ਹੁਣ ਪੰਜਾਬੀਆਂ ਨੇ ਯੂਕੇ ਵਿਚ ਕਰਾਈ ਬੱਲੇ-ਬੱਲੇ
Published : Dec 13, 2019, 1:28 pm IST
Updated : Dec 13, 2019, 2:47 pm IST
SHARE ARTICLE
Punjabi in UK election
Punjabi in UK election

ਟੇਨ ਵਿਚ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੇ ਯੂਕੇ ਦੀਆਂ ਚੋਣਾਂ ਜਿੱਤ ਲਈਆਂ ਹਨ।

ਲੰਡਨ: ਬ੍ਰਿਟੇਨ ਵਿਚ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੇ ਯੂਕੇ ਦੀਆਂ ਚੋਣਾਂ ਜਿੱਤ ਲਈਆਂ ਹਨ। ਪਾਰਟੀ ਨੂੰ ਸਪੱਸ਼ਟ ਬਹੁਮਤ ਹਾਸਲ ਹੋ ਗਿਆ ਹੈ। ਪਾਰਟੀ ਨੇ 326 ਸੀਟਾਂ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ। ਬੋਰਿਸ ਜੌਨਸਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਬਹੁਮਤ ਜਨਾਦੇਸ਼ ਬਰਤਾਨੀਆ ਨੂੰ ਯੂਰਪੀ ਯੂਨੀਅਨ ਤੋਂ ਬਾਹਰ ਕੱਢਣ ਲਈ ਮਿਲੀ ਹੈ।

Boris JohnsonBoris Johnson

ਹਾਲਾਂਕਿ ਇਹਨਾਂ ਚੋਣਾਂ ਵਿਚ ਲੇਬਰ ਪਾਰਟੀ  ਬਹੁਮਤ ਹਾਸਲ ਨਹੀਂ ਕਰ ਸਕੀ ਪਰ ਇਸ ਦੇ ਨਾਂਅ ‘ਤੇ ਚੋਣ ਲੜ ਰਹੇ ਪੰਜਾਬੀਆਂ ਨੇ ਇਕ ਵਾਰ ਫਿਰ ਇਤਿਹਾਸ ਰਚਿਆ ਹੈ। ਈਲਿੰਗ ਸਾਊਥਾਲ ਤੋਂ ਭਾਰਤੀ ਮੂਲ ਦੇ ਵਰਿੰਦਰ ਸ਼ਰਮਾ ਨੇ ਅਰਣੀ ਸੀਟ ‘ਤੇ ਜਿੱਤ ਹਾਸਲ ਕੀਤੀ ਹੈ। ਵਰਿੰਦਰ ਸ਼ਰਮਾ ਨੇ ਕੁੱਲ 31,720 ਵੋਟਾਂ ਹਾਸਲ ਕਰ ਕੇ ਜਿੱਤ ਦਰਜ ਕੀਤੀ ਹੈ।

 


 

ਵਰਿੰਦਰ ਸ਼ਰਮਾ ਕਿਸੇ ਜ਼ਮਾਨੇ ਵਿਚ ਬੱਸ ਕੰਡਕਟਰ ਸਨ ਅਤੇ ਇਲਿੰਗ ਵਿਚ ਕੌਂਸਲਰ ਅਤੇ ਮੇਅਰ ਦੇ ਰੂਪ ਵਿਚ ਕੰਮ ਕਰਦੇ ਹਨ। ਇਸ ਦੇ ਨਾਲ ਹੀ ਸਲੋਹ ਤੋਂ ਭਾਰਤੀ ਮੂਲ ਦੇ ਤਨਮਨਜੀਤ ਸਿੰਘ ਢੇਸੀ ਵੀ ਅਪਣੀ ਸੀਟ ‘ਤੇ ਜਿੱਤ ਗਏ ਹਨ। ਇਸ ਦੌਰਾਨ ਉਹਨਾਂ ਨੇ ਟਵੀਟ ਕਰਕੇ ਅਪਣੇ ਇਲਾਕੇ ਦੇ ਲੋਕਾਂ ਦਾ ਧੰਨਵਾਦ ਕੀਤਾ। ਉੱਧਰ ਹੈਸਟਨ ਫੈਲਥਮ ਤੋਂ ਸੀਮਾ ਮਲਹੋਤਰਾ ਅਤੇ ਬਰਮਿੰਘਮ ਐਜ਼ਬਾਸਟਨ ਤੋਂ ਪ੍ਰਤੀ ਕੌਰ ਗਿੱਲ ਨੇ ਵੀ ਜਿੱਤ ਹਾਸਲ ਕੀਤੀ ਹੈ।

 


 

ਇਹਨਾਂ ਆਗੂਆਂ ਨੇ ਵੀ ਟਵੀਟ ਕਰਕੇ ਅਪਣੇ ਇਲਾਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਹਾਲਾਂਕਿ ਲੇਬਰ ਪਾਰਟੀ ਦੇ ਨੇਤਾ ਜੇਰੇਮੀ ਕੋਰਬੀਨ ਨੇ ਬ੍ਰਿਟੇਨ ਦੇ ਚੋਣ ਨਤੀਜਿਆਂ ਨੂੰ ਆਪਣੀ ਪਾਰਟੀ ਲਈ “ਬਹੁਤ ਨਿਰਾਸ਼ਾਜਨਕ” ਦੱਸਿਆ ਹੈ। ਪਾਰਟੀ ਨੇਤਾ ਜੇਰੇਮੀ ਕੋਰਬੀਨ ਨੇ ਸ਼ੁਰੂਆਤੀ ਰੁਝਾਨਾਂ ਵਿੱਚ ਪਛੜ ਜਾਣ ਕਾਰਨ ਪਾਰਟੀ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪਰ ਇਹਨਾਂ ਚੋਣਾਂ ਵਿਚ ਇਕ ਵਾਰ ਫਿਰ ਤੋਂ ਪੰਜਾਬੀਆਂ ਦੀ ਬੱਲੇ ਬੱਲੇ ਹੋ ਗਈ ਹੈ।

 


 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement