ਕੈਨੇਡਾ ਵਿਚ ਪੰਜਾਬੀ ਨੌਜਵਾਨ ਨੂੰ ਮਾਰੀਆਂ ਗੋਲੀਆਂ, ਗੰਭੀਰ ਹਾਲਤ ਵਿਚ ਹਸਪਤਾਲ ਭਰਤੀ
Published : Nov 11, 2024, 1:36 pm IST
Updated : Nov 11, 2024, 3:43 pm IST
SHARE ARTICLE
Firing on Punjabi youth in Canada News
Firing on Punjabi youth in Canada News

ਤਰਨਤਾਰਨ ਦੇ ਪਿੰਡ ਭੱਗੂਪੁਰ ਦਾ ਰਹਿਣ ਵਾਲਾ ਸੀ ਮ੍ਰਿਤਕ

Firing on Punjabi youth in Canada News:  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਅਜਿਹਾ ਹੀ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਪੰਜਾਬੀ ਨੂੰ ਗੋਲੀਆਂ ਮਾਰੀਆਂ ਗਈਆਂ। ਕੈਨੇਡਾ ਵਿੱਚ ਰਹਿਣ ਵਾਲੇ ਪੰਜਾਬੀ ਨੌਜਵਾਨ ਪਰਮਵੀਰ ਸਿੰਘ ਨੂੰ ਕਰੀਬ 8 ਗੋਲੀਆਂ ਮਾਰੀਆਂ ਗਈਆਂ। ਨੌਜਵਾਨ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ। ਨੌਜਵਾਨ ਤਰਨਤਾਰਨ ਦੇ ਪਿੰਡ ਭੱਗੂਪੁਰ ਦਾ ਰਹਿਣ ਵਾਲਾ ਸੀ।

ਨੌਜਵਾਨ ਦੇ ਪਿਤਾ ਹਰਜੀਤ ਸਿੰਘ ਅਤੇ ਪਿੰਡ ਦੇ ਸਰਪੰਚ ਸਰਵਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਮਵੀਰ ਸਿੰਘ 6 ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ, ਜਿਥੇ ਉਸ ਨੂੰ ਇਕ ਅਣਪਛਾਤੇ ਵਿਅਕਤੀ ਨੇ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ, ਜੋ ਕਿ ਇਸ ਵਕਤ ਬਰੈਂਪਟਨ ਸ਼ਹਿਰ ਦੇ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement