
ਤਰਨਤਾਰਨ ਜ਼ਿਲ੍ਹੇ ਦੇ ਬਲਾਕ ਵਲਟੋਹਾ ਨਾਲ ਸਬੰਧਤ ਸੀ ਮ੍ਰਿਤਕ
Punjab News: ਤਰਨਤਾਰਨ ਜ਼ਿਲ੍ਹੇ ਦੇ ਬਲਾਕ ਵਲਟੋਹਾ ਨਾਲ ਸਬੰਧਤ ਪੰਜਾਬੀ ਨੌਜਵਾਨ ਦੀ ਇਟਲੀ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅਜੈਪਾਲ ਸਿੰਘ ਕਈ ਦਿਨਾਂ ਤੋਂ ਬੀਮਾਰ ਸੀ।
ਮ੍ਰਿਤਕ ਦੇ ਪਿਤਾ ਨਿਰਮਲ ਸਿੰਘ ਨੇ ਭਰੇ ਮਨ ਨਾਲ ਦਸਿਆ ਕਿ ਉਸ ਦਾ ਲੜਕਾ ਰੁਜ਼ਗਾਰ ਦੀ ਭਾਲ ’ਚ ਕਰੀਬ ਦੋ ਸਾਲ ਪਹਿਲਾਂ ਇਟਲੀ ਗਿਆ ਸੀ ਤੇ ਇਨ੍ਹੀਂ ਦਿਨੀਂ ਬਰੇਸ਼ੀਆ ਵਿਚ ਰਹਿ ਰਿਹਾ ਸੀ। ਉਨ੍ਹਾਂ ਨੂੰ ਕੁੱਝ ਦਿਨ ਪਹਿਲਾਂ ਅਚਾਨਕ ਅਪਣੇ ਪੁੱਤ ਦੇ ਬੀਮਾਰ ਹੋਣ ਬਾਰੇ ਪਤਾ ਲੱਗਿਆ ਸੀ। ਬੀਤੀ ਰਾਤ ਉਥੋਂ ਕਿਸੇ ਨਜ਼ਦੀਕੀ ਨੇ ਦਸਿਆ ਕਿ ਅਜੈਪਾਲ ਸਿੰਘ ਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਵਾਰ ਨੇ ਸਰਕਾਰ ਨੂੰ ਗੁਹਾਰ ਲਗਾਈ ਹੈ ਕਿ ਉਨ੍ਹਾਂ ਦੇ ਲੜਕੇ ਦੀ ਦੇਹ ਘਰ ਲਿਆਉਣ ਲਈ ਮਦਦ ਕੀਤੀ ਜਾਵੇ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Punjab News: Death of Punjabi youth in Italy, stay tuned to Rozana Spokesman)