
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਪੁਰਬ ਨੂੰ ਲੈ ਕੇ ਦੁਨੀਆ ਦੇ ਕੋਨੇ ਕੋਨੇ ਵਿਚ ਸੰਗਤਾਂ ਵਲੋਂ ਨਗਰ ਕੀਰਤਨ ਕੱਢੇ ਜਾ ਰਹੇ ਹਨ।
ਮੈਲਬੋਰਨ (ਪਰਮਵੀਰ ਸਿੰਘ ਆਹਲੂਵਾਲੀਆ): ਮੈਲਬੋਰਨ: ਆਸਟਰੇਲੀਆ ਦੇ ਸ਼ਹਿਰ ਮੈਲਬੋਰਨ ਦੇ ਪੱਛਮ ਵਿਚ ਸਥਿਤ ਗੁਰਦੁਆਰਾ ਦਲ ਬਾਬਾ ਬਿਧੀ ਚੰਦ ਖਾਲਸਾ ਛਾਉਣੀ ਪਲੰਮਟਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550 ਵੇ ਪ੍ਰਕਾਸ਼ ਪੁਰਬ ਦੇ ਸੰਬੰਧ ਚ ਹਫਤਾਵਾਰੀ ਪ੍ਰਭਾਤ ਫੇਰੀ ਦਾ ਆਰੰਭ ਕੀਤਾ ਗਿਆ ਹੈ। ਇਸ ਹਫਤਾਵਾਰੀ ਪ੍ਰਭਾਤ ਫੇਰੀ ਦੋਰਾਨ ਮੈਲਬੋਰਨ ਦੀਆ ਸੰਗਤਾਂ ਬੜੀ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕਰ ਰਹੀਆਂ ਹਨ।
Parbhat Pheri
ਦੱਸ ਦਈਏ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਪੁਰਬ ਨੂੰ ਲੈ ਕੇ ਦੁਨੀਆ ਦੇ ਕੋਨੇ ਕੋਨੇ ਵਿਚ ਸੰਗਤਾਂ ਵਲੋਂ ਨਗਰ ਕੀਰਤਨ ਕੱਢੇ ਜਾ ਰਹੇ ਹਨ। ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ਵਿਚ ਕਾਫ਼ੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਇਸ ਮੌਕੇ ‘ਤੇ ਸੰਗਤਾਂ ਵੱਲੋਂ ਕੌਮਾਂਤਰੀ ਨਗਰ ਕੀਰਤਨ ਦਾ ਵੀ ਉਪਰਾਲਾ ਕੀਤਾ ਗਿਆ ਹੈ। ਪੂਰੀ ਦੁਨੀਆ ਵਿਚ ਨਾਨਕ ਨਾਮ ਲੇਵਾ ਸੰਗਤ ਇਸ ਦਿਹਾੜੇ ਨੂੰ ਸਮਰਪਿਤ ਕਈ ਉਪਰਾਲੇ ਕਰ ਰਹੀ ਹੈ।
ਦੇਖੋ ਵੀਡੀਓ: