Canada ਵਿਚ Sikh ਨੌਜਵਾਨ ਦਾ ਕੁੱਟ-ਕੁੱਟ ਕੇ ਕੀਤਾ ਬੁਰਾ ਹਾਲ
Published : Jun 12, 2021, 7:51 am IST
Updated : Jun 12, 2021, 7:51 am IST
SHARE ARTICLE
Sikh youth beaten in Canada
Sikh youth beaten in Canada

ਕੈਨੇਡਾ ਵਿਚ ਇਕ ਸਿੱਖ ਨੌਜਵਾਨ ਮੁੰਡੇ ਨੂੰ ਐਨਾ ਕੁਟਿਆ ਗਿਆ ਕਿ ਉਹ ਬੱਸ ਮਰਨ ਤੋਂ ਬਚ ਗਿਆ ਬਾਕੀ ਹਮਲਾਵਰਾਂ ਨੇ ਉਸ ਨੂੰ ਮਾਰਨ ਵਿਚ ਕੋਈ ਕਸਰ ਬਾਕੀ ਨਹੀਂ ਛਡੀ ਸੀ।

ਸਸਕੈਚੇਵਨ: ਕੈਨੇਡਾ (Canada) ਵਿਚ ਇਕ ਸਿੱਖ ਨੌਜਵਾਨ (Sikh Youth) ਮੁੰਡੇ ਨੂੰ ਐਨਾ ਕੁਟਿਆ ਗਿਆ ਕਿ ਉਹ ਬੱਸ ਮਰਨ ਤੋਂ ਬਚ ਗਿਆ ਬਾਕੀ ਹਮਲਾਵਰਾਂ ਨੇ ਉਸ ਨੂੰ ਮਾਰਨ ਵਿਚ ਕੋਈ ਕਸਰ ਬਾਕੀ ਨਹੀਂ ਛਡੀ ਸੀ। ਦਰਅਸਲ ਕੈਨੇਡਾ ਵਿਚ ਮੁਸਲਮਾਨ ਪਰਵਾਰ ਦੇ ਚਾਰ ਜੀਆਂ ਨੂੰ ਗੱਡੀ ਹੇਠ ਦਰੜ ਕੇ ਮਾਰਨ ਦੀ ਹੌਲਨਾਕ ਘਟਨਾ ਤੋਂ ਪੰਜ ਦਿਨ ਬਾਅਦ ਸਿੱਖ ਨੌਜਵਾਨ ਨੂੰ ਕੁੱਟ-ਕੁੱਟ ਅਧ-ਮਰਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Sikh youth beaten in CanadaSikh youth beaten in Canada

ਇਹ ਘਟਨਾ ਕੈਨੇਡਾ ਦੇ ਸਸਕੈਚੇਵਨ (Saskatchewan) ਸੂਬੇ ਦੇ ਰਿਜਾਇਨਾ (Regina) ਸ਼ਹਿਰ ਵਿਚ ਵਾਪਰੀ ਜਦੋਂ ਸਿਮਰਨਦੀਪ ਸਿੰਘ ਨਾਮ ਦਾ ਨੌਜਵਾਨ ਅਪਣੇ ਕੰਮ ਤੋਂ ਪਰਤ ਕੇ ਅਪਣੀ ਕਾਰ ਪਾਰਕ ਕਰ ਰਿਹਾ ਸੀ। ਅੰਮ੍ਰਿਤਧਾਰੀ ਨੌਜਵਾਨ ਸਿਮਰਨਦੀਪ ਸਿੰਘ ਨੇ ਦਸਿਆ ਕਿ ਉਹ ਕੰਮ ਤੋਂ ਪਰਤ ਕੇ ਆਪਣੀ ਕਾਰ ਪਾਰਕ ਕਰ ਰਿਹਾ ਸੀ ਜਦੋਂ ਇਕ ਗੱਡੀ ਵਿਚ ਆਏ ਦੋ ਜਣਿਆਂ ਨੇ ਬਗ਼ੈਰ ਕਿਸੇ ਭੜਕਾਹਟ ਤੋਂ ਉਸ ਉਪਰ ਹਥਿਆਰਾਂ ਨਾਲ ਹਮਲਾ ਕਰ ਦਿਤਾ।

ਹੋਰ ਪੜ੍ਹੋ: ਸੰਪਾਦਕੀ: ਕਾਂਗਰਸ ਦੇ ‘ਰਾਹੁਲ ਬਰੀਗੇਡ’ ਦੇ ਯੁਵਾ ਆਗੂ, ਕਾਂਗਰਸ ਤੋਂ ਦੂਰ ਕਿਉਂ ਜਾ ਰਹੇ ਹਨ?

ਸਿਮਰਨਦੀਪ ਸਿੰਘ ਦੇ ਚਿਹਰੇ ਅਤੇ ਸਿਰ ਉਪਰ ਵਾਰ ਕੀਤੇ ਗਏ ਜਿਸ ਕਾਰਨ ਉਹ ਬੇਹੋਸ਼ ਹੋ ਕੇ ਡਿੱਗ ਪਿਆ। ਘਟਨਾ ਤੋਂ ਸਾਫ਼ ਲੱਗ ਰਿਹਾ ਸੀ ਕਿ ਹਮਲਾਵਰ ਸਿਮਰਨਦੀਪ ਸਿੰਘ ਨੂੰ ਕਤਲ ਕਰਨਾ ਚਾਹੁੰਦੇ ਸਨ ਪਰ ਜਦੋਂ ਉਹ ਬੇਹੋਸ਼ ਹੋ ਕੇ ਡਿੱਗ ਪਿਆ ਤਾਂ ਮੁਲਜ਼ਮ ਉਥੋਂ ਫ਼ਰਾਰ ਹੋ ਗਏ।

Sikh youth beaten in CanadaSikh youth beaten in Canada

ਇਸੇ ਦੌਰਾਨ ਸਿਮਰਨਦੀਪ ਸਿੰਘ ਦੀ ਪਤਨੀ ਨੂੰ ਘਟਨਾ ਬਾਰੇ ਪਤਾ ਲੱਗ ਗਿਆ ਅਤੇ ਉਸ ਨੇ ਤੁਰਤ ਪੁਲਿਸ (Police) ਨੂੰ ਇਤਲਾਹ ਦੇ ਦਿਤੀ। ਇਸ ਮੌਕੇ ਪੁਲਿਸ ਨੇ ਮੌਕੇ ਉਤੇ ਪੁੱਜ ਕੇ ਪਹਿਲਾਂ ਤਾਂ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਪੁੱਜਦਾ ਕੀਤਾ ਅਤੇ ਹੁਣ ਪੁਲਿਸ ਜਾਂਚ ਵਿਚ ਜੁਟ ਗਈ ਹੈ। ਮੌਕੇ ਉਤੇ ਮੌਜੂਦ ਪੁਲਿਸ ਅਫ਼ਸਰ ਦਾ ਕਹਿਣਾ ਸੀ ਕਿ ਮੁਲਜ਼ਮਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।          

Location: Canada, Saskatchewan, Regina

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement