
Morinda youth died in Canada News: ਪੰਜ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
Morinda youth dies in Canada News ਮੋਰਿੰਡਾ ਸ਼ਹਿਰ ਦੇ ਕੈਨੇਡਾ ਵਿਚ ਰਹਿੰਦੇ 31 ਸਾਲ ਦੇ ਨੌਜਵਾਨ ਦੀ ਕਾਰ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਨੰਬਰਦਾਰ ਜਗਵਿੰਦਰ ਸਿੰਘ ਪੰਮੀ ਨੇ ਦਸਿਆ ਕਿ ਸਟੇਟ ਬੈਂਕ ਆਫ ਪਟਿਆਲਾ ਤੋਂ ਰਿਟਾਇਰ ਹੋਏ ਜਸਬੀਰ ਸਿੰਘ ਵਾਸੀ ਸੂਦ ਕਲੋਨੀ ਮੋਰਿੰਡਾ ਦਾ ਪੁੱਤਰ ਹਰਵਿੰਦਰ ਸਿੰਘ ਹੈਰੀ ਨਾਲ ਕੈਨੇਡਾ ਵਿਚ ਹਾਈਵੇ 417 ’ਤੇ ਉਟਾਵਾ ਕੈਨੇਡਾ ਵਿਚ ਸ਼ਨਿਚਰਵਾਰ ਨੂੰ ਹਾਦਸਾ ਵਾਪਰਿਆ।
ਉਸ ਨੇ ਦਸਿਆ ਕਿ ਹੈਰੀ ਰੱਖੜੀ ਵਾਲੇ ਦਿਨ ਕੈਨੇਡਾ ਰਹਿੰਦੀ ਅਪਣੀ ਭੈਣ ਕੋਲ ਰੱਖੜੀ ਬੰਨ੍ਹਵਾਉਣ ਲਈ ਜਾ ਰਿਹਾ ਸੀ ਕਿ ਅਚਾਨਕ ਗੱਡੀ ਨੂੰ ਅੱਗ ਲੱਗ ਗਈ, ਜਿਸ ਕਾਰਨ ਜਿੱਥੇ ਕਾਰ ਸੜ ਕੇ ਸਵਾਹ ਹੋ ਗਈ, ਉਥੇ ਹੀ ਕਾਰ ਵਿਚ ਸਵਾਰ ਹੈਰੀ ਵੀ ਬੁਰੀ ਤਰ੍ਹਾਂ ਝੁਲਸ ਗਿਆ। ਉਸ ਨੂੰ ਤੁਰਤ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।
ਮਾਪਿਆਂ ਦੇ ਇਕਲੌਤੇ ਪੁੱਤਰ ਹਰਵਿੰਦਰ ਸਿੰਘ ਹੈਰੀ ਦਾ ਵਿਆਹ ਪੰਜ ਮਹੀਨੇ ਪਹਿਲਾਂ ਮੋਰਿੰਡਾ ਵਿਚ ਹੀ ਹੋਇਆ ਸੀ। ਰੱਖੜੀ ਵਾਲੇ ਦਿਨ ਤੋਂ ਇਕ ਦਿਨ ਪਹਿਲਾਂ ਹੈਰੀ ਦੀ ਪਤਨੀ ਹੈਰੀ ਦੀ ਭੈਣ ਕੋਲ ਚਲੇ ਗਈ ਸੀ। ਹੈਰੀ ਨੇ ਉਸ ਨੂੰ ਕਿਹਾ ਸੀ ਕਿ ਉਹ ਰੱਖੜੀ ਵਾਲੇ ਦਿਨ ਆਪਣੀ ਭੈਣ ਤੋਂ ਰੱਖੜੀ ਬੰਨ੍ਹਵਾਉਣ ਲਈ ਆਵੇਗਾ ਤੇ ਫਿਰ ਉਹ ਉਸ ਨੂੰ ਲੈ ਜਾਵੇਗਾ, ਪਰ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ।
ਮੋਰਿੰਡਾ ਤੋਂ ਰਾਜ ਕੁਮਾਰ ਦਸੌੜ ਦੀ ਰਿਪੋਰਟ
(For more news apart from “Morinda youth dies in Canada News, ” stay tuned to Rozana Spokesman.)