
ਲਗਭਗ 8 ਸਾਲ ਪਹਿਲਾਂ ਗਿਆ ਸੀ ਅਮਰੀਕਾ
ਬਟਾਲਾ (ਪਪ) : ਬਲਾਕ ਭੇਟ ਪੱਤਣ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਪ੍ਰਧਾਨ ਸਕੱਤਰ ਸਿੰਘ ਦੇ ਪੁੱਤਰ ਦੀ ਅਮਰੀਕਾ ਦੇ ਕੈਲੀਫ਼ੋਰਨੀਆ ਵਿਚ ਵਾਪਰੇ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਜਿਥੇ ਪ੍ਰਵਾਰ ਵਿਚ ਮਾਤਮ ਦਾ ਮਾਹੌਲ ਹੈ, ਉਥੇ ਹੀ ਇਲਾਕੇ ਭਰ ਵਿਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
Amritpal Singh's family
ਮ੍ਰਿਤਕ ਅੰਮ੍ਰਿਤਪਾਲ ਸਿੰਘ ਉਥੇ ਟਰਾਲਾ ਚਲਾ ਕੇ ਗੁਜ਼ਾਰਾ ਕਰਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਪਰਮਿੰਦਰ ਸਿੰਘ ਨੇ ਦਸਿਆ ਉਸ ਦਾ ਭਰਾ ਅੰਮ੍ਰਿਤਪਾਲ ਸਿੰਘ ਲਗਭਗ 8 ਸਾਲ ਪਹਿਲਾਂ ਅਮਰੀਕਾ ਗਿਆ ਸੀ।
Amritpal Singh's family
ਪਰਮਿੰਦਰ ਨੇ ਦਸਿਆ ਕਿ ਅੰਮ੍ਰਿਤਪਾਲ ਕੈਲੀਫ਼ੋਰਨੀਆ ਵਿਚ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਉਹ ਅਪਣੇ ਟਰਾਲੇ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਰਸਤੇ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ। ਇਸ ਖ਼ਬਰ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਅਮ੍ਰਿਤਪਾਲ ਸਿੰਘ ਦੀ ਲਾਸ਼ ਪੰਜਾਬ ਲਿਆਉਣ 'ਚ ਪ੍ਰਵਾਰ ਦੀ ਮਦਦ ਕੀਤੀ ਜਾਵੇ।