ਗੁਰਦਾਸਪੁਰ ਦੇ ਪਿੰਡ ਅਕਰਪੁਰਾ ਨਾਲ ਸੀ ਸਬੰਧਿਤ
ਗੁਰਦਾਸਪੁਰ : ਕਰਜ਼ਾ ਚੁੱਕ ਕੇ ਅਰਮੀਨੀਆ ਗਏ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੋ ਸਾਲ ਪਹਿਲਾਂ ਹੀ ਉਕਤ ਵਿਅਕਤੀ ਅਰਮੀਨੀਆ ਗਿਆ ਸੀ। ਮ੍ਰਿਤਕ ਦੀ ਪਛਾਣ ਰਬਿੰਦਰ ਸਿੰਘ ਵਾਸੀ ਪਿੰਡ ਅਕਰਪੁਰਾ ਗੁਰਦਾਸਪੁਰ ਵਜੋਂ ਹੋਈ ਹੈ।
ਮ੍ਰਿਤਕ ਵਿਅਕਤੀ ਅਪਣੇ ਪਿੱਛੇ ਪਤਨੀ ਅਤੇ ਇਕ ਮੰਦਬੁੱਦੀ ਧੀ ਤੇ ਪੁੱਤ ਨੂੰ ਛੱਡ ਗਿਆ ਹੈ। ਮ੍ਰਿਤਕ ਦੀ ਪਤਨੀ ਤੇ ਰਿਸ਼ਤੇਦਾਰਾਂ ਨੇ ਦਸਿਆ ਕਿ ਰਬਿੰਦਰ ਸਿੰਘ ਦੇ ਘਰ ਦੀ ਮਾਲੀ ਹਾਲਤ ਬਹੁਤ ਬੁਰੀ ਸੀ ਅਤੇ ਭਰਾ ਦਾ ਵੀ ਦਿਹਾਂਤ ਹੋ ਚੁੱਕਾ ਸੀ। ਪਰਵਾਰ ਦੀ ਰੋਜ਼ੀ-ਰੋਟੀ ਖ਼ਾਤਰ ਉਹ ਦੋ ਸਾਲ ਪਹਿਲਾਂ ਕਰਜ਼ਾ ਚੁੱਕ ਅਮਰੀਨੀਆ ਗਿਆ ਸੀ ਅਤੇ ਉਥੇ ਲੇਬਰ ਦਾ ਕੰਮ ਕਰਦਾ ਸੀ। ਪਰਵਾਰ ਨੂੰ ਅਚਾਨਕ 5 ਦਸੰਬਰ ਨੂੰ ਉੱਥੋਂ ਉਸ ਦੇ ਸਾਥੀ ਦਾ ਫੋਨ ਆਇਆ ਕਿ ਕੰਮ ’ਤੇ ਗਏ ਹੋਏ ਰਬਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ ਹੈ। ਵਿਦੇਸ਼ੋਂ ਮਿਲੀ ਇਸ ਮੰਦਭਾਗੀ ਖ਼ਬਰ ਨਾਲ ਪਰਵਾਰ ਸਦਮੇ ਵਿਚ ਹੈ।
