Talwinder Kaur ਨੇ ਆਸਟਰੇਲੀਆ 'ਚ ਰੂਰਲ ਸਿਟੀ ਕੌਂਸਲ ਦੀ ਡਿਪਟੀ ਮੇਅਰ ਬਣ ਕੇ ਰਚਿਆ ਇਤਿਹਾਸ

By : JAGDISH

Published : Nov 13, 2025, 11:12 am IST
Updated : Nov 13, 2025, 11:12 am IST
SHARE ARTICLE
Talwinder Kaur creates history by becoming Deputy Mayor of Rural City Council in Australia
Talwinder Kaur creates history by becoming Deputy Mayor of Rural City Council in Australia

ਮੋਗਾ ਦੀ ਜੰਮਪਲ ਤਲਵਿੰਦਰ ਕੌਰ ਇਸ ਅਹੁਦੇ 'ਤੇ ਪਹੁੰਚਣ ਵਾਲੀ ਪਹਿਲੀ ਪੰਜਾਬਣ

ਮੋਗਾ : ਆਸਟਰੇਲੀਆ ਦੇ ਵਿਕਟੋਰੀਆ ਸੂਬੇ ’ਚ ਸਥਿਤ ਸ਼ਹਿਰ ਐਰਾਰਟ ਦੀ ਪੰਜਾਬੀ ਮੂਲ ਦੀ ਤਲਵਿੰਦਰ ਕੌਰ ਉਰਫ਼ ਕੌਰ ਨੂੰ ਐਰਾਰਟ ਰੂਰਲ ਸਿਟੀ ਕੌਂਸਲ ਦੀ ਡਿਪਟੀ ਮੇਅਰ ਚੁਣਿਆ ਗਿਆ ਤੇ ਸੂਬੇ ਦੇ ਇਤਿਹਾਸ ਵਿੱਚ ਇਸ ਅਹੁਦੇ ’ਤੇ ਪਹੁੰਚਣ ਵਾਲੀ ਪਹਿਲੀ ਪੰਜਾਬਣ ਬਣ ਗਈ ਹੈ। ਪਿਛਲੇ ਸਾਲ ਕੌਂਸਲਰ ਵਜੋਂ ਚੋਣ ਜਿੱਤਣ ਵਾਲੀ ਤਲਵਿੰਦਰ ਕੌਰ ਨੇ ਸਿਰਫ਼ ਇੱਕ ਸਾਲ ਦੇ ਅੰਦਰ ਆਪਣੀ ਸੇਵਾ ਅਤੇ ਸਮਰਪਣ ਦੀ ਬੁਨਿਆਦ ਤੇ ਇਹ ਉਪਲਬਧੀ ਹਾਸਲ ਕੀਤੀ। ਐਰਾਰਟ ਕੌਂਸਲ ਦੀ ਬੈਠਕ ਦੌਰਾਨ ਬੋਬ ਸੈਂਡਰਜ਼ ਨੂੰ ਮੇਅਰ ਅਤੇ ਤਲਵਿੰਦਰ ਕੌਰ ਨੂੰ ਸਰਬਸੰਮਤੀ ਨਾਲ ਡਿਪਟੀ ਮੇਅਰ ਚੁਣਿਆ ਗਿਆ।

ਡਿਪਟੀ ਮੇਅਰ ਬਣਨ ਤੋਂ ਬਾਅਦ ਤਲਵਿੰਦਰ ਕੌਰ ਨੇ ਆਪਣੇ ਸਾਥੀ ਕੌਂਸਲਰਾਂ ਅਤੇ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਡਿਪਟੀ ਮੇਅਰ ਦੇ ਤੌਰ ਤੇ ਉਹ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ ਅਤੇ ਐਰਾਰਟ ਦੇ ਵਿਕਾਸ ਲਈ ਮਜ਼ਬੂਤੀ ਨਾਲ ਕੰਮ ਕਰਣਗੇ। ਦੱਸ ਦਈਏ ਕਿ ਤਲਵਿੰਦਰ ਕੌਰ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਕੋਕਰੀ ਕਲਾਂ ਦੀ ਜੰਮਪਲ ਹਨ। ਉਹ ਇੱਕ ਸਾਧਾਰਨ ਕਿਸਾਨ ਪਰਿਵਾਰ ਨਾਲ ਸਬੰਧਤ ਹੈ ਅਤੇ ਉਨ੍ਹਾਂ ਦਾ ਸਹੁਰਾ ਘਰ ਫਤਿਹਗੜ੍ਹ ਸਾਹਿਬ ਦੇ ਪਿੰਡ ਖਾਨਪੁਰ ’ਚ ਹੈ। 2008 ਵਿੱਚ ਉਹ ਆਪਣੇ ਪਤੀ ਕਰਮਵੀਰ ਸਿੰਘ ਨਾਲ ਆਸਟਰੇਲੀਆ ਗਈ ਸੀ ਅਤੇ ਬੈਲਾਰਟ ਦੀ ਫੈਡਰੇਸ਼ਨ ਯੂਨੀਵਰਸਿਟੀ ਵਿੱਚ ਪੜ੍ਹਾਈ ਪੂਰੀ ਕੀਤੀ। ਤਲਵਿੰਦਰ ਕੌਰ ਦਾ ਕਹਿਣਾ ਹੈ ਕਿ ਡਿਪਟੀ ਮੇਅਰ ਦਾ ਅਹੁਦਾ ਸਿਰਫ਼ ਮਾਣ ਹੀ ਨਹੀ ਬਲਕਿ ਵੱਡੀ ਜ਼ਿੰਮੇਵਾਰੀ ਹੈ। ਜਿਸ ਲਈ ਉਹ ਪੂਰੀ ਮਿਹਨਤ ਕਰਨਗੇ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement