੋਇਆ ਸੀ। ਉਸ ਨੇ ਵਿਆਹ ਤੋਂ ਲੈ ਕੇ ਉਸ ਨੂੰ ਵਿਦੇਸ਼ ਭੇਜਣ ਤੱਕ 23 ਲੱਖ 10 ਹਜ਼ਾਰ ਰੁਪਏ ਖਰਚ ਕੀਤੇ।

ਇਹ ਵੀ ਪੜ੍ਹੋ:Delhi rain News: ਦਿੱਲੀ 'ਚ ਧੂੜ ਭਰੀ ਹਨੇਰੀ ਤੇ ਮੀਂਹ ਕਾਰਨ ਦੋ ਮੌਤਾਂ, 23 ਜ਼ਖਮੀ, 13 ਸੂਬਿਆਂ ਵਿਚ ਮੀਂਹ ਪੈਣ ਦਾ ਅਲਰਟ ਜਾਰੀ 

ਗੁਰਸ਼ਰਨ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ 10 ਕਨਾਲ ਜ਼ਮੀਨ ਵੇਚ ਕੇ ਪੈਸਿਆਂ ਦਾ ਪ੍ਰਬੰਧ ਕੀਤਾ ਸੀ। ਜਦੋਂਕਿ ਉਸ ਦੀ ਪਤਨੀ ਨੇ ਨਾ ਤਾਂ ਉਸ ਨੂੰ ਬੁਲਾਇਆ ਅਤੇ ਨਾ ਹੀ ਵਿਦੇਸ਼ ਜਾਣ ਤੋਂ ਬਾਅਦ ਉਸ ਨਾਲ ਕੋਈ ਸਬੰਧ ਬਣਾਉਣਾ ਚਾਹੁੰਦੀ ਸੀ। ਉਸ ਨੇ ਆਪਣੇ ਨਾਲ ਹੋਈ ਧੋਖਾਧੜੀ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Another Punjabi who went to Canada moga news in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement