Pannun’s Air India threat: ਗੁਰਪਤਵੰਤ ਪੰਨੂ ਦੀ ਧਮਕੀ ਮਗਰੋਂ ਕਾਰਵਾਈ; ਟੋਰਾਂਟੋ ਏਅਰਪੋਰਟ 'ਤੇ ਕਰੀਬ 10 ਲੋਕਾਂ ਨੂੰ ਰੋਕਿਆ
Published : Nov 11, 2023, 12:13 pm IST
Updated : Nov 11, 2023, 12:43 pm IST
SHARE ARTICLE
Image: For representation purpose only.
Image: For representation purpose only.

ਕੈਨੇਡਾ ਤੋਂ ਏਅਰ ਇੰਡੀਆ ਦੀ ਫਲਾਈਟ ਵਿਚ ਸਵਾਰ ਹੋਣ ਜਾ ਰਹੇ ਸਨ ਇਹ ਲੋਕ

Gurpatwant Singh Pannun’s Air India threat: ਪਾਬੰਦੀਸ਼ੁਦਾ ਜਥੇਬੰਦੀ ‘ਸਿੱਖ ਫਾਰ ਜਸਟਿਸ’ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵਲੋਂ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਕੈਨੇਡੀਅਨ ਸੁਰੱਖਿਆ ਏਜੰਸੀਆਂ ਨੇ ਸੁਰੱਖਿਆ ਵਧਾ ਦਿਤੀ ਹੈ। ਕੁੱਝ ਦਿਨ ਪਹਿਲਾਂ ਹੀ ਭਾਰਤ ਨੇ ਇਸ ਧਮਕੀ ਨੂੰ ਲੈ ਕੇ ਕੈਨੇਡਾ ਨਾਲ ਗੱਲ ਕੀਤੀ ਸੀ। ਜਿਸ ਕਾਰਨ ਏਅਰ ਇੰਡੀਆ ਦੇ ਯਾਤਰੀਆਂ 'ਤੇ ਏਅਰਪੋਰਟ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਮੀਡੀਆ ਰੀਪੋਰਟਾਂ ਅਨੁਸਾਰ ਸ਼ੁਕਰਵਾਰ ਨੂੰ ਟੋਰਾਂਟੋ ਏਅਰਪੋਰਟ 'ਤੇ ਕਰੀਬ 10 ਲੋਕਾਂ ਤੋਂ ਸਖਤੀ ਨਾਲ ਪੁਛਗਿਛ ਕੀਤੀ ਗਈ ਅਤੇ ਉਨ੍ਹਾਂ ਨੂੰ ਸਿੱਧੇ ਫਲਾਈਟ 'ਚ ਸਵਾਰ ਹੋਣ ਤੋਂ ਰੋਕ ਦਿਤਾ ਗਿਆ। ਹਾਲਾਂਕਿ ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਕਤ ਲੋਕਾਂ ਕੋਲੋਂ ਕੀ ਬਰਾਮਦ ਹੋਇਆ ਹੈ। ਸਾਰੇ ਲੋਕ ਕੈਨੇਡਾ ਤੋਂ ਏਅਰ ਇੰਡੀਆ ਦੀ ਫਲਾਈਟ ਵਿਚ ਸਵਾਰ ਹੋਣ ਜਾ ਰਹੇ ਸਨ। ਕੈਨੇਡੀਅਨ ਟਰਾਂਸਪੋਰਟ ਮੰਤਰੀ ਪਾਬਲੋ ਰੌਡਰਿਗਜ਼ ਨੇ ਕਿਹਾ ਕਿ ਸੰਘੀ ਪੁਲਿਸ 19 ਨਵੰਬਰ ਨੂੰ ਏਅਰ ਇੰਡੀਆ ਦੀ ਉਡਾਣ 'ਤੇ ਬੰਬ ਦੀ ਧਮਕੀ ਦੀ ਜਾਂਚ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਗੁਰਪਤਵੰਤ ਸਿੰਘ ਪੰਨੂ ਨੇ ਹਾਲ ਹੀ ’ਚ 19 ਨਵੰਬਰ ਨੂੰ ਏਅਰ ਇੰਡੀਆ ਦੀਆਂ ਉਡਾਣਾਂ ਦੇ ਯਾਤਰੀਆਂ ਨੂੰ ਧਮਕੀਆਂ ਦੇਣ ਵਾਲਾ ਇਕ ਵੀਡੀਉ ਜਾਰੀ ਕੀਤਾ ਸੀ। ਆਈ.ਸੀ.ਸੀ. ਵਿਸ਼ਵ ਕੱਪ ਦਾ ਫਾਈਨਲ ਇਸ ਦਿਨ ਅਹਿਮਦਾਬਾਦ ’ਚ ਹੋਵੇਗਾ। ਕੈਨੇਡਾ ਸਰਕਾਰ ਅਤੇ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਉਹ ਸੰਭਾਵੀ ਅਤਿਵਾਦੀ ਖਤਰੇ ਦੀ ਜਾਂਚ ਕਰ ਰਹੇ ਹਨ। ਕੈਨੇਡਾ ਦੇ ਟਰਾਂਸਪੋਰਟ ਮੰਤਰੀ ਪਾਬਲੋ ਰੋਡਰਿਗਜ਼ ਨੇ ਕਿਹਾ ਕਿ ਸਰਕਾਰ ਅਪਣੇ ਸੁਰੱਖਿਆ ਭਾਈਵਾਲਾਂ ਨਾਲ ਕਥਿਤ ਖਤਰੇ ਦੀ ਜਾਂਚ ਕਰ ਰਹੀ ਹੈ।

ਉਸ ਨੇ ਕਿਹਾ, ‘‘ਸਾਡੀ ਸਰਕਾਰ ਹਵਾਬਾਜ਼ੀ ਨੂੰ ਲੈ ਕੇ ਕਿਸੇ ਵੀ ਖਤਰੇ ਨੂੰ ਬਹੁਤ ਗੰਭੀਰਤਾ ਨਾਲ ਲੈਂਦੀ ਹੈ। ਅਸੀਂ ਆਨਲਾਈਨ ਅਲਰਟ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਾਂ ਅਤੇ ਅਪਣੇ ਸੁਰੱਖਿਆ ਭਾਈਵਾਲਾਂ ਨਾਲ ਕੰਮ ਕਰ ਰਹੇ ਹਾਂ। ਅਸੀਂ ਕੈਨੇਡੀਅਨ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ।’’ ਭਾਰਤ ਨੇ ਵੀਰਵਾਰ ਨੂੰ ਕਿਹਾ ਸੀ ਕਿ ਉਹ ਵਿਦੇਸ਼ੀ ਸਰਕਾਰਾਂ ’ਤੇ ਅਜਿਹੇ ਕੱਟੜਪੰਥੀ ਤੱਤਾਂ ਨੂੰ ਥਾਂ ਨਾ ਦੇਣ ਲਈ ਦਬਾਅ ਬਣਾਉਂਦਾ ਰਹੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਅਜਿਹੇ ਅਤਿਵਾਦੀ ਖਤਰਿਆਂ ਦੀ ਸਖਤ ਨਿੰਦਾ ਕਰਦਾ ਹੈ ਅਤੇ ਜ਼ਰੂਰੀ ਸੁਰੱਖਿਆ ਉਪਾਅ ਕਰੇਗਾ।

(For more news apart from Pannun’s Air India threat, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement