ਕੈਨੇਡਾ 'ਚ ਡੈਲਟਾ ਪੋਰਟ 'ਤੇ ਭਿਆਨਕ ਹਾਦਸਾ, ਪੰਜਾਬੀ ਡਰਾਈਵਰ ਦੀ ਮੌਤ
Published : Jun 14, 2019, 12:16 pm IST
Updated : Jun 14, 2019, 12:16 pm IST
SHARE ARTICLE
Accident in Canada's Delta port
Accident in Canada's Delta port

ਕੈਨੇਡਾ ਵਿਚ ਡੈਲਟਾ ਪੋਰਟ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਕਾਰਨ ਇਕ ਟਰੱਕ ਨੂੰ ਅੱਗ ਲੱਗ ਗਈ।

ਬ੍ਰਿਟਿਸ਼ ਕੋਲੰਬੀਆ: ਕੈਨੇਡਾ ਵਿਚ ਡੈਲਟਾ ਪੋਰਟ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਕਾਰਨ ਇਕ ਟਰੱਕ ਨੂੰ ਅੱਗ ਲੱਗ ਗਈ। ਇਸ ਟਰੱਕ ਨੂੰ ਪੰਜਾਬੀ ਟਰੱਕ ਚਾਲਕ ਰਾਜਵਿੰਦਰ ਸਿੰਘ ਸਿੱਧੂ ਚਲਾ ਰਿਹਾ ਸੀ। ਹਾਦਸੇ ਦੌਰਾਨ ਰਾਜਵਿੰਦਰ ਸਿੰਘ ਟਰੱਕ ਵਿਚੋਂ ਨਿਕਲ ਨਹੀਂ ਸਕਿਆ ਅਤੇ ਅੱਗ ਦੀ ਲਪੇਟ ਵਿਚ ਆ ਗਿਆ। ਜਾਣਕਾਰੀ ਅਨੁਸਾਰ 37 ਸਾਲਾਂ ਦਾ ਰਾਜਵਿੰਦਰ ਸਿੰਘ ਰਾਜਸਥਾਨ ਦਾ ਰਹਿਣ ਵਾਲਾ ਸੀ, ਜੋ 2017 ਤੋਂ ਅਪਣਾ ਖ਼ੁਦ ਦਾ ਟਰੱਕ ਚਲਾਉਣ ਲੱਗਿਆ ਸੀ ਜਦਕਿ ਪਹਿਲਾਂ ਉਹ ਕਿਸੇ ਹੋਰ ਕੋਲ ਡਰਾਈਵਰ ਵਜੋਂ ਕੰਮ ਕਰਦਾ ਸੀ।

Rajwinder Singh With his FamilyRajwinder Singh With his Family

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜਵਿੰਦਰ ਅਪਣੀ ਸਹੀ ਲੇਨ ਵਿਚ ਜਾ ਰਿਹਾ ਸੀ। ਇਸੇ ਸਮੇਂ ਇਕ ਤੇਜ਼ ਰਫ਼ਤਾਰ ਟਰੱਕ ਨੇ ਉਸ ਦੇ ਟਰੱਕ ਨੂੰ ਸਿੱਧੀ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਰਾਜਵਿੰਦਰ ਸਿੰਘ ਟਰੱਕ ਵਿਚੋਂ ਬਾਹਰ ਨਹੀਂ ਨਿਕਲ ਸਕਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਕੁੱਝ ਦੂਜੇ ਟਰੱਕ ਵਾਲਿਆਂ ਦਾ ਕਹਿਣਾ ਹੈ ਕਿ ਟਰੱਕ ਵਿਚ ਯੂਰੀਆ ਲੱਦਿਆ ਹੋਣ ਕਰਕੇ ਟਰੱਕ ਨੇ ਤੇਜ਼ੀ ਨਾਲ ਅੱਗ ਫੜ ਲਈ। ਇਸ ਘਟਨਾ ਨੂੰ ਲੈ ਕੇ ਕੈਨੇਡਾ ਦੇ ਡਰਾਈਵਰ ਭਾਈਚਾਰੇ ਵਿਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement