Dasuya News: 36 ਦਿਨਾਂ ਬਾਅਦ ਪੰਜਾਬ ਪਹੁੰਚੀਆਂ ਨੌਜਵਾਨਾਂ ਦੀਆਂ ਲਾਸ਼ਾਂ, ਅਮਰੀਕਾ 'ਚ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਤ
Published : Apr 12, 2024, 4:30 pm IST
Updated : Apr 12, 2024, 4:59 pm IST
SHARE ARTICLE
Dead bodies reached Punjab after 36 days Dasuya News in punjabi
Dead bodies reached Punjab after 36 days Dasuya News in punjabi

Dasuya News: ਜੱਦੀ ਪਿੰਡ ਦਸੂਹਾ 'ਚ ਕੀਤਾ ਗਿਆ ਅੰਤਿਮ ਸਸਕਾਰ

Dead bodies reached Punjab after 36 days Dasuya News in punjabi: ਅਮਰੀਕਾ 'ਚ ਦੋ ਟਰਾਲਿਆਂ ਦੀ ਟੱਕਰ 'ਚ ਜਾਨ ਗਵਾਉਣ ਵਾਲੇ ਦੋ ਦੋਸਤਾਂ ਦੀਆਂ ਲਾਸ਼ਾਂ ਸ਼ੁੱਕਰਵਾਰ ਨੂੰ ਦਸੂਹਾ ਦੇ ਪਿੰਡ ਤਰਕੀਆਣਾ ਪਹੁੰਚੀਆਂ। ਲਾਸ਼ਾਂ ਦੇਖ ਕੇ ਪੂਰੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ। ਪਿੰਡ ਦੇ ਸ਼ਮਸ਼ਾਨਘਾਟ ਵਿਖੇ ਰੋਂਦੇ ਹੋਏ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀ ਰਿਸ਼ਤੇਦਾਰਾਂ ਨੇ ਦੋਵਾਂ ਨੂੰ ਅੰਤਿਮ ਵਿਦਾਈ ਦਿੱਤੀ।

ਇਹ ਵੀ ਪੜ੍ਹੋ: UK Visa News: ਯੂ.ਕੇ. ਦਾ ਫ਼ੈਮਿਲੀ ਵੀਜ਼ਾ ਪ੍ਰਾਪਤ ਕਰਨਾ ਹੋਇਆ ਹੋਰ ਮੁਸ਼ਕਲ, ਘੱਟੋ-ਘੱਟ ਤਨਖ਼ਾਹ ਦੀ ਸ਼ਰਤ ’ਚ 55 ਫ਼ੀ ਸਦੀ ਦਾ ਵੱਡਾ ਵਾਧਾ

ਮ੍ਰਿਤਕ 22 ਸਾਲਾ ਸੁਖਜਿੰਦਰ ਸਿੰਘ ਅਤੇ ਸਿਮਰਨਜੀਤ ਸਿੰਘ ਗਗਾ ਇਕੋ ਸ਼ਮਸ਼ਾਨਘਾਟ ਵਿਚ ਕੀਤਾ ਗਿਆ। ਇੱਕੋ ਪਿੰਡ ਦੇ ਰਹਿਣ ਵਾਲੇ ਦੋ ਦੋਸਤਾਂ ਦੇ ਪਰਿਵਾਰਾਂ ਦਾ ਸੋਗ ਦੇਖ ਕੇ ਸਾਰਿਆਂ ਦੀਆਂ ਅੱਖਾਂ ਨਮ ਹੋ ਗਈਆਂ। ਦੋਵੇਂ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦੇ ਇੱਕ ਘਰ ਦੇ ਇਲਕੌਤੇ ਸਨ।

 ਦੱਸ ਦੇਈਏ ਕਿ 7 ਮਾਰਚ 2024 ਨੂੰ ਅਮਰੀਕਾ ਦੇ ਕੈਲੀਫੋਰਨੀਆ ਅਤੇ ਨਿਊ ਮੈਕਸੀਕੋ ਦੇ ਵਿਚਕਾਰ ਹਾਈਵੇਅ 144 'ਤੇ ਇਹ ਹਾਦਸਾ ਵਾਪਰਿਆ ਸੀ, ਜਦੋਂ ਗਲਤ ਸਾਈਡ ਤੋਂ ਆ ਰਹੇ ਇੱਕ ਹੋਰ ਟ੍ਰੇਲਰ ਨੇ ਉਨ੍ਹਾਂ ਦੇ ਟ੍ਰੇਲਰ ਨੂੰ ਸਾਹਮਣੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ ਸੀ। 22 ਸਾਲਾ ਸੁਖਜਿੰਦਰ ਸਿੰਘ ਅਤੇ ਸਿਮਰਨਜੀਤ ਸਿੰਘ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Himachal News: ਹਿਮਾਚਲ 'ਚ ਡੂੰਘੀ ਖੱਡ 'ਚ ਡਿੱਗੀ ਕਾਰ, ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ 

ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਨੌਜਵਾਨ ਟਰਾਲੇ ਦੇ ਵਿਚਕਾਰ ਬੁਰੀ ਤਰ੍ਹਾਂ ਫਸ ਗਏ।  ਹਾਦਸੇ ਦੌਰਾਨ ਉਨ੍ਹਾਂ ਦੀ  ਮੌਕੇ 'ਤੇ ਹੀ ਮੌਤ ਹੋ ਗਈ। ਇਸ ਭਿਆਨਕ ਹਾਦਸੇ 'ਚ ਦੋਵਾਂ ਦੋਸਤਾਂ ਨੂੰ ਟਰਾਲੇ 'ਚੋਂ ਕੱਢਣ 'ਚ 6 ਘੰਟੇ ਦਾ ਸਮਾਂ ਲੱਗਾ।  ਜੇਸੀਬੀ ਅਤੇ ਕਟਰ ਦੀ ਮਦਦ ਨਾਲ ਟਰਾਲੇ ਦੇ ਅਗਲੇ ਹਿੱਸੇ ਨੂੰ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Dead bodies reached Punjab after 36 days Dasuya News in punjabi , stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement