ਮਨੀ ਲਾਂਡਰਿੰਗ ਮਾਮਲਾ : ਸਤੇਂਦਰ ਜੈਨ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ 
Published : Jun 13, 2022, 11:33 am IST
Updated : Jun 13, 2022, 11:34 am IST
SHARE ARTICLE
Delhi minister Satyendar Jain sent to 14-day judicial custody in money laundering case
Delhi minister Satyendar Jain sent to 14-day judicial custody in money laundering case

ਰਾਉਸ ਐਵੇਨਿਊ ਅਦਾਲਤ ਵਲੋਂ ਜਾਰੀ ਕੀਤਾ ਗਿਆ ਹੁਕਮ 

ਨਵੀਂ ਦਿੱਲੀ : ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ 'ਆਪ' ਨੇਤਾ ਅਤੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ। ਸਤੇਂਦਰ ਜੈਨ 'ਤੇ ਮਨੀ ਲਾਂਡਰਿੰਗ ਦਾ ਦੋਸ਼ ਹੈ। ਉਸ ਨੂੰ ਈਡੀ ਨੇ ਇਸੇ ਮਾਮਲੇ ਵਿੱਚ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਅਪ੍ਰੈਲ ਵਿੱਚ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ, 2002 ਦੇ ਤਹਿਤ ਜੈਨ ਦੇ ਪਰਿਵਾਰ ਅਤੇ ਕੰਪਨੀਆਂ ਦੀ 4.81 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੁਰਕ ਕੀਤੀ ਸੀ।

Enforcement Directorate Enforcement Directorate

ਇਸ ਵਿੱਚ ਅਕਿੰਚਨ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਇੰਡੋ ਮੈਟਲ ਇੰਪੈਕਸ ਪ੍ਰਾਈਵੇਟ ਲਿਮਟਿਡ ਅਤੇ ਹੋਰ ਕੰਪਨੀਆਂ ਦੀ ਜਾਇਦਾਦ ਸ਼ਾਮਲ ਹੈ।  2017 'ਚ CBI ਵੱਲੋਂ ਦਰਜ ਕੀਤੀ FIR 'ਤੇ ED ਨੇ ਕਾਰਵਾਈ ਕੀਤੀ ਸੀ ਅਤੇ ਇਸ ਜਾਂਚ ਦੌਰਾਨ 2 ਕਰੋੜ ਤੋਂ ਵੱਧ ਦੀ ਨਕਦੀ ਅਤੇ ਸੋਨਾ ਈਡੀ ਨੇ ਬਰਾਮਦ ਕੀਤਾ ਸੀ ਦੱਸ ਦੇਈਏ ਕਿ ਹੁਣ ਤੱਕ ਸਿਹਤ ਮੰਤਰੀ ਸਤਿੰਦਰ ਜੈਨ ED ਦੀ ਹਿਰਾਸਤ 'ਚ ਸਨ।

Satyendra Kumar JainSatyendra Kumar Jain

ਜੈਨ 'ਤੇ ਦੋਸ਼ ਹੈ ਕਿ ਉਸ ਨੇ ਦਿੱਲੀ 'ਚ ਕਈ ਸ਼ੈੱਲ ਕੰਪਨੀਆਂ ਲਾਂਚ ਕੀਤੀਆਂ ਜਾਂ ਖਰੀਦੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕੋਲਕਾਤਾ ਵਿੱਚ ਤਿੰਨ ਹਵਾਲਾ ਆਪਰੇਟਰਾਂ ਦੀਆਂ 54 ਸ਼ੈੱਲ ਕੰਪਨੀਆਂ ਰਾਹੀਂ 16.39 ਕਰੋੜ ਰੁਪਏ ਦਾ ਕਾਲਾ ਧਨ ਵੀ ਲਾਂਡਰ ਕੀਤਾ। ਜੈਨ ਦੇ ਕੋਲ ਪ੍ਰਯਾਸ, ਇੰਡੋ ਅਤੇ ਅਕਿੰਚਨ ਨਾਮ ਦੀਆਂ ਕੰਪਨੀਆਂ ਵਿੱਚ ਵੱਡੀ ਗਿਣਤੀ ਵਿੱਚ ਸ਼ੇਅਰ ਸਨ। ਰਿਪੋਰਟਾਂ ਮੁਤਾਬਕ 2015 'ਚ ਕੇਜਰੀਵਾਲ ਸਰਕਾਰ 'ਚ ਮੰਤਰੀ ਬਣਨ ਤੋਂ ਬਾਅਦ ਜੈਨ ਦੇ ਸਾਰੇ ਸ਼ੇਅਰ ਉਨ੍ਹਾਂ ਦੀ ਪਤਨੀ ਨੂੰ ਟਰਾਂਸਫਰ ਕਰ ਦਿੱਤੇ ਗਏ ਸਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM
Advertisement