Ludhiana News: 13 ਸਾਲ ਪਹਿਲਾਂ ਗਿਆ ਸੀ ਵਿਦੇਸ਼
Punjabi died of heart attack in Canada News: ਕੈਨੇਡਾ ਵਿਚ ਹਰ ਰੋਜ਼ ਪੰਜਾਬੀਆਂ ਦੀਆਂ ਮੌਤਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 48 ਸਾਲਾ ਰਣਜੀਤ ਸਿੰਘ ਢਿੱਲੋਂ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Ludhiana News: ਕੈਦੀ ਨੂੰ ਲੈ ਕੇ ਜਾ ਰਹੀ ਪੰਜਾਬ ਪੁਲਿਸ ਦੀ ਪਲਟੀ ਕਾਰ, ਕੈਦੀ ਸਣੇ ਪੁਲਿਸ ਮੁਲਾਜ਼ਮ ਹੋਏ ਜ਼ਖ਼ਮੀ
ਮ੍ਰਿਤਕ ਲੁਧਿਆਣਾ ਦੇ ਪਿੰਡ ਤਲਵੰਡੀ ਰਾਏ ਦਾ ਸਬੰਧਿਤ ਸੀ। ਰਣਜੀਤ ਸਿੰਘ ਦੇ ਵੱਡੇ ਭਰਾ ਸੈਕਟਰੀ ਕੁਲਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ 1997 ਵਿੱਚ ਉਸ ਦਾ ਭਰਾ ਕੈਨੇਡਾ ਦੇ ਸ਼ਹਿਰ ਬਰੈਂਪਟਨ ਚਲਾ ਗਿਆ ਜਿੱਥੇ ਉਹ ਪਤਨੀ ਸਮੇਤ 2 ਬੱਚਿਆਂ ਨਾਲ ਰਹਿ ਰਿਹਾ ਸੀ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਅੱਜ ਪਵੇਗਾ ਭਾਰੀ ਮੀਂਹ, ਅਲਰਟ ਜਾਰੀ, ਮੁਹਾਲੀ ਵਿਚ ਰਾਤ ਤੋਂ ਰੈ ਰਿਹਾ ਭਾਰੀ ਮੀਂਹ
9 ਅਗਸਤ ਦੀ ਰਾਤ 11 ਵਜੇ ਉਸ ਦੇ ਕੈਨੇਡਾ ਰਹਿੰਦੇ ਪੁੱਤਰ ਧਰਮਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਚਾਚੇ ਰਣਜੀਤ ਸਿੰਘ ਢਿੱਲੋਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਰਣਜੀਤ ਸਿੰਘ ਢਿੱਲੋਂ 13 ਸਾਲਾਂ ਬਾਅਦ 3-4 ਮਹੀਨੇ ਪਹਿਲਾਂ ਹੀ ਪੰਜਾਬ ਆਇਆ ਸੀ, ਜੋ ਡੇਢ ਮਹੀਨਾ ਆਪਣੇ ਪਰਿਵਾਰ ਵਿੱਚ ਰਹਿ ਕੇ ਵਾਪਸ ਕੈਨੇਡਾ ਚਲਾ ਗਿਆ ਸੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Punjabi died of heart attack in Canada News, stay tuned to Rozana Spokesman)