
6 ਸਾਲ ਪਹਿਲਾਂ ਕੈਨੇਡਾ ਗਿਆ ਸੀ ਨੌਜਵਾਨ
Punjab News IN Punjabi: ਕੋਟਕਪੂਰਾ ਦੇ ਨੇੜਲੇ ਪਿੰਡ ਢੀਮਾਂ ਵਾਲੀ ਦੇ ਜੰਮਪਲ ਕੈਨੇਡਾ ਦੇ ਰਜਾਇਨਾ ਸ਼ਹਿਰ ’ਚ ਰਹਿੰਦੇ ਇਕ ਨੌਜਵਾਨ ਦੀ ਦੀਵਾਲੀ ਵਾਲੇ ਦਿਨ ਅਮਰੀਕਾ ਦੇ ਟੈਕਸਾਸ ਵਿਖੇ ਵਾਪਰੇ ਹਾਦਸੇ ਦੌਰਾਨ ਬਹੁਤ ਹੀ ਦੁਖਦਾਇਕ ਮੌਤ ਹੋ ਜਾਣ ਦਾ ਪਤਾ ਲਗਾ ਹੈ। ਮ੍ਰਿਤਕ ਪਰਮਪ੍ਰੀਤ ਸਿੰਘ ਦਿਉਲ (26) ਦੇ ਤਾਇਆ ਚਮਕੌਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਟੈਕਸਾਸ ਵਿਖੇ ਟਰਾਲੇ ਦੇ ਵਾਪਰੇ ਭਿਆਨਕ ਹਾਦਸੇ ਦੌਰਾਨ ਪਰਮਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਦਿਉਲ ਦੀ ਮੌਤ ਹੋ ਗਈ ਅਤੇ ਉਸ ਦਾ ਇਕ ਦੋਸਤ ਸੁਖਮਨ ਸਿੰਘ ਸਿੱਧੂ ਵਾਸੀ ਮੂਸੇਵਾਲਾ (ਮਾਨਸਾ) ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਉਨ੍ਹਾਂ ਦਸਿਆ ਕਿ ਮਿ੍ਰਤਕ ਪਰਮਪ੍ਰੀਤ ਸਿੰਘ ਤਕਰੀਬਨ 6 ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਅਜੇ ਅਣਵਿਆਹਿਆ ਸੀ। ਕੈਨੇਡਾ ਵਿਖੇ ਵਾਪਰੇ ਭਿਆਨਕ ਹਾਦਸੇ ਦੌਰਾਨ ਹੋਈ ਇਸ ਦਰਦਨਾਕ ਮੌਤ ਦੇ ਕਾਰਨ ਪ੍ਰਵਾਰ ਦੇ ਨਾਲ-ਨਾਲ ਸਮੁੱਚੇ ਇਲਾਕੇ ਵਿਚ ਭਾਰੀ ਸੋਗ ਪਾਇਆ ਜਾ ਰਿਹਾ ਹੈ। ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ
ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ, ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫ਼ਰੀਦਕੋਟ, ਅਮੋਲਕ ਸਿੰਘ ਵਿਧਾਇਕ ਜੈਤੋ, ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ, ਅਜੈਪਾਲ ਸਿੰਘ ਸੰਧੂ ਇੰਚਾਰਜ ਹਲਕਾ ਕੋਟਕਪੂਰਾ ਕਾਂਗਰਸ, ਸੁਖਵਿੰਦਰ ਸਿੰਘ ਬੱਬੂ ਗੋਬਿੰਦ ਐਗਰੀਕਲਚਰ ਵਰਕਸ ਆਦਿ ਨੇ ਇਸ ਕਹਿਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪ੍ਰਵਾਰ ਨਾਲ ਹਮਦਰਦੀ ਜਤਾਈ ਹੈ।
(For more news apart from Punjab News, stay tuned to Rozana Spokesman)