
ਪਿੰਡ ਢਪਈ ਵਿਖੇ ਪਰਮਵੀਰ ਸਿੰਘ ਦੀ ਮੌਤ ਦੀ ਖ਼ਬਰ ਮਿਲਣ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ।
ਕਪੂਰਥਲਾ: ਜ਼ਿਲ੍ਹੇ ਦੇ ਪਿੰਡ ਢਪਈ ਨਾਲ ਸਬੰਧਤ 33 ਸਾਲਾ ਪਰਮਵੀਰ ਸਿੰਘ ਦੀ ਜਾਰਜੀਆ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਪਿੰਡ ਢਪਈ ਵਿਖੇ ਪਰਮਵੀਰ ਸਿੰਘ ਦੀ ਮੌਤ ਦੀ ਖ਼ਬਰ ਮਿਲਣ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ। ਪਰਮਵੀਰ ਸਿੰਘ ਦੇ ਪਿਤਾ ਹਰਦਿਆਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪਿੰਡ ਢਪਈ ਵਿਖੇ ਲਿਆਂਦਾ ਜਾ ਰਿਹਾ ਹੈ। ਮ੍ਰਿਤਕ ਨੌਜਵਾਨ ਦੀ ਮਾਂ ਪਿੰਡ ਦੀ ਸਰਪੰਚ ਹੈ ਅਤੇ ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਇਸ ਤੋਂ ਪਹਿਲਾਂ ਅਗਸਤ 2021 ਵਿਚ ਬਲਾਕ ਬੇਗੋਵਾਲ ਦੇ ਰਹਿਣ ਵਾਲੇ ਕਰਨਜੀਤ ਸਿੰਘ ਨੂੰ ਅਮਰੀਕਾ ਦੇ ਜਾਰਜੀਆ ਰਾਜ ਵਿਚ ਇਕ ਅਮਰੀਕਨ ਨੇ ਗੋਲੀ ਮਾਰ ਦਿੱਤੀ ਸੀ। ਇਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਸ ਤੋਂ ਪਹਿਲਾਂ ਵੀ ਬੇਗੋਵਾਲ ਦੇ ਇਕ ਨੌਜਵਾਨ ਦੀ ਅਮਰੀਕਾ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।