ਕੈਨੇਡਾ ‘ਚ ਗੈਂਗਸਟਰ ਅਰਸ਼ ਡੱਲਾ ਸਮੇਤ ਗੈਂਗਸਟਰ ਗੁਰਜੰਟ ਵੀ ਗ੍ਰਿਫਤਾਰ, ਦੋਵਾਂ ਨੂੰ ਅੱਜ ਕੈਨੇਡਾ ਦੀ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
Published : Nov 13, 2024, 9:25 am IST
Updated : Nov 13, 2024, 10:58 am IST
SHARE ARTICLE
Gangster Gurjunt along with gangster Arsh Dalla were also arrested in Canada
Gangster Gurjunt along with gangster Arsh Dalla were also arrested in Canada

ਪੰਜਾਬ ਪੁਲਿਸ ਦੀ ਟਾਪ ਗੈਂਗਸਟਰ ਲਿਸਟ ‘ਚ ਸ਼ਾਮਲ ਹਨ ਦੋਵੇਂ

ਗੈਂਗਸਟਰ ਅਰਸ਼ਦੀਪ ਡੱਲਾ ਨੂੰ ਕੈਨੇਡਾ ‘ਚ ਹਿਰਾਸਤ ‘ਚ ਲਏ ਜਾਣ ਦੀ ਪੁਸ਼ਟੀ ਹੋਈ ਹੈ। ਅਰਸ਼ ਡੱਲਾ ਦੇ ਨਾਲ ਉਸ ਦਾ ਇੱਕ ਸਾਥੀ ਗੁਰਜੰਟ ਸਿੰਘ ਉਰਫ ਜੰਟਾ ਵੀ ਪੁਲਿਸ ਦੀ ਹਿਰਾਸਤ ਵਿੱਚ ਹੈ। ਅੱਜ ਦੋਵਾਂ ਨੂੰ ਕੈਨੇਡੀਅਨ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਕਤ ਮਾਮਲੇ ਦੀ ਸੁਣਵਾਈ ਕੈਨੇਡਾ ਦੇ ਪੀਲ ਏਰੀਆ 'ਚ ਹੋਵੇਗੀ।

ਅਦਾਲਤ ਵਿੱਚ ਹੋਣ ਵਾਲੀ ਸੁਣਵਾਈ ਦੀ ਸੂਚੀ ਵਿੱਚ ਅਰਸ਼ ਡੱਲਾ ਅਤੇ ਜੰਟਾ ਦੇ ਨਾਂ ਸ਼ਾਮਲ ਹਨ। ਸੂਤਰਾਂ ਮੁਤਾਬਕ 28 ਅਕਤੂਬਰ ਨੂੰ ਹਾਲਟਨ 'ਚ ਹੋਈ ਗੋਲੀਬਾਰੀ 'ਚ ਅਰਸ਼ ਡੱਲਾ ਦੀ ਬਾਂਹ 'ਤੇ ਗੋਲੀ ਲੱਗੀ ਸੀ। ਅਰਸ਼ ਆਪਣੀ ਕਾਰ ਵਿੱਚ ਗੁਰਜੰਟ ਦੇ ਨਾਲ ਸੀ। ਇਸ ਦੌਰਾਨ ਉਨ੍ਹਾਂ ਦੀ ਕਾਰ ਕੋਲ ਇਕ ਹੋਰ ਕਾਰ ਆ ਕੇ ਰੁਕੀ ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਗੋਲੀਬਾਰੀ ਵਿਚ ਅਰਸ਼ ਨੂੰ ਵੀ ਗੋਲੀ ਲੱਗੀ ਸੀ।

ਜਿਸ ਤੋਂ ਬਾਅਦ ਉਕਤ ਕਾਰ ਭਜਾ ਕੇ ਲੈ ਗਏ। ਜਾਂਚ ਵਿੱਚ ਸਾਹਮਣੇ ਆਇਆ ਕਿ ਅਰਸ਼ ਡੱਲਾ ਵੱਲੋਂ ਦੋ ਗੋਲੀਆਂ ਚਲਾਈਆਂ ਗਈਆਂ ਸਨ। ਜਿਸ ਦੇ ਕਾਰਤੂਸ ਪੁਲਿਸ ਨੇ ਬਰਾਮਦ ਕਰ ਲਏ ਹਨ। ਗੁਰਜੰਟ ਸਿੰਘ ਨੇ ਅਰਸ਼ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਅਤੇ ਉਥੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਜਾਂਚ ਤੋਂ ਬਾਅਦ ਪੁਲਿਸ ਨੇ ਅਰਸ਼ ਦੇ ਘਰੋਂ ਕੁਝ ਨਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਅਰਸ਼ ਅਤੇ ਗੁਰਜੰਟ ਨੂੰ ਹਿਰਾਸਤ ਵਿੱਚ ਲੈ ਲਿਆ।

ਦੋਵੇਂ ਤਿੰਨ ਦਿਨਾਂ ਲਈ ਪੀਲ ਪੁਲਿਸ ਦੇ ਰਿਮਾਂਡ 'ਤੇ ਸਨ। ਦੱਸ ਦੇਈਏ ਕਿ ਗੁਰਜੰਟ ਸਿੰਘ ਉਰਫ ਜੰਟਾ ਵੀ ਪੰਜਾਬ ਪੁਲਿਸ ਨੂੰ 2 ਦਰਜਨ ਤੋਂ ਵੱਧ ਮਾਮਲਿਆਂ ਵਿੱਚ ਲੋੜੀਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shambhu Border ਤੇ ਪਿਛਲੇ ਸਾਲ ਵਾਲਾ ਹੋ ਗਿਆ ਕੰਮ, ਪੁਲ ਦੇ ਥੱਲੇ ਵੀ Force ਕੀਤੀ ਤਾਇਨਾਤ ਤੇ ਘੱਗਰ ਦੇ ਪਾਰ ਵੀ

06 Dec 2024 12:48 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Dec 2024 12:44 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM

ਤਖ਼ਤ ਸ੍ਰੀ ਕੇਸਗੜ੍ਹ ਤੀਸਰੇ ਦਿਨ ਦੀ ਸਜ਼ਾ ਭੁਗਤਣ ਪਹੁੰਚੇ ਸੁਖਬੀਰ ਬਾਦਲ, ਭਾਰੀ ਫੋਰਸ ਤਾਇਨਾਤ

05 Dec 2024 12:13 PM

ਇੰਨ੍ਹਾ ਨੇ ਗੋਲੀ ਵੀ ਚਲਾਈ ਤੇ ਕਤਲ ਵੀ ਕੀਤੇ, Sukhbir Badal ਨੂੰ ਦਿੱਤੀ ਸਜ਼ਾ ਨਹੀ

04 Dec 2024 12:26 PM
Advertisement