ਅਮਰੀਕਾ ’ਚ ਵਧਿਆ ਪੰਜਾਬੀ ਭਾਈਚਾਰੇ ਦਾ ਮਾਣ; ਡਾ. ਦੀਪ ਸਿੰਘ ਨੂੰ ਮਿਲਿਆ ਵ੍ਹਾਈਟ ਹਾਊਸ ਦਾ ਵੱਕਾਰੀ ਅਵਾਰਡ
Published : Sep 14, 2023, 5:30 pm IST
Updated : Sep 14, 2023, 5:30 pm IST
SHARE ARTICLE
Dr. Deep Singh received the prestigious award from the White House
Dr. Deep Singh received the prestigious award from the White House

‘ਪ੍ਰੈਜ਼ੀਡੈਂਸ਼ੀਅਲ ਲਾਈਫ ਟਾਈਮ ਅਚੀਵਮੈਂਟ ਅਵਾਰਡ' ਨਾਲ ਕੀਤਾ ਗਿਆ ਸਨਮਾਨਤ

 

ਨਿਊਯਾਰਕ: ਅਮਰੀਕਾ ਵਿਚ ਪੰਜਾਬੀ ਮੂਲ ਦੇ ਡਾ. ਦੀਪ ਸਿੰਘ ਨੂੰ ਵ੍ਹਾਈਟ ਹਾਊਸ ਦੇ ਵੱਕਾਰੀ ਅਵਾਰਡ ਨਾਲ ਸਨਮਾਨਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਤੋਂ ਬਾਅਦ ਸਿੱਖ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ।

ਦਰਅਸਲ ਹਾਲ ਹੀ ਵਿਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਦੀਪ ਸਿੰਘ ਵਲੋਂ ਵੱਖ-ਵੱਖ ਖੇਤਰਾਂ ਵਿਚ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਮਾਨਤਾ ਦਿਤੀ ਹੈ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਵ੍ਹਾਈਟ ਹਾਊਸ ਵਲੋਂ ਵੱਕਾਰੀ ਅਵਾਰਡ ‘ਪ੍ਰੈਜ਼ੀਡੈਂਸ਼ੀਅਲ ਲਾਈਫ ਟਾਈਮ ਅਚੀਵਮੈਂਟ ਅਵਾਰਡ' ਨਾਲ ਸਨਮਾਨਤ ਕੀਤਾ ਗਿਆ।

ਦੀਪ ਸਿੰਘ ਇਨ੍ਹੀਂ ਦਿਨੀਂ ਈ.ਐਚ.ਐਸ. ਪੇਸ਼ੇਵਰ ਵਜੋਂ ਅਮਰੀਕਾ ਦੇ ਨਿਊਯਾਰਕ ਵਿਚ ਸੇਵਾਵਾਂ ਦੇ ਰਹੇ ਹਨ। ਸਿੱਖੀ ਦੇ ਫਲਸਫੇ ਤੋਂ ਪ੍ਰੇਰਿਤ ਹੋ ਕੇ ਉਹ ਕਾਫੀ ਲੰਮੇ ਸਮੇਂ ਤੋਂ ਬਲੱਡ ਅਤੇ ਫੂਡ ਡਰਾਈਵਾਂ ਵਿਚ ਯੋਗਦਾਨ ਦਿੰਦੇ ਆ ਰਹੇ ਹਨ। ਇਸ ਤੋਂ ਇਲਾਵਾ ਕਈ ਦਹਾਕਿਆਂ ਤੋਂ ਉਹ ਦੇਸੀ ਖੇਡਾਂ ਦੇ ਪ੍ਰਮੋਟਰ ਵਜੋਂ ਅਤੇ ਦੇਸੀ ਖੇਡਾਂ ਦੇ ਵਿਸਥਾਰ ਲਈ ਵੀ ਲਗਾਤਾਰ ਕਾਰਜਸ਼ੀਲ ਹਨ।

ਇਸ ਤੋਂ ਇਲਾਵਾ ਉਹ ਵਿਦੇਸ਼ ਵਿਚ ਵਸਦੇ ਨੌਜਵਾਨਾਂ ਨੂੰ ਅਮੀਰ ਵਿਰਸੇ ਨਾਲ ਜੋੜਨ ਲਈ ਉਪਰਾਲੇ ਕਰਦੇ ਰਹਿੰਦੇ ਹਨ। ਡ. ਦੀਪ ਸਿੰਘ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਜੰਮਪਲ ਹਨ ਅਤੇ ਉਨ੍ਹਾਂ ਨੇ ਅਪਣੀ ਉਚੇਰੀ ਸਿੱਖਿਆ ਪੰਜਾਬ ਅਤੇ ਜੰਮੂ ਯੂਨੀਵਰਸਿਟੀ ਤੋਂ ਹਾਸਲ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Gurpreet Ghuggi Gets Emotional Remembering Surjit Patar | ਬੋਲੇ, "ਪਾਤਰ ਸਾਬ੍ਹ ਪੰਜਾਬ ਦੇ ਵਿਰਸੇ ਦੇ ਆਖ਼ਰੀ

13 May 2024 2:56 PM

Surjit Patar ਦੇ ਸ਼ੇਅਰ ਸੁਣਾ ਕੇ ਭਾਵੁਕ ਹੋ ਗਏ CM MANN, ਯਾਦ 'ਚ ਬਣਾਵਾਂਗੇ ਯਾਦਗਾਰ" | LIVE

13 May 2024 1:33 PM

Congress Leader Raja Warring Wife Amrita Warring Interview | Lok Sabha Election 2024

13 May 2024 1:28 PM

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM
Advertisement