
ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਮਿਸੀਸਾਗਾ: ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਿਸੀਸਾਗਾ ਵਿੱਚ ਇਕ ਪੰਜਾਬੀ ਨੌਜਵਾਨ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ।
ਜਿਸ ਕਾਰਨ ਪੰਜਾਬੀ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਮਨਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਕਿ ਇੱਕ ਮਹੀਨਾ ਪਹਿਲਾਂ ਹੀ ਕੈਨੇਡਾ ਆਇਆ ਸੀ। ਮਨਪ੍ਰੀਤ ਆਪਣੇ ਪਿੱਛੇ ਪਤਨੀ, ਮਾਤਾ-ਪਿਤਾ ਨੂੰ ਛੱਡ ਗਿਆ ਹੈ।