ਨਵਪ੍ਰੀਤ ਸਿੰਘ ਧਾਲੀਵਾਲ ਵਜੋਂ ਹੋਈ ਪਛਾਣ
ਵਿਦੇਸ਼ ਤੋਂ ਹਰ ਰੋਜ਼ ਪੰਜਾਬੀਆਂ ਦੇ ਕਤਲ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ, ਜਿਥੇ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਨਵਪ੍ਰੀਤ ਸਿੰਘ ਧਾਲੀਵਾਲ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਬੀਤੇ ਦਿਨ ਪੰਜਾਬੀਆਂ ਦੀ ਸੰਘਣੀ ਅਬਾਦੀ ਵਾਲੇ ਸ਼ਹਿਰ ਐਬਸਫੋਰਡ ਵਿੱਚ ਨਵਪ੍ਰੀਤ ਸਿੰਘ ਧਾਲੀਵਾਲ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ। ਹਾਲਾਂਕਿ ਪੁਲਿਸ ਨੇ ਅਜੇ ਵੀ ਉਸ ਦੀ ਪਛਾਣ ਜਨਤਕ ਨਹੀਂ ਕੀਤੀ, ਪਰ ਜਾਣਕਾਰਾਂ ਅਨੁਸਾਰ ਨਵਪ੍ਰੀਤ ਸਿੰਘ ਧਾਲੀਵਾਲ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ।
ਪੁਲਿਸ ਬੁਲਾਰੇ ਪਾਲ ਵਾਕਰ ਅਨੁਸਾਰ ਕਤਲ ਦੀ ਜਾਂਚ ਪੁਲਿਸ ਦੀ ਵਿਸ਼ੇਸ਼ ਟੀਮ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੁਢਲੇ ਸੰਕੇਤਾਂ ਤੋਂ ਜਾਪਦਾ ਹੈ ਕਿ ਮਿਥ ਕੇ ਕੀਤਾ ਗਿਆ ਇਹ ਕਤਲ ਗੈਂਗਵਾਰ ਦਾ ਨਤੀਜਾ ਹੈ। ਪੁਲਿਸ ਨੇ ਇਸ ਬਾਰੇ ਲੋਕਾਂ ਤੋਂ ਹੋਰ ਜਾਣਕਾਰੀ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।
