Punjabi dies in Canada Budhewal News : ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, 4 ਸਾਲ ਪਹਿਲਾਂ ਗਿਆ ਸੀ ਵਿਦੇਸ਼
Published : Jun 11, 2025, 7:56 am IST
Updated : Jun 11, 2025, 7:56 am IST
SHARE ARTICLE
Punjabi dies in Canada Budhewal News
Punjabi dies in Canada Budhewal News

ਨੌਜਵਾਨ ਲੁਧਿਆਣਾ ਦੇ ਪਿੰਡ ਬੁੱਢੇਵਾਲ ਨਾਲ ਸਬੰਧਿਤ ਸੀ ਮ੍ਰਿਤਕ

Punjabi dies in Canada Budhewal News :  ਕੈਨੇਡਾ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਇਥੇ ਪੰਜਾਬੀ ਨੌਜਵਾਨ ਬਿਕਰਮ ਸਿੰਘ ਸਿੰਘ 22 ਦੀ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਮੌਤ ਹੋ ਗਈ। ਨੌਜਵਾਨ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਬੁੱਢੇਵਾਲ ਦੇ ਕਾਂਗਰਸੀ ਆਗੂ ਤੇ ਖੰਡ ਮਿੱਲ ਦੇ ਸਾਬਕਾ ਚੇਅਰਮੈਨ ਬਲਬੀਰ ਸਿੰਘ ਦਾ ਸਪੁੱਤਰ ਸੀ। 

ਪਰਿਵਾਰ ਮੁਤਾਬਕ ਬਿਕਰਮ ਸਿੰਘ ਗਿੱਲ 4 ਸਾਲ ਪਹਿਲਾਂ ਕੈਨੇਡਾ ਗਿਆ ਸੀ, ਜਿੱਥੇ ਉਹ ਸਰੀ ਵਿਖੇ ਰਹਿ ਰਿਹਾ ਸੀ। ਕੁਝ ਦਿਨ ਪਹਿਲਾਂ ਉਸ ਨੂੰ ਦਿਲ ਦਾ ਦੌਰਾ ਪਿਆ ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਬਿਕਰਮ ਸਿੰਘ ਗਿੱਲ ਇਕ ਵਧੀਆ ਗਾਇਕ ਤੇ ਗੀਤਕਾਰ ਵੀ ਸੀ ਜਿਸ ਦੇ 15 ਤੋਂ ਵੱਧ ਗੀਤ ਰਿਲੀਜ਼ ਹੋ ਚੁੱਕੇ ਸਨ। ਉਸ ਦੀ ਮ੍ਰਿਤਕ ਦੇਹ ਦੀ ਉਡੀਕ ਕੀਤੀ ਜਾ ਰਹੀ। 

ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ, ਖੰਡ ਮਿੱਲ ਬੁੱਢੇਵਾਲ ਦੇ ਚੇਅਰਮੈਨ ਜੋਰਾਵਰ ਸਿੰਘ, ਸੋਹਣ ਸਿੰਘ ਗਰੇਵਾਲ ਖਾਸੀ, ਸਾਬਕਾ ਚੇਅਰਮੈਨ ਕੁਲਬੀਰ ਸਿੰਘ ਭੈਰੋਮੁੰਨਾ, ਸਰਪੰਚ ਰੁਲਦੂ ਰਾਮ, ਰੁਪਿੰਦਰ ਸਿੰਘ ਬੂਟਾ ਬਿਲਗਾ, ਇਕਬਾਲ ਸਿੰਘ ਜੰਡਿਆਲੀ, ਸਾਬਕਾ ਚੇਅਰਮੈਨ ਧਰਮਜੀਤ ਸਿੰਘ ਗਿੱਲ, ਸੂਰਜ ਮੈਨੀ, ਸਾਬਕਾ ਕੌਂਸਲਰ ਮਨਜਿੰਦਰ ਸਿੰਘ ਭੋਲਾ, ਨੰਬਰਦਾਰ ਮਲਕੀਤ ਸਿੰਘ ਗਿੱਲ, ਹੈਪੀ ਗਿੱਲ ਧਨਾਨਸੂ, ਰਾਮਨਾਥ ਸਾਹਨੇਵਾਲ,ਰਮੇਸ਼ ਕੁਮਾਰ ਪੱਪੂ ਸਾਬਕਾ ਪ੍ਰਧਾਨ ਨਗਰ ਕੌਂਸਲ ਸਾਹਨੇਵਾਲ, ਅਵਤਾਰ ਸਿੰਘ ਚਾਹਲ, ਕਮਲਜੀਤ ਸਿੰਘ ਬੋਪਾਰਾਏ, ਦੀਪਕ ਛਾਬੜਾ, ਰਮਨਦੀਪ ਸਿੰਘ ਗਿੱਲ, ਸ਼ਿੰਗਾਰਾ ਸਿੰਘ ਮੰਗਲੀ, ਕੌਂਸਲਰ ਅਮਨਜੋਤ ਪਨੇਸਰ, ਹੈਪੀ ਮੁੰਡੀਆਂ, ਗੁਰਪ੍ਰੀਤ ਬਲੀਏਵਾਲ, ਹਰਜਿੰਦਰ ਸਿੰਘ ਤਾਜਪੁਰ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

(For more news apart from 'Punjabi dies in Canada Budhewal News' , stay tuned to Rozana Spokesman)

Tags: spokesmantv

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement