Punjab News: ਕੈਨੇਡਾ ਵਿਚ ਪੰਜਾਬੀ ਟਰੱਕ ਡਰਾਈਵਰ ਦੀ ਐਕਸੀਡੈਂਟ ਵਿਚ ਹੋਈ ਮੌਤ
Published : Aug 12, 2024, 5:07 pm IST
Updated : Aug 12, 2024, 5:28 pm IST
SHARE ARTICLE
A Punjabi truck driver died in an accident in Canada News
A Punjabi truck driver died in an accident in Canada News

Punjab News: ਅਮਰੀਕਾ ਲੈ ਕੇ ਗਏ ਟਰਾਲਾ ਸਵਾਰ ਨੌਜਵਾਨ ਨੂੰ ਵਾਹਨ ਨੇ ਮਾਰੀ ਟੱਕਰ

A Punjabi truck driver died in an accident in Canada News: ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਐਕਸੀਡੈਂਟ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਤੇਜਬੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਜ਼ਿਲ੍ਹਾ ਤਰਨਤਾਰਨ ਦੇ ਪੱਟੀ ਵਿਚ ਵਿਧਾਨ ਸਭਾ ਹਲਕੇ ਦੇ ਪਿੰਡ ਮਨਿਆਲਾ ਜੈ ਸਿੰਘ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ: Punjab News: ਸਿੱਖਿਆ ਵਿਭਾਗ ਪੰਜਾਬ ਨੇ 13 ਪ੍ਰਿੰਸੀਪਲਾਂ ਨੂੰ ਦਿੱਤੀਆਂ ਤਰੱਕੀਆਂ

 ਮ੍ਰਿਤਕ ਕੈਨੇਡਾ ਵਿਚ ਬਤੌਰ ਟਰੱਕ ਡਰਾਈਵਰ ਕੰਮ ਕਰਦਾ ਸੀ। ਮ੍ਰਿਤਕ ਦੀ ਪਤਨੀ ਜਗਰੂਪ ਕੌਰ ਨੇ ਕਰੀਬ 2 ਸਾਲ ਪਹਿਲਾਂ ਹੀ ਤੇਜਬੀਰ ਸਿੰਘ ਨੂੰ ਆਪਣੇ ਕੋਲ ਕੈਨੇਡਾ ਬੁਲਾਇਆ ਗਿਆ ਅਤੇ ਤੇਜਬੀਰ ਸਿੰਘ ਕੈਨੇਡਾ ਵਿਚ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਮਿਲੀ ਜਾਣਕਾਰੀ ਅਨੁਸਾਰ ਤੇਜਬੀਰ ਸਿੰਘ ਕੈਨੇਡਾ ਤੋਂ ਟਰਾਲਾ ਲੈ ਕੇ ਅਮਰੀਕਾ ਗਿਆ ਜਿੱਥੇ ਅਮਰੀਕਾ ਵਿਚ ਉਸ ਨੂੰ ਕਿਸੇ ਗੱਡੀ ਨੇ ਫੇਟ ਮਾਰ ਦਿੱਤੀ ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।

ਇਹ ਵੀ ਪੜ੍ਹੋ: S.Joginder Singh: ਕਹਿਣੀ ਦੇ ਪੱਕੇ ਸਨ ਸ. ਜੋਗਿੰਦਰ ਸਿੰਘ : ਬਾਬਾ ਸ਼ਮਸ਼ੇਰ ਸਿੰਘ 

ਜਿੱਥੇ ਬੀਤੀ ਰਾਤ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰ ਨੇ ਉਸ ਦੀ ਮਿਰਤਕ ਦੇਹ ਵਾਪਸ ਪੰਜਾਬ ਲਿਆਉਣ ਦੀ ਮੰਗ ਕਰਦਿਆਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਕੋਲੋ ਸਹਿਯੋਗ ਦੀ ਮੰਗ ਕੀਤੀ ਹੈ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੂੰ ਅਧਰੰਗ ਹੋਇਆ ਹੈ ਜਿਸ ਕਰਕੇ ਉਨ੍ਹਾਂ ਦਾ ਇਕਲੌਤਾ ਪੁੱਤਰ ਹੀ ਉਨ੍ਹਾਂ ਦਾ ਸਹਾਰਾ ਸੀ ਜਿਸ ਨੂੰ ਕੁਝ ਜ਼ਮੀਨ ਵੇਚ ਕੇ ਅਤੇ ਕੁਝ ਗਹਿਣੇ ਕਰਕੇ ਵਿਦੇਸ਼ ਭੇਜਿਆ ਸੀ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from A Punjabi truck driver died in an accident in Canada News, stay tuned to Rozana Spokesman)

ਖੇਮਕਰਨ ਤੋਂ ਪੱਤਰਕਾਰ ਰਿੰਪਲ ਗੋਲਣ ਦੀ ਵਿਸ਼ੇਸ਼ ਰਿਪੋਰਟ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement