ਮਹੀਨਾ ਪਹਿਲਾਂ ਹੀ ਛੁੱਟੀ ਕੱਟ ਕੇ ਪੰਜਾਬ ਤੋਂ ਗਿਆ ਸੀ ਵਾਪਸ
ਇੰਗਲੈਂਡ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਲੱਕੀ ਵਜੋਂ ਹੋਈ ਹੈ। ਮ੍ਰਿਤਕ ਬਰਨਾਲਾ ਦੇ ਪਿੰਡ ਲੋਹਗੜ੍ਹ ਨਾਲ ਸਬੰਧਿਤ ਸੀ।
ਪਿੰਡ ਦੇ ਪੰਚ ਬੇਅੰਤ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਲੱਕੀ ਮਹੀਨੇ ਪਹਿਲਾਂ ਹੀ ਛੁੱਟੀ ਕੱਟ ਕੇ ਵਾਪਸ ਇੰਗਲੈਂਡ ਗਿਆ ਸੀ। ਪੰਜ ਦਿਨ ਬਾਅਦ 25 ਅਕਤੂਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਦੇਹ ਪਿੰਡ ਲੋਹਗੜ੍ਹ ਪੁੱਜਣ 'ਤੇ ਅੱਜ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
