ਕਰਤਾਰਪੁਰ ਲਾਂਘਾ : ਪਾਕਿਸਤਾਨ ਨੇ ਮੰਨੀਆਂ ਭਾਰਤ ਦੀਆਂ 80% ਮੰਗਾਂ
Published : Jul 14, 2019, 4:17 pm IST
Updated : Jul 14, 2019, 4:27 pm IST
SHARE ARTICLE
Kartarpur Corridor: Pak agrees to visa-free access to 5000 pilgrims daily
Kartarpur Corridor: Pak agrees to visa-free access to 5000 pilgrims daily

ਵਗ਼ੈਰ ਵੀਜ਼ਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਜਾ ਸਕਣਗੇ ਸ਼ਰਧਾਲੂ

ਅੰਮ੍ਰਿਤਸਰ : ਭਾਰਤ ਅਤੇ ਪਾਕਿਸਤਾਨ ਵਿਚਕਾਰ ਇਕ ਵਾਰ ਫਿਰ ਕਰਤਾਰਪੁਰ ਲਾਂਘੇ ਲਈ ਅੱਜ ਵਾਹਗਾ ਸਰਹੱਦ 'ਤੇ ਅਹਿਮ ਬੈਠਕ ਹੋਈ। ਅੱਜ ਦੀ ਬੈਠਕ 'ਚ ਦੋਵਾਂ ਦੇਸ਼ਾਂ ਦਰਮਿਆਨ ਸ਼ਰਧਾਲੂਆਂ ਦੇ ਆਉਣ-ਜਾਣ ਅਤੇ ਗਲਿਆਰੇ ਦੇ ਬੁਨਿਆਦੀ ਢਾਂਚੇ ਬਾਰੇ ਕਾਫੀ ਵਿਚਾਰਾਂ ਹੋਈਆਂ। ਪਾਕਿਸਤਾਨ ਨੇ ਭਾਰਤ ਦੀਆਂ ਸ਼ਰਤਾਂ ਉੱਤੇ ਸਹਿਮਤੀ ਦਿੰਦੇ ਹੋਏ ਰੋਜ਼ਾਨਾ 5000 ਸ਼ਰਧਾਲੂਆਂ ਨੂੰ ਜਾਣ ਦੀ ਖੁੱਲ੍ਹ ਦੇ ਦਿੱਤੀ ਹੈ। ਇਸ ਤੋਂ ਇਲਾਵਾ ਪੂਰਾ ਸਾਲ ਲਾਂਘਾ ਖੁੱਲ੍ਹਾ ਰਹੇਗਾ। ਸ਼ਰਧਾਲੂ ਜਾਂ ਜੱਥਾ ਆਪਣੀ ਮਰਜ਼ੀ ਦੇ ਸਮੇਂ ਮੁਤਾਬਕ ਦਰਸ਼ਨ ਕਰ ਸਕੇਗਾ। ਸੰਗਤ ਨੂੰ ਵੀਜ਼ੇ ਤੋਂ ਬਗ਼ੈਰ ਅਤੇ ਪੈਦਲ ਜਾਣ ਦੀ ਵੀ ਖੁੱਲ੍ਹ ਦੇ ਦਿੱਤੀ ਗਈ ਹੈ। ਪਰਮਿਟ ਫੀਸ ਤੇ ਹੋਰ ਲਾਗਤਾਂ ਨੂੰ ਹਟਾ ਕੇ ਇਸ ਨੂੰ ਮੁਫ਼ਤ ਰੱਖਣ ਦੀ ਵੀ ਅਪੀਲ ਉੱਤੇ ਵੀ ਗੌਰ ਕਰਨ ਦੀ ਗੱਲ ਆਖੀ ਹੈ।

Kartarpur Corridor: Pak agrees to visa-free access to 5000 pilgrims dailyKartarpur Corridor: Pak agrees to visa-free access to 5000 pilgrims daily

ਪਾਕਿਸਤਾਨ ਰਾਵੀ ਦਰਿਆ 'ਤੇ ਪੁਲ ਬਣਾਉਣ ਦੀ ਥਾਂ ਸੜਕ ਬਣਾਉਣ 'ਤੇ ਬਜ਼ਿਦ ਸੀ, ਪਰ ਪਾਕਿ ਵੱਲੋਂ ਵੀ ਪੁਲ ਬਣਾਉਣ 'ਤੇ ਸਹਿਮਤੀ ਕਰ ਲਈ ਹੈ। ਕਰਤਾਰਪੁਰ ਲਾਂਘੇ ਦੀ ਵਰਤੋਂ ਸਿਰਫ਼ ਭਾਰਤੀ ਨਾਗਰਿਕਾਂ ਹੀ ਨਹੀਂ ਸਗੋਂ ਭਾਰਤੀ ਮੂਲ ਦੇ ਅਜਿਹੇ ਵਿਅਕਤੀਆਂ ਲਈ ਵੀ ਖੋਲ੍ਹੀ ਜਾਵੇਗੀ ਜੋ ਵਿਦੇਸ਼ੀ ਭਾਰਤੀ ਨਾਗਰਿਕ ਹੋਣ ਦਾ ਪਛਾਣ ਪੱਤਰ ਰੱਖਦੇ ਹੋਣ। ਪਾਕਿਸਤਾਨ ਨੇ ਕਰਤਾਰਪੁਰ ਗਲਿਆਰੇ ਰਾਹੀਂ ਸੰਗਤ ਨੂੰ ਵੀਜ਼ਾ ਤੋਂ ਬਗ਼ੈਰ ਤੇ ਪੈਦਲ ਜਾਣ ਦੀ ਵੀ ਖੁੱਲ੍ਹ ਦੇ ਦਿੱਤੀ ਹੈ। ਇਸ ਦੇ ਨਾਲ ਹੀ ਭਾਰਤ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੁਲਾਈ, ਅਕਤੂਬਰ ਤੇ ਨਵੰਬਰ ਮਹੀਨੇ ਵਿਚ ਦਿੱਲੀ ਤੋਂ ਨਨਕਾਣਾ ਸਾਹਿਬ ਤਕ ਵਿਸ਼ੇਸ਼ ਨਗਰ ਕੀਰਤਨ ਲਿਜਾਣ ਦੀ ਆਗਿਆ ਵੀ ਦਿੱਤੀ ਜਾਵੇ।

Kartarpur Corridor: Pak agrees to visa-free access to 5000 pilgrims dailyKartarpur Corridor: Pak agrees to visa-free access to 5000 pilgrims daily

ਦੋਵੇਂ ਦੇਸ਼ਾਂ ਦੇ ਅਧਿਕਾਰੀਆਂ ਨੇ ਲਾਂਘੇ ਨੂੰ ਸਿਰੇ ਚਾੜ੍ਹਨ ਲਈ ਭਵਿੱਖ 'ਚ ਵੀ ਗੱਲਬਾਤ ਕਰਨ ਦਾ ਫ਼ੈਸਲਾ ਕੀਤਾ। ਦੋਵੇਂ ਦੇਸ਼ਾਂ ਦੀਆਂ ਤਕਨੀਕੀ ਟੀਮਾਂ ਇਕ ਵਾਰ ਫਿਰ ਬੈਠਕ ਕਰਨਗੀਆਂ ਤਾਂ ਜੋ ਨਵੰਬਰ 2019 ਤੋਂ ਲਾਂਘਾ ਸ਼ੁਰੂ ਕੀਤਾ ਜਾ ਸਕੇ। ਭਾਰਤ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਲਾਂਘੇ ਦੇ ਰਸਤੇ ਪੈਂਦੇ ਡੇਰਾ ਬਾਬਾ ਨਾਨਕ ਅਤੇ ਸਰਹੱਦ ਤੋਂ ਪਾਰ ਵਾਲੇ ਲਾਗਲੇ ਇਲਾਕਿਆਂ ਵਿਚ ਹੜ੍ਹਾਂ ਦਾ ਖ਼ਤਰਾ ਰਹਿੰਦਾ ਹੈ।

Kartarpur Corridor: Pak agrees to visa-free access to 5000 pilgrims dailyKartarpur Corridor: Pak agrees to visa-free access to 5000 pilgrims daily

ਇਸ ਲਈ ਵਿਸ਼ੇਸ਼ ਪਾਣੀ ਜਾਂ ਗਿੱਲੀ ਜ਼ਮੀਨ 'ਤੇ ਉਸਾਰੇ ਜਾਣ ਵਾਲੇ ਸੜਕੀ ਮਾਰਗ (ਕਾਜ਼ਵੇਅ) ਦਾ ਨਿਰਮਾਣ ਕੀਤਾ ਜਾਵੇ ਨਾ ਕਿ ਸਿੱਧੀ ਸੜਕ ਬਣਾਈ ਜਾਵੇ। ਭਾਰਤ ਨੇ ਪਾਕਿਸਤਾਨ ਨੂੰ ਆਪਣੇ ਪਾਸੇ ਬਣਨ ਵਾਲੇ ਪੁਲਾਂ ਦੇ ਵੇਰਵੇ ਵੀ ਸਾਂਝੇ ਕੀਤੇ। ਕਰਤਾਰਪੁਰ ਲਾਂਘੇ ਰਾਹੀਂ ਭਾਰਤ ਵਿਰੁਧ ਅਤਿਵਾਦੀ ਗਤੀਵਿਧੀਆਂ 'ਤੇ ਰੋਕ ਲਾਉਣ ਲਈ ਭਾਰਤੀ ਵਫ਼ਦ ਨੇ ਪਾਕਿ ਅਧਿਕਾਰੀਆਂ ਨੂੰ ਡੋਜ਼ੀਅਰ (ਦਸਤਾਵੇਜ਼) ਵੀ ਸੌਂਪਿਆ।

SCL Das, Joint Secretary (Internal Security) SCL Das, Joint Secretary (Internal Security)

ਮੀਟਿੰਗ ਖ਼ਤਮ ਹੋਣ ਤੋਂ ਬਾਅਦ ਗ੍ਰਹਿ ਮੰਤਰਾਲਾ 'ਚ ਸੰਯੁਕਤ ਸਕੱਤਰ (ਅੰਦਰੂਨੀ ਮਾਮਲੇ) ਐਸਸੀਐਲ ਦਾਸ ਨੇ ਦੱਸਿਆ, "ਭਾਰਤ ਨੇ ਡੇਰਾ ਬਾਬਾ ਨਾਨਕ ਅਤੇ ਆਸਪਾਸ ਦੇ ਇਲਾਕਿਆਂ 'ਚ ਹੜ੍ਹ ਦੀਆਂ ਸਮੱਸਿਆਵਾਂ ਬਾਰੇ ਪਾਕਿਸਤਾਨ ਨੂੰ ਜਾਣੂ ਕਰਵਾਇਆ ਹੈ। ਤਟੀ ਇਲਾਕਿਆਂ 'ਚ ਸੜਕ ਨਿਰਮਾਣ ਦਾ ਕੰਮ ਪਾਕਿਸਤਾਨ ਵੱਲੋਂ ਪੂਰਾ ਕੀਤਾ ਜਾ ਚੁੱਕਾ ਹੈ।"

Dr Mohammad FaisalDr Mohammad Faisal

ਪਾਕਿਸਤਾਨ ਦੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਡਾ. ਮੁਹੰਮਦ ਫ਼ੈਸਲ ਨੇ ਕਿਹਾ ਕਿ 80 ਫ਼ੀਸਦੀ ਮੁੱਦਿਆਂ 'ਤੇ ਦੋਹਾਂ ਦੇਸ਼ਾਂ ਵਿਚਕਾਰ ਸਹਿਮਤੀ ਬਣ ਗਈ ਹੈ। ਬਾਕੀ ਮੁੱਦਿਆਂ ਨੂੰ ਸੁਲਝਾਉਣ ਲਈ ਦੋਹਾਂ ਦੇਸ਼ਾਂ ਵਿਚਕਾਰ ਇਕ ਹੋਰ ਬੈਠਕ ਕੀਤੇ ਜਾਣ ਦੀ ਲੋੜ ਹੈ।"

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement