ਹੁਣ ਨਿਊ ਸਾਊਥ ਵੇਲਜ਼ ਦੇ ਸਕੂਲਾਂ 'ਚ ਪੜ੍ਹਾਈ ਜਾਵੇਗੀ ਪੰਜਾਬੀ ਭਾਸ਼ਾ
Published : Jun 12, 2018, 1:18 pm IST
Updated : Jun 12, 2018, 1:29 pm IST
SHARE ARTICLE
new sauth wales schools in punjabi
new sauth wales schools in punjabi

ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਨੇ ਅਪਣੀ ਸਖ਼ਤ ਮਿਹਨਤ ਸਦਕਾ ਅਨੇਕਾਂ ਉਚੇ ਮੁਕਾਮ ਹਾਸਲ ਕੀਤੇ ਹਨ ਪਰ ਇੰਨੇ ਉਚੇ ਮੁਕਾਮ 'ਤੇ ....

ਸਿਡਨੀ (ਆਸਟ੍ਰੇਲੀਆ) : ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਨੇ ਅਪਣੀ ਸਖ਼ਤ ਮਿਹਨਤ ਸਦਕਾ ਅਨੇਕਾਂ ਉਚੇ ਮੁਕਾਮ ਹਾਸਲ ਕੀਤੇ ਹਨ ਪਰ ਇੰਨੇ ਉਚੇ ਮੁਕਾਮ 'ਤੇ ਪੁੱਜਣ ਤੋਂ ਬਾਅਦ ਵੀ ਉਨ੍ਹਾਂ ਨੇ ਕਦੇ ਅਪਣੀ ਮਾਂ ਬੋਲੀ ਪੰਜਾਬੀ ਨੂੰ ਮਨੋਂ ਨਹੀਂ ਵਿਸਾਰਿਆ ਬਲਕਿ ਅਪਣੇ ਨਾਲ-ਨਾਲ ਪੰਜਾਬੀ ਭਾਸ਼ਾ ਦੀ ਵੀ ਤਰੱਕੀ ਕੀਤੀ ਹੈ, ਉਸ ਨੂੰ ਪ੍ਰਫੁੱਲਤ ਕੀਤਾ ਹੈ। ਜਿੱਥੇ ਕੈਨੇਡਾ ਵਿਚ ਪੰਜਾਬੀ ਮਾਂ ਬੋਲੀ ਨੂੰ ਸਰਕਾਰ ਵਲੋਂ ਕਾਫ਼ੀ ਮਾਣ ਸਤਿਕਾਰ ਦਿਤਾ ਗਿਆ ਹੈ, ਉਥੇ ਹੀ ਹੁਣ ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ਦੇ ਸਿੱਖਿਆ ਵਿਭਾਗ ਵਲੋਂ ਪੰਜਾਬੀ ਨੂੰ ਭਰਵਾਂ ਹੁੰਗਾਰਾ ਦਿਤਾ ਜਾ ਰਿਹਾ ਹੈ। ਭਾਵ ਕਿ ਨਿਊ ਸਾਊਥ ਵੇਲਜ਼ ਦੇ ਸਕੂਲਾਂ 'ਚ ਹੁਣ ਪੰਜਾਬੀ ਭਾਸ਼ਾ ਪੜ੍ਹਾਈ ਜਾਵੇਗੀ ਅਤੇ ਇਸ ਲਈ ਸਿਲੇਬਸ ਤਿਆਰ ਕੀਤਾ ਜਾਵੇਗਾ। 

new sauth wales schools in punjabinew sauth wales schools in punjabiਨਿਊ ਸਾਊਥ ਵੇਲਜ਼ ਦੇ ਸਿੱਖਿਆ ਵਿਭਾਗ ਵਲੋਂ ਇਸ ਸਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿਚ ਭਾਈਚਾਰੇ ਤੋਂ ਮੰਗ ਕੀਤੀ ਹੈ ਉਹ ਸਿਲਬੇਸ ਤਿਆਰ ਕਰਨ 'ਚ ਸਰਕਾਰ ਦੀ ਮਦਦ ਕਰਨ। ਸਿੱਖਿਆ ਵਿਭਾਗ ਨੇ ਯੋਜਨਾ ਬਣਾਈ ਹੈ ਕਿ ਬਕਾਇਦਾ ਕਿੰਗਡਰ ਗਾਰਡਨ ਤੋਂ 10ਵੀਂ ਤਕ ਦਾ ਸਿਲੇਬਸ ਤਿਆਰ ਕੀਤਾ ਜਾਵੇ। ਇਹ ਪੱਤਰ ਆਸਟ੍ਰੇਲੀਆ ਸਿੱਖ ਐਸੋਸੀਏਸ਼ਨ ਆਫ ਸਿਡਨੀ ਦੇ ਅਧੀਨ ਚੱਲ ਰਹੇ ਗੁਰੂ ਨਾਨਕ ਪੰਜਾਬੀ ਸਕੂਲ ਦੇ ਡਾਇਰੈਕਟਰ ਡਾ. ਸੁਰਿੰਦਰ ਸਿੰਘ ਨੂੰ ਵੀ ਮਿਲਿਆ ਹੈ। 

new sauth wales schools in punjabinew sauth wales schools in punjabiਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿਚ ਇਸ ਦੀ ਬਹੁਤ ਵੱਡੀ ਲੋੜ ਹੈ ਕਿ ਪੰਜਾਬੀ ਲਈ ਸਿਲਬੇਸ ਬਣਾਇਆ ਜਾਵੇ ਅਤੇ ਇਸ ਨਾਲ ਪੰਜਾਬੀ ਭਾਸ਼ਾ ਨੂੰ ਵੱਡਾ ਹੁੰਗਾਰਾ ਮਿਲੇਗਾ। ਆਸਟ੍ਰੇਲੀਆ ਵਿਚ ਵੱਡੀ ਗਿਣਤੀ 'ਚ ਪੰਜਾਬੀ ਲੋਕ ਜਾਂਦੇ ਹਨ ਅਤੇ ਇੱਥੇ ਉਨ੍ਹਾਂ ਨੂੰ ਇੱਥੋਂ ਦੀ ਭਾਸ਼ਾ ਸਿੱਖਣ ਅਤੇ ਪੜ੍ਹਨ 'ਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਇਹ ਉਪਾਰਾਲਾ ਹੋਣ ਤੋਂ ਬਾਅਦ ਹੁਣ ਉਨ੍ਹਾਂ ਦੀ ਇਹ ਮੁਸ਼ਕਲ ਹੱਲ ਹੋ ਜਾਵੇਗੀ। 

new sauth wales schoolsnew sauth wales schoolsਸੁਰਿੰਦਰ ਸਿੰਘ ਨੇ ਆਖਿਆ ਕਿ ਇਸ ਨਾਲ ਵਿਭਾਗ ਨੂੰ ਵੀ ਫ਼ਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਸਟਾਫ਼ ਅਤੇ ਮਾਹਰਾਂ ਵਲੋਂ ਵਿਭਾਗ ਦੀ ਮਦਦ ਕੀਤੀ ਜਾਵੇਗੀ, ਜੋ ਕਿ ਭਾਈਚਾਰੇ ਵਲੋਂ ਵੱਡੀ ਖੁਸ਼ੀ ਅਤੇ ਮਾਣ ਦੀ ਗੱਲ ਹੈ। ਨਿਊ ਸਾਊਥ ਵੇਲਜ਼ ਦੇ ਸਿੱਖਿਆ ਵਿਭਾਗ ਵਲੋਂ ਪੰਜਾਬੀ ਹੀ ਨਹੀਂ ਸਗੋਂ ਕਿ ਹਿੰਦੀ, ਮੈਸੀਡੋਨੀਅਨ, ਪਰਸ਼ੀਅਨ ਅਤੇ ਤਾਮਿਲ 5 ਭਾਸ਼ਾਵਾਂ ਨੂੰ ਸਿਲਬੇਸ ਬਣਾਉਣ ਲਈ ਸ਼ਾਮਲ ਕੀਤਾ ਗਿਆ ਹੈ। 

new sauth wales schools in punjabinew sauth wales schools in punjabiਸੁਰਿੰਦਰ ਸਿੰਘ ਨੇ ਇਹ ਵੀ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਹਾਇਰ ਸੈਕੰਡਰੀ ਸਕੂਲਾਂ ਵਿਚ ਪਹਿਲਾਂ ਤੋਂ ਹੀ ਪੰਜਾਬੀ ਪਾਠਕ੍ਰਮ ਨੂੰ ਸ਼ਾਮਲ ਕੀਤਾ ਗਿਆ ਹੈ। ਸਕੂਲਾਂ ਵਿਚ 100 ਤੋਂ 150 ਵਿਦਿਆਰਥੀ ਪੰਜਾਬੀ ਪੜ੍ਹ ਰਹੇ ਹਨ। ਪੰਜਾਬ ਵਿਚ ਭਾਵੇਂ ਸਰਕਾਰਾਂ ਵਲੋਂ ਪੰਜਾਬੀ ਭਾਸ਼ਾ ਨੂੰ ਕਈ ਪੱਖਾਂ ਤੋਂ ਅੱਖੋਂ ਪਰੋਖੇ ਕੀਤਾ ਜਾਂਦਾ ਰਿਹਾ ਹੈ ਪਰ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਨੇ ਅਪਣੀ ਮਿਹਨਤ ਸਦਕਾ ਪੰਜਾਬੀ ਭਾਸ਼ਾ ਨੂੰ ਉਚ ਬੁਲੰਦੀਆਂ 'ਤੇ ਪਹੁੰਚਾਇਆ ਹੈ। 

Location: Austria, North Austria, Linz

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement