Punjabi Died In Canada: ਕੈਨੇਡਾ ਗਏ ਨੌਜਵਾਨ ਦੀ ਭੇਦ ਭਰੀ ਹਲਾਤ ’ਚ ਮੌਤ       
Published : Sep 12, 2024, 7:33 am IST
Updated : Sep 12, 2024, 7:33 am IST
SHARE ARTICLE
Punjabi Died In Canada
Punjabi Died In Canada

Punjabi Died In Canada: 9 ਸਤੰਬਰ ਨੂੰ ਸਾਡੇ ਰਿਸ਼ਤੇਦਾਰਾਂ ਨੂੰ ਕੈਨੇਡਾ ਪੁਲਿਸ ਨੇ ਫ਼ੋਨ ਕਰ ਕੇ ਦਸਿਆ ਕਿ ਓਂਕਾਰ ਦੀ ਲਾਸ਼ ਦਰਿਆ ਕਿਨਾਰੇ ਗਲੀ ਸੜੀ ਪਈ ਹੋਈ ਹੈ।

 

Punjabi Died In Canada : ਮੱਲਾਂ ਵਾਲਾ ਦੇ ਇਕ ਨੌਜਵਾਨ ਦੀ ਕੈਨੇਡਾ ਵਿਚ ਭੇਦ ਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਵਾਸੀ ਬਸਤੀ ਚਾਹਲ ਦਾਖਲੀ ਮੱਲਾਂਵਾਲਾ ਨੇ ਦਸਿਆ ਕਿ ਉਨ੍ਹਾਂ ਨੇ ਅਪਣੇ 23 ਸਾਲਾ ਪੁੱਤਰ ਓਂਕਾਰ ਦੀਪ ਸਿੰਘ ਨੂੰ ਢਾਈ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਦੇ ਐਡਮਿੰਟਨ ਸ਼ਹਿਰ ਭੇਜਿਆ ਸੀ।

ਇਕ ਸਤੰਬਰ ਦੀ ਰਾਤ ਨੂੰ ਸਾਡੀ ਉਸ ਨਾਲ ਆਖ਼ਰੀ ਵਾਰ ਗੱਲਬਾਤ ਹੋਈ, ਉਸ ਤੋਂ ਬਾਅਦ ਉਸਦਾ ਮੋਬਾਈਲ ਫ਼ੋਨ ਬੰਦ ਆ ਰਿਹਾ ਸੀ, ਜਿਸ ਬਾਰੇ ਅਸੀਂ ਅਪਣੇ ਕੈਨੇਡਾ ਰਹਿੰਦੇ ਰਿਸ਼ਤੇਦਾਰਾਂ ਨੂੰ ਦਸਿਆ ਕਿ ਓਂਕਾਰ ਦਾ ਫ਼ੋਨ ਬੰਦ ਹੈ ਤਾਂ ਉਨ੍ਹਾਂ ਨੇ ਸਾਨੂੰ ਦਸਿਆ ਕਿ ਉਸ ਦੀ ਗੁੰਮਸ਼ੁਦਾ ਦੀ ਰਿਪੋਰਟ ਕੈਨੇਡਾ ਪੁਲਿਸ ਨੂੰ ਲਿਖਾ ਦਿਤੀ ਗਈ ਹੈ।

9 ਸਤੰਬਰ ਨੂੰ ਸਾਡੇ ਰਿਸ਼ਤੇਦਾਰਾਂ ਨੂੰ ਕੈਨੇਡਾ ਪੁਲਿਸ ਨੇ ਫ਼ੋਨ ਕਰ ਕੇ ਦਸਿਆ ਕਿ ਓਂਕਾਰ ਦੀ ਲਾਸ਼ ਦਰਿਆ ਕਿਨਾਰੇ ਗਲੀ ਸੜੀ ਪਈ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement