ਵਿਦੇਸ਼ੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲਾਂ ਦਾ ਵਰਕ ਵੀਜ਼ਾ
Published : Sep 14, 2019, 9:35 am IST
Updated : Sep 14, 2019, 10:19 am IST
SHARE ARTICLE
Foreign students will receive 2-year work visa
Foreign students will receive 2-year work visa

ਦਰਅਸਲ ਬ੍ਰਿਟੇਨ ਦੀਆਂ ਯੂਨੀਵਰਸਿਟੀਆਂ ਵਿਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ।

ਲੰਡਨ: ਬ੍ਰਿਟੇਨ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਵਿਦੇਸ਼ੀ ਵਿਦਿਆਰਥੀ ਹੁਣ ਪੜ੍ਹਾਈ ਖਤਮ ਕਰਨ ਮਗਰੋਂ ਦੋ ਸਾਲਾਂ ਦਾ ਵਰਕ ਵੀਜ਼ਾ ਹਾਸਲ ਕਰਨ ਸਕਣਗੇ। ਇਸ ਨਾਲ ਭਾਰਤੀ ਵਿਦਿਆਰਥੀਆਂ ਨੂੰ ਸਭ ਤੋਂ ਵੱਧ ਫਾਇਦਾ ਹੋਵੇਗਾ। ਬ੍ਰਿਟੇਨ ਨੇ 2012 ਵਿਚ ਪੜ੍ਹਾਈ ਮਗਰੋਂ ਮਿਲਣ ਵਾਲਾ ਦੋ ਸਾਲ ਦਾ ਵਰਕ ਵੀਜ਼ਾ ਬੰਦ ਕਰ ਦਿੱਤਾ ਸੀ।

UK Work VisaUK Work Visa

ਇਸ ਕਰਕੇ ਵਿਦਿਆਰਥੀਆਂ ਦੀ ਗਿਣਤੀ ਵਿਚ ਕਮੀ ਆਈ ਸੀ। ਦਰਅਸਲ ਬ੍ਰਿਟੇਨ ਦੀਆਂ ਯੂਨੀਵਰਸਿਟੀਆਂ ਵਿਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਇਸ ਦੇ ਹੱਲ ਲਈ ਯਤਨਾਂ ਤਹਿਤ ਬ੍ਰਿਟੇਨ ਸਰਕਾਰ ਨੇ ਸਾਰੇ ਕੌਮਾਂਤਰੀ ਵਿਦਿਆਰਥੀਆਂ ਲਈ ਪੜ੍ਹਾਈ ਤੋਂ ਬਾਅਦ ਦੋ ਸਾਲਾਂ ਦਾ ਵਰਕ ਵੀਜ਼ਾ (ਕੰਮ ਕਰਨ ਦੀ ਖੁੱਲ੍ਹ) ਜਾਰੀ ਕਰਨ ਦਾ ਐਲਾਨ ਕੀਤਾ ਹੈ। ਨਵੀਂ ਗਰੈਜੂਏਟ ਯੋਜਨਾ ਅਗਲੇ ਸਾਲ ਸ਼ੁਰੂ ਹੋਵੇਗੀ ਅਤੇ ਇਹ ਸਾਰੇ ਵਿਦੇਸ਼ੀ ਵਿਦਿਆਰਥੀਆਂ ਲਈ ਹੋਵੇਗੀ

ਜਿਨ੍ਹਾਂ ਕੋਲ ਵਿਦਿਆਰਥੀ ਵਜੋਂ ਬ੍ਰਿਟੇਨ ਦਾ ਜਾਇਜ਼ ਆਵਾਸ ਪਰਮਿਟ ਹੈ ਤੇ ਜਿਨ੍ਹਾਂ ਸਰਕਾਰ ਤੋਂ ਮਨਜ਼ੂਰੀ ਪ੍ਰਾਪਤ ਬਰਤਾਨੀਆ ਦੀ ਕਿਸੇ ਉੱਚ ਸਿੱਖਿਆ ਸੰਸਥਾ ਤੋਂ ਗਰੈਜੂਏਟ ਪੱਧਰ ਦੀ ਜਾਂ ਇਸ ਤੋਂ ਉੱਚੇ ਪੱਧਰ ਦੀ ਪੜ੍ਹਾਈ ਸਫ਼ਲਤਾ ਨਾਲ ਮੁਕੰਮਲ ਕੀਤੀ ਹੈ। ਵੀਜ਼ਾ ਤਹਿਤ ਯੋਗ ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਦੋ ਸਾਲਾਂ ਲਈ ਕੰਮ ਕਰਨ ਜਾਂ ਆਪਣੇ ਪਸੰਦ ਦੇ ਕਿਸੇ ਕਰੀਅਰ ਦੀ ਭਾਲ ਕਰਨ ਦੀ ਮਨਜ਼ੂਰੀ ਹੋਵੇਗੀ।

Boris JohnsonBoris Johnson

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਇਸ ਬਾਰੇ ਨੀਤੀ ਦੀ ਫੇਰ ਤੋਂ ਪ੍ਰਭਾਵੀ ਸ਼ੁਰੂਆਤ ਕਰਨ ਤੋਂ ਬਾਅਦ ਕਿਹਾ ਕਿ ਬਦਲਾਅ ਨਾਲ ਵਿਦਿਆਰਥੀਆਂ ਨੂੰ ਦੇਸ਼ ਵਿੱਚ ਕਰੀਅਰ ਸ਼ੁਰੂ ਕਰਨ ਲਈ ‘ਆਪਣੀ ਸਮਰੱਥਾ ਨੂੰ ਖੰਗਾਲਣ’ ਦਾ ਮੌਕਾ ਮਿਲੇਗਾ। ਜੌਹਨਸਨ ਦੀ ਕੈਬਨਿਟ ਵਿੱਚ ਸੀਨੀਅਰ ਮੈਂਬਰ ਭਾਰਤੀ ਮੂਲ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਕਿਹਾ ਕਿ ‘ਨਵੀਂ ਗਰੈਜੂਏਟ ਯੋਜਨਾ ਦਾ ਮਤਲਬ ਹੈ ਕਿ ਸਮਰੱਥ ਕੌਮਾਂਤਰੀ ਵਿਦਿਆਰਥੀ ਬ੍ਰਿਟੇਨ ਵਿੱਚ ਪੜ੍ਹ ਸਕਣਗੇ ਤੇ ਸਫ਼ਲ ਕਰੀਅਰ ਬਣਾਉਣ ਦੌਰਾਨ ਉਨ੍ਹਾਂ ਨੂੰ ਠੋਸ ਤਜਰਬਾ ਹਾਸਲ ਹੋਵੇਗਾ।’

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement